12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਕਾਰ ਤੇ ਮੋਟਰਸਾਈਕਲ ਦੀ ਆਹਮੋ - ਸਾ ਹਮਣੀ ਟੱਕਰ ਦੌਰਾਨ ਮਾਂ - ਪੁੱਤ ਗੰਭੀਰ ਜ਼ਖ਼ਮੀ

ਸ਼ਾਹਕੋਟ, 11 ਅਗਸਤ (ਸੁਖਦੀਪ ਸਿੰਘ)- ਸ਼ਾਹਕੋਟ ਵਿਖੇ ਅੱਜ ਸਵੇਰੇ ਕਾਰ ਤੇ ਮੋਟਰਸਾਈਕਲ ਦੀ ਆਹਮੋ-ਸਾਹਮਣੀ ਜ਼ਬਰਦਸਤ ਟੱਕਰ ਦੌਰਾਨ ਮੋਟਰਸਾਈਕਲ ਸਵਾਰ ਮਾਂ-ਪੁੱਤ ਗੰਭੀਰ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਮਾਡਲ ਥਾਣਾ ਸ਼ਾਹਕੋਟ ਵਿਖੇ ਤਾਇਨਾਤ ਕਾਂਸਟੇਬਲ ਸ਼ਸ਼ੀ ਬਾਲਾ ਪਤਨੀ ਗੁਰਪ੍ਰੀਤ ਸਿੰਘ ਵਾਸੀ ਪਿੰਡ ਸੰਢਾਵਾਲ (ਸ਼ਾਹਕੋਟ) ਅੱਜ ਸਵੇਰੇ ਕਰੀਬ 10 ਵਜੇ ਆਪਣੇ ਬੇਟੇ ਜਸਪ੍ਰੀਤ ਨਾਲ ਮੋਟਰਸਾਈਕਲ ’ਤੇ ਡਿਊਟੀ ਤੋਂ ਵਾਪਸ ਆਪਣੇ ਘਰ ਜਾ ਰਹੀ ਸੀ।

Ad Position 21
No active advertisement
ਸ਼ਾਹਕੋਟ ਦੇ ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਜ਼ਖਮੀ ਪੁਲਿਸ ਮੁਲਾਜ਼ਮ ਸ਼ਸ਼ੀ ਬਾਲਾ ਅਤੇ (ਸੱਜੇ) ਬੇਟਾ ਜਸਪ੍ਰੀਤ। ਤਸਵੀਰਾਂ- ਸੁਖਦੀਪ ਸਿੰਘ 12-08-2026
ਸ਼ਾਹਕੋਟ, 11 ਅਗਸਤ (ਸੁਖਦੀਪ ਸਿੰਘ)- ਸ਼ਾਹਕੋਟ ਵਿਖੇ ਅੱਜ ਸਵੇਰੇ ਕਾਰ ਤੇ ਮੋਟਰਸਾਈਕਲ ਦੀ ਆਹਮੋ-ਸਾਹਮਣੀ ਜ਼ਬਰਦਸਤ ਟੱਕਰ ਦੌਰਾਨ ਮੋਟਰਸਾਈਕਲ ਸਵਾਰ ਮਾਂ-ਪੁੱਤ ਗੰਭੀਰ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਮਾਡਲ ਥਾਣਾ ਸ਼ਾਹਕੋਟ ਵਿਖੇ ਤਾਇਨਾਤ ਕਾਂਸਟੇਬਲ ਸ਼ਸ਼ੀ ਬਾਲਾ ਪਤਨੀ ਗੁਰਪ੍ਰੀਤ ਸਿੰਘ ਵਾਸੀ ਪਿੰਡ ਸੰਢਾਵਾਲ (ਸ਼ਾਹਕੋਟ) ਅੱਜ ਸਵੇਰੇ ਕਰੀਬ 10 ਵਜੇ ਆਪਣੇ ਬੇਟੇ ਜਸਪ੍ਰੀਤ ਨਾਲ ਮੋਟਰਸਾਈਕਲ ’ਤੇ ਡਿਊਟੀ ਤੋਂ ਵਾਪਸ ਆਪਣੇ ਘਰ ਜਾ ਰਹੀ ਸੀ। ਜਦੋਂ ਉਹ ਮੋਗਾ ਰੋਡ ’ਤੇ ਪੁਰੀ ਪੈਟਰੋਲ ਪੰਪ ਦੇ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੀ ਇੱਕ ਕਾਰ ਤੇ ਇੰਨ੍ਹਾਂ ਦੇ ਮੋਟਰਸਾਈਕਲ ਦੀ ਆਹਮੋ-ਸਾਹਮਣੀ ਟੱਕਰ ਹੋ ਗਈ। ਸਿਆਜ਼ ਕਾਰ (ਪੀ.ਬੀ.67-ਡੀ.-7016) ਨੂੰ ਜਸਦੀਪ ਕੌਰ ਪੁੱਤਰੀ ਲਖਵੀਰ ਸਿੰਘ ਵਾਸੀ ਪਿੰਡ ਸਿੰਧੜ ਚਲਾ ਰਹੀ ਸੀ। ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਸ਼ਸ਼ੀ ਬਾਲਾ ਅਤੇ ਉਸ ਦਾ ਬੇਟਾ ਜਸਪ੍ਰੀਤ ਬੁਰੀ ਤਰ੍ਹਾਂ ਸੜਕ ’ਤੇ ਡਿੱਗੇ ਅਤੇ ਗੰਭੀਰ ਜ਼ਖਮੀ ਹੋ ਗਏ। ਰਾਹਗੀਰਾਂ ਵਲੋਂ ਜ਼ਖਮੀ ਮਾਂ-ਪੁੱਤ ਨੂੰ ਇਲਾਜ਼ ਲਈ ਸਿਵਲ ਹਸਪਤਾਲ ਸ਼ਾਹਕੋਟ ਵਿਖੇ ਪਹੁੰਚਾਇਆ ਗਿਆ, ਜਿੱਥੇ ਐਮਰਜੈਂਸੀ ਡਿਊਟੀ ’ਤੇ ਮੌਜੂਦ ਡਾ. ਜੈ ਕਿਰਨ ਵਲੋਂ ਉਹਨਾਂ ਨੂੰ ਮੁੱਢਲੀ ਸਹਾਇਤਾ ਦੇਣ ਉਪਰੰਤ ਜਲੰਧਰ ਰੈਫਰ ਕਰ ਦਿੱਤਾ ਗਿਆ। ਹਾਦਸੇ ਦੀ ਸੂਚਨਾ ਮਿਲਣ ’ਤੇ ਪੁਲਿਸ ਹੈਲਪਲਾਈਨ ਨੰਬਰ 112 ਦੀ ਟੀਮ ਦੇ ਮੁਲਾਜ਼ਮ ਸੰਦੀਪ ਕੁਮਾਰ ਅਤੇ ਲਵਪ੍ਰੀਤ ਕੌਰ ਮੌਕੇ ’ਤੇ ਪਹੁੰਚੇ। ਜਾਂਚ ਅਧਿਕਾਰੀ ਸਬ-ਇੰਸਪੈਕਟਰ ਵਰੁਣ ਪਟਿਆਲ ਨੇ ਦੱਸਿਆ ਕਿ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਹਾਦਸਾਗ੍ਰਸਤ ਵਾਹਨ ਕਬਜ਼ੇ ’ਚ ਲੈ ਲਏ ਗਏ ਹਨ ਅਤੇ ਜ਼ਖਮੀਆਂ ਦੇ ਬਿਆਨ ਦਰਜ ਕਰਨ ਉਪਰੰਤ ਬਣਦੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਸ਼ੌਰਿਆ ਮਾਰਸ਼ਲ ਆਰਟਸ ਸਪੋਰਟਸ ਅਕੈਡਮੀ ਨੇ ਓਪਨ ਕਰਾਟੇ ਚੈਂਪੀਅਨਸ਼ਿਪ ਵਿਚ ਮੱਲਾਂ ਮਾਰੀਆਂ ਅਗਲੀ ਖ਼ਬਰ ਨਾਰੀ ਨਿਕੇਤਨ ਵਿਖੇ ਤੀਜ ਦੇ ਤਿਉਹਾਰ ’ ਚ ਸੰਸਥਾ ਦੀਆਂ ਧੀਆਂ ਨੇ ਪੀਂਘ ਝੂਟ ਕੇ ਤੇ ਨੱਚ - ਨੱਚ ਪਾਈ ਧਮਾਲ ਬੱਚਿਆਂ ਦੇ ਚ...
Ad Position 24