ਚੁਗਿੱਟੀ ਬਾਈਪਾਸ ਦੀਆਂ ਝੁੱਗੀਆਂ ਵਿਚ ਪਹੁੰਚੇ ਡਾ . ਜਸਲੀਨ ਸੇਠੀ - ਸਮੱਸਿਆਵਾਂ ਦਾ ਹੱਲ ਕਰਨ ਦਾ ਦਿੱਤਾ ਭਰੋਸਾ
ਚੁਗਿੱਟੀ/ਜੰਡੂਸਿੰਘਾ,11 ਅਗਸਤ (ਨਰਿੰਦਰ ਲਾਗੂ) ਸੀਨੀਅਰ ਕਾਂਗਰਸੀ ਆਗੂ ਅਤੇ ਕੌਂਸਲਰ ਡਾ. ਜਸਲੀਨ ਸੇਠੀ ਅੱਜ ਚੁਗਿੱਟੀ ਬਾਈਪਾਸ ਸਥਿਤ ਝੁੱਗੀਆਂ ਵਿੱਚ ਰਹਿੰਦੇ ਲੋਕਾਂ ਨਾਲ ਮੁਲਾਕਾਤ ਕਰਨ ਪਹੁੰਚੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਵਿਸਥਾਰ ਨਾਲ ਸੁਣਿਆ।
ਚ
ਚੁਗਿੱਟੀ ਬਾਈਪਾਸ ਨਜ਼ਦੀਕ ਝੁਗੀਆਂ ‘ਚ ਰਹਿੰਦੇ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਸੀਨੀ: ਕਾਂਗਰਸੀ ਆਗੂ ਡਾਕਟਰ ਜਸਲੀਨ ਸੇਠੀ।
12-08-2026
ਚੁਗਿੱਟੀ/ਜੰਡੂਸਿੰਘਾ,11 ਅਗਸਤ (ਨਰਿੰਦਰ ਲਾਗੂ) ਸੀਨੀਅਰ ਕਾਂਗਰਸੀ ਆਗੂ ਅਤੇ ਕੌਂਸਲਰ ਡਾ. ਜਸਲੀਨ ਸੇਠੀ ਅੱਜ ਚੁਗਿੱਟੀ ਬਾਈਪਾਸ ਸਥਿਤ ਝੁੱਗੀਆਂ ਵਿੱਚ ਰਹਿੰਦੇ ਲੋਕਾਂ ਨਾਲ ਮੁਲਾਕਾਤ ਕਰਨ ਪਹੁੰਚੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਵਿਸਥਾਰ ਨਾਲ ਸੁਣਿਆ। ਇਸ ਦੌਰਾਨ ਸਥਾਨਕ ਲੋਕਾਂ ਨੇ ਉਨ੍ਹਾਂ ਨੂੰ ਬਰਸਾਤ ਕਾਰਨ ਪੈਦਾ ਹੋ ਰਹੀਆਂ ਗੰਭੀਰ ਮੁਸ਼ਕਲਾਂ ਬਾਰੇ ਜਾਣੂ ਕਰਵਾਇਆ। ਡਾ. ਸੇਠੀ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਬੰਧਤ ਅਧਿਕਾਰੀਆਂ ਦੇ ਧਿਆਨ ‘ਚ ਲਿਆਕੇ ਜਲਦ ਤੋਂ ਜਲਦ ਹੱਲ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਝੁੱਗੀਆਂ ਵਿੱਚ ਰਹਿੰਦੇ ਲੋਕਾਂ ਨੇ ਡਾ. ਜਸਲੀਨ ਸੇਠੀ ਨੂੰ ਦੱਸਿਆ ਕਿ ਬਰਸਾਤ ਦੇ ਦਿਨਾਂ ਵਿੱਚ ਉਕਤ ਇਲਾਕੇ ਵਿੱਚ ਪਾਣੀ ਭਰ ਜਾਣ ਕਾਰਨ ਉਨ੍ਹਾਂ ਦਾ ਜੀਵਨ ਬਹੁਤ ਮੁਸ਼ਕਲ ਹੋ ਜਾਂਦਾ ਹੈ। ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਗੰਦਾ ਪਾਣੀ ਉਨ੍ਹਾਂ ਦੇ ਘਰਾਂ ਵਿਚ ਦਾਖਲ ਹੋ ਜਾਂਦਾ ਹੈ, ਜਿਸ ਕਾਰਨ ਪਰਿਵਾਰਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਲੋਕਾਂ ਨੇ ਦੱਸਿਆ ਕਿ ਪਾਣੀ ਖੜ੍ਹਾ ਰਹਿਣ ਕਾਰਨ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ। ਇਸ ਦੌਰਾਨ ਡਾ. ਜਸਲੀਨ ਸੇਠੀ ਨੇ ਕਿਹਾ ਕਿ ਬਰਸਾਤ ਦੌਰਾਨ ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਇਸ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਬਹੁਤ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਸਿਰਫ਼ ਕਾਗਜ਼ੀ ਕਾਰਵਾਈ ਤੱਕ ਸੀਮਿਤ ਰਹਿਣ ਦੀ ਬਜਾਏ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਣਾ ਚਾਹੀਦਾ ਹੈ ਅਤੇ ਪਾਣੀ ਦੀ ਨਿਕਾਸੀ ਲਈ ਢੁਕਵੇਂ ਪ੍ਰਬੰਧ ਕਰਨੇ ਚਾਹੀਦੇ ਹਨ। ਉਨ੍ਹਾਂ ਸਬੰਧਤ ਅਧਿਕਾਰੀਆਂ ਤੋਂ ਇਲਾਕੇ ਵਿੱਚ ਪਾਣੀ ਦੀ ਨਿਕਾਸੀ, ਸਫਾਈ ਅਤੇ ਹੋਰ ਜ਼ਰੂਰੀ ਸਹੂਲਤਾਂ ਨੂੰ ਤੁਰੰਤ ਦਰੁਸਤ ਕਰਨ ਦੀ ਮੰਗ ਕੀਤੀ।