12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਬਰਤਾਨੀਆ ਦੇ ਸਿੱਖ ਐਮ . ਪੀ . ਤਨਮਨਜੀਤ ਸਿੰਘ ਢੇਸੀ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਐਨ. ਆਰ. ਆਈਜ਼ ਦੇ ਮਸਲਿਆਂ ਸਮੇਤ ਹੋਰਨਾਂ ਮੁੱਦਿਆਂ ’ਤੇ ਕੀਤੀ ਚਰਚਾ

ਜਲੰਧਰ, 11 ਅਗਸਤ (ਜਸਪਾਲ ਸਿੰਘ)-ਬਰਤਾਨੀਆ ਦੇ ਸਿੱਖ ਐਮ. ਪੀ.

Ad Position 21
No active advertisement
ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਸਮੇਂ ਤਨਮਨਜੀਤ ਸਿੰਘ ਢੇਸੀ ਤੇ ਜਥੇਦਾਰ ਪਰਮਜੀਤ ਸਿੰਘ ਰਾਏਪੁਰ। ਅਜੀਤ ਤਸਵੀਰ 12-08-2026
ਜਲੰਧਰ, 11 ਅਗਸਤ (ਜਸਪਾਲ ਸਿੰਘ)-ਬਰਤਾਨੀਆ ਦੇ ਸਿੱਖ ਐਮ. ਪੀ. ਤੇ ਸੰਸਦ ਦੀ ਡਿਫੈਂਸ ਕਮੇਟੀ ਦੇ ਚੇਅਰਮੈਨ ਤਨਮਨਜੀਤ ਸਿੰਘ ਢੇਸੀ ਵਲੋਂ ਵਿਧਾਨ ਸਭਾ ਸ਼ੈਸਨ ਦੀ ਕਾਰਵਾਈ ਦੇਖਣ ਉਪਰੰਤ ਮੁੱਖ ਮੰਤਰੀ ਭਗਵੰਤ ਮਾਨ ਨਾਲ ਵਿਸ਼ੇਸ ਤੌਰ ’ਤੇ ਮਲਾਕਾਤ ਕੀਤੀ ਗਈ। ਇਸ ਮੌਕੇ ਦੋਵਾਂ ਵਿਚਕਾਰ ਐਨ. ਆਰ. ਆਈਜ਼ ਨੂੰ ਦਰਪੇਸ਼ ਸਮੱਸਿਆਵਾਂ ਅਤੇ ਹੋਰਨਾਂ ਵੱਖ-ਵੱਖ ਮੁੱਦਿਆਂ ’ਤੇ ਲੰਬੀ ਚਰਚਾ ਹੋਈ। ਇਸ ਮੌਕੇ ਪੰਜਾਬ ਦੇ ਵਿਕਾਸ ਅਤੇ ਅੰਤਰ ਰਾਸ਼ਟਰੀ ਪੱਧਰ ’ਤੇ ਆਪਸੀ ਤਾਲਮੇਲ ਵਧਾਉਣ ਸੰਬੰਧੀ ਵੀ ਵਿਚਾਰਾਂ ਕੀਤੀਆਂ ਗਈਆਂ। ਦੱਸਣਯੋਗ ਹੈ ਕਿ ਵਿਧਾਨ ਸਭਾ ਦੀ ਕਮੇਟੀ ਵਲੋਂ ਤਨਮਨਜੀਤ ਸਿੰਘ ਢੇਸੀ ਨੂੰ ਸਦਨ ਦੀ ਕਾਰਵਾਈ ਦੇਖਣ ਲਈ ਵਿਸ਼ੇਸ਼ ਤੌਰ ’ਤੇ ਬੁਲਾਇਆ ਗਿਆ ਸੀ ਤੇ ਉਨ੍ਹਾਂ ਵਿਧਾਨ ਸਭਾ ਦੀ ਗੈਲਰੀ ’ਚ ਬੈਠ ਕੇ ਇਜਲਾਸ ਦੀ ਕਾਰਵਾਈ ਨੂੰ ਨੇੜੇ ਤੋਂ ਦੇਖਿਆ। ਇਸ ਸੰਬੰਧੀ ਤਨਮਨਜੀਤ ਸਿੰਘ ਢੇਸੀ ਨੇ ਦੱਸਿਆ ਕਿ ਵਿਧਾਨ ਸਭਾ ਦੀ ਕਾਰਵਾਈ ਤੋਂ ਬਾਅਦ ਉਨ੍ਹਾਂ ਵਲੋਂ ਵਿਸ਼ੇਸ਼ ਤੌਰ ’ਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਗਈ ਤੇ ਇਸ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀ ਨਾਲ ਜਿੱਥੇ ਐਨ. ਆਰ. ਆਈਜ਼. ਨੂੰ ਦਰਪੇਸ਼ ਮੁਸ਼ਕਿਲਾਂ ਦਾ ਮੁੱਦਾ ਚੁੱਕਦੇ ਹੋਏ ਜ਼ਮੀਨ-ਜਾਇਦਾਦ ਨਾਲ ਸੰਬੰਧਿਤ ਮਸਲਿਆਂ ਨੂੰ ਸਮਾਂ ਬੱਧ ਤਰੀਕੇ ਨਾਲ ਨਿਪਟਾਉਣ ਦੀ ਮੰਗ ਕੀਤੀ, ਉੱਥੇ ਅੰਮ੍ਰਿਤਸਰ ਤੇ ਚੰਡੀਗੜ੍ਹ ਹਵਾਈ ਅੱਡਿਆਂ ਨੂੰ ਅੰਤਰ ਰਾਸ਼ਟਰੀ ਹੱਬ ਬਣਾਏ ਜਾਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਇਨ੍ਹਾਂ ਹਵਾਈ ਅੱਡਿਆਂ ਨੂੰ ਉਤਰੀ ਭਾਰਤ ਦੇ ਪ੍ਰਮੁੱਖ ਹਵਾਈ ਅੱਡਿਆਂ ਦੇ ਤੌਰ ’ਤੇ ਵਿਕਸਿਤ ਕੀਤਾ ਜਾਣਾ ਚਾਹੀਦਾ ਹੈ ਤੇ ਇਸ ਦੇ ਨਾਲ ਹੀ ਇਨ੍ਹਾਂ ਹਵਾਈ ਅੱਡਿਆਂ ਤੋਂ ਲੰਡਨ ਤੇ ਬਰਮਿੰਘਮ ਲਈ ਉਡਾਣਾਂ ਦੀ ਗਿਣਤੀ ਵੀ ਵਧਾਈ ਜਾਣੀ ਚਾਹੀਦੀ ਹੈ। ਇਸ ਮੌਕੇ ਸ. ਢੇਸੀ ਨੇ ਨਿਵੇਸ਼ ਸੰਬੰਧੀ ਵੀ ਕਈ ਸੁਝਾਅ ਦਿੰਦੇ ਹੋਏ ਕਿਹਾ ਕਿ ਕਾਰਗੋ ਤੇ ਵਪਾਰਕ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਦੀ ਲੋੜ ਹੈ। ਇਸੇ ਤਰ੍ਹਾਂ ਉਨ੍ਹਾਂ ਕਾਰੋਬਾਰੀਆਂ ਤੇ ਖੇਡ ਪ੍ਰਮੋਟਰਾਂ ਕੋਲੋਂ ਮੰਗੀਆਂ ਜਾ ਰਹੀਆਂ ਫਿਰੌਤੀਆਂ ਦਾ ਮੁੱਦਾ ਵੀ ਚੁੱਕਦੇ ਹੋਏ ਇਸ ਸੰਬੰਧੀ ਅਮਰੀਕਾ, ਕੈਨੇਡਾ, ਆਸਟਰੇਲੀਆ ਤੇ ਹੋਰਨਾਂ ਮੁਲਕਾਂ ਦੀਆਂ ਸਰਕਾਰਾਂ ਨਾਲ ਰਾਬਤਾ ਕਾਇਮ ਕਰਕੇ ਠੋਸ ਕਾਰਵਾਈ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਮੌਕੇ ਉਨ੍ਹਾਂ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੁਲਵਾਉਣ ਲਈ ਵੀ ਯਤਨ ਤੇਜ਼ ਕਰਨ ਦੀ ਮੰਗ ਕੀਤੀ । ਇਸ ਮੌਕੇ ਤਨਮਨਜੀਤ ਸਿੰਘ ਢੇਸੀ ਦੇ ਨਾਲ ਉਨ੍ਹਾਂ ਦੇ ਚਾਚਾ ਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਸਾਬਕਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਜਲੰਧਰ ਵੀ ਸਨ। ਦੱਸਣਯੋਗ ਹੈ ਕਿ ਉੱਘੇ ਕਾਰੋਬਾਰੀ ਜਸਪਾਲ ਸਿੰਘ ਢੇਸੀ ਤੇ ਸ੍ਰੀਮਤੀ ਦਲਵਿੰਦਰ ਕੌਰ ਢੇਸੀ ਦੇ ਸਪੁੱਤਰ ਤਨਮਨਜੀਤ ਸਿੰਘ ਢੇਸੀ ਦਾ ਜੱਦੀ ਪਿੰਡ ਜਲੰਧਰ ਨੇੜੇ ਰਾਏਪੁਰ ਹੈ।
Ad Position 22
No active advertisement
ਪਿਛਲੀ ਖ਼ਬਰ ਡੀ . ਸੀ . ਨੇ ਗੁਰੂ ਗੋਬਿੰਦ ਸਿੰਘ ਸਟੇਡੀਅਮ ’ ਚ ਆਜ਼ਾਦੀ ਦਿਹਾੜੇ ਦੀਆਂ ਚੱਲ ਰਹੀਆਂ ਤਿਆਰੀਆਂ ਤੇ ਪ੍ਰਬੰਧਾਂ ਦਾ ਲਿਆ ਜਾ... ਅਗਲੀ ਖ਼ਬਰ ਪੀ.ਐਨ.ਜੀ. ਪ੍ਰੋਜੈਕਟ ਥੋਪਣਾ ਸੀ ਤਾਂ ਉੱਜਵਲਾ ਯੋਜਨਾ ’ ਤੇ 45 ਹਜ਼ਾਰ ਕਰੋੜ ਰੁਪਏ ਕਿਉਂ ਖਰਚੇ ਗਏ - ਡਾ . ਸੇਠੀ ਕਿਹਾ ਪ...
Ad Position 24