13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਅੰਮ੍ਰਿਤਬੀਰ ਸਿੰਘ ਤੇ ਗਗਨਦੀਪ ਸਿੰਘ ਗੱਗੀ ਮੁੜ ਬਣੇ ਯੂਥ ਅਕਾਲੀ ਦਲ ( ਬ ) ਜਲੰਧਰ ਸ਼ਹਿਰੀ -1 ਤੇ 2 ਦੇ ਪ੍ਰਧਾਨ

ਜਲੰਧਰ, 11 ਅਗਸਤ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਯੂਥ ਵਿੰਗ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਸਹਿਮਤੀ ਨਾਲ ਯੂਥ ਵਿੰਗ ਦੇ ਐਲਾਨੇ ਗਏ ਨਵੇਂ ਅਹੁਦੇਦਾਰਾਂ ’ਚ ਜ਼ਿਲ੍ਹਾ ਯੂਥ ਅਕਾਲੀ ਦਲ ਜਲੰਧਰ ਸ਼ਹਿਰੀ -1 ਦੇ ਪ੍ਰਧਾਨ ਅੰਮ੍ਰਿਤਬੀਰ ਸਿੰਘ ਅਤੇ ਜਲੰਧਰ ਸ਼ਹਿਰੀ-2 ਦੇ ਪ੍ਰਧਾਨ ਗਗਨਦੀਪ ਸਿੰਘ ਗੱਗੀ ਨੂੰ ਮੁੜ ਥਾਂ ਦਿੱਤੀ ਗਈ ਹੈ ਤੇ ਉਨ੍ਹਾਂ ਨੂੰ ਮੁੜ ਜ਼ਿਲ੍ਹਾ ਯੂਥ ਅਕਾਲੀ ਦਲ ਜਲੰਧਰ ਸ਼ਹਿਰੀ-1 ਤੇ ਜਲੰਧਰ ਸ਼ਹਿਰੀ-2 ਦਾ ਪ੍ਰਧਾਨ ਥਾਪਿਆ ਗਿਆ ਹੈ।

Ad Position 21
No active advertisement
ਅੰਮ੍ਰਿਤਬੀਰ ਸਿੰਘ, ਗਗਨਦੀਪ ਸਿੰਘ ਗੱਗੀ 12-08-2026
ਜਲੰਧਰ, 11 ਅਗਸਤ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਯੂਥ ਵਿੰਗ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਸਹਿਮਤੀ ਨਾਲ ਯੂਥ ਵਿੰਗ ਦੇ ਐਲਾਨੇ ਗਏ ਨਵੇਂ ਅਹੁਦੇਦਾਰਾਂ ’ਚ ਜ਼ਿਲ੍ਹਾ ਯੂਥ ਅਕਾਲੀ ਦਲ ਜਲੰਧਰ ਸ਼ਹਿਰੀ -1 ਦੇ ਪ੍ਰਧਾਨ ਅੰਮ੍ਰਿਤਬੀਰ ਸਿੰਘ ਅਤੇ ਜਲੰਧਰ ਸ਼ਹਿਰੀ-2 ਦੇ ਪ੍ਰਧਾਨ ਗਗਨਦੀਪ ਸਿੰਘ ਗੱਗੀ ਨੂੰ ਮੁੜ ਥਾਂ ਦਿੱਤੀ ਗਈ ਹੈ ਤੇ ਉਨ੍ਹਾਂ ਨੂੰ ਮੁੜ ਜ਼ਿਲ੍ਹਾ ਯੂਥ ਅਕਾਲੀ ਦਲ ਜਲੰਧਰ ਸ਼ਹਿਰੀ-1 ਤੇ ਜਲੰਧਰ ਸ਼ਹਿਰੀ-2 ਦਾ ਪ੍ਰਧਾਨ ਥਾਪਿਆ ਗਿਆ ਹੈ। ਇਸ ਮੌਕੇ ਆਪਣੀ ਨਿਯੁਕਤੀ ’ਤੇ ਅੰਮ੍ਰਿਤਬੀਰ ਸਿੰਘ ਤੇ ਗਗਨਦੀਪ ਸਿੰਘ ਗੱਗੀ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਤੇ ਯੂਥ ਵਿੰਗ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਸਮੇਤ ਹੋਰਨਾਂ ਸੀਨੀਅਰ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਦੋਵਾਂ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਸ਼ਹਿਰੀ ਖੇਤਰ ’ਚ ਯੂਥ ਵਿੰਗ ਨੂੰ ਹੇਠਲੇ ਪੱਧਰ ਤੱਕ ਮਜ਼ਬੂਤ ਕਰਨ ਦੀ ਹੋਵੇਗੀ ਤੇ ਇਸ ਸੰਬੰਧੀ ਉਨ੍ਹਾਂ ਵਲੋਂ ਹਰ ਵਰਗ ਦੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਲਈ ਯਤਨ ਕੀਤੇ ਜਾਣਗੇ। ਇਸ ਮੌਕੇ ਅੰਮ੍ਰਿਤਬੀਰ ਸਿੰਘ ਤੇ ਗਗਨਦੀਪ ਸਿੰਘ ਗੱਗੀ ਨੇ ਮੌਜੂਦਾ ‘ਆਪ’ ਸਰਕਾਰ ਦੀ ਸਖਤ ਆਲੋਚਨਾ ਕਰਦਿਆਂ ਕਿਹਾ ਕਿ ਸਰਕਾਰ ਹਰ ਫਰੰਟ ’ਤੇ ਫੇਲ੍ਹ ਹੋਈ ਹੈ ਤੇ ਲੋਕਾਂ ਅੰਦਰ ਸਰਕਾਰ ਦੇ ਖਿਲਾਫ ਭਾਰੀ ਰੋਸ ਅਤੇ ਗੁੱਸਾ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖਾਸ ਕਰਕੇ ਨੌਜਵਾਨਾਂ ਅੰਦਰ ਨਸ਼ਿਆਂ ਤੇ ਬੇਰੁਜ਼ਗਾਰੀ ਨੂੰ ਲੈ ਕੇ ਸਰਕਾਰ ਦੇ ਖਿਲਾਫ ਸਖਤ ਨਾਰਾਜ਼ਗੀ ਹੈ ਤੇ ਉਹ ਆਉਂਦੀਆਂ ਚੋਣਾਂ ’ਚ ਆਮ ਆਦਮੀ ਪਾਰਟੀ ਨੂੰ ਸਬਕ ਸਿਖਾਉਣ ਲਈ ਤਿਆਰ ਹਨ।
Ad Position 22
No active advertisement
ਪਿਛਲੀ ਖ਼ਬਰ ਕਮਿਸ਼ਨਰੇਟ ਪੁਲਿਸ ਦੇ ਸੀ . ਆਈ . ਏ . ਸਟਾਫ਼ ਵਲੋਂ 2 ਪਿਸਤੌਲਾਂ ਤੇ 4 ਜ਼ਿੰਦਾ ਰੌਂਦਾਂ ਸਮੇਤ 2 ਮੁਲਜ਼ਮ ਕਾਬੂ ਦੋਵਾਂ ਮੁ... ਅਗਲੀ ਖ਼ਬਰ ਗੁਰੂ ਨਾਨਕ ਕਾਲੋਨੀ ’ ਚ ਇਕ ਮਹੀਨੇ ਤੋਂ ਸੀਵਰੇਜ ਬੰਦ , ਗੰਦੇ ਪਾਣੀ ’ ਚੋਂ ਲੰਘਣ ਲਈ ਲੋਕ ਹੋਏ ਮਜਬੂਰ ਨਗਰ ਨਿਗਮ ਦੀ ਕਾਰ...
Ad Position 24