13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਰੁਜ਼ਗਾਰ ਨਾ ਮਿਲਣ ਕਾਰਨ ਨਸ਼ੇ ਦੀ ਦਲਦਲ ਵਿਚ ਫਸ ਰਹੇ ਨੌਜਵਾਨ - ਹਮੀਰਾ

ਜਲੰਧਰ 12 ਅਗਸਤ (ਸ਼ਿਵ)- ਵਾਲਮੀਕਿ ਮਜ਼੍ਹਬੀ ਸਿੱਖ ਮੋਰਚਾ ਰਜਿ. ਪੰਜਾਬ ਦੇ ਪ੍ਰਧਾਨ ਮਹਿੰਦਰ ਸਿੰਘ ਹਮੀਰਾ ਨੇ ਪੰਜਾਬ ਸਰਕਾਰ ’ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਸ ਵਲੋਂ ਲੋਕਾਂ ਨੂੰ ਰੁਜ਼ਗਾਰ ਉਪਲਬਧ ਕਰਵਾਉਣ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ ਤੇ ਨੌਜਵਾਨ ਲਗਾਤਾਰ ਨਸ਼ਿਆਂ ਦੀ ਦਲਦਲ ਵਿਚ ਫਸਦੇ ਦਾ ਜਾ ਰਹੇ ਹਨ।

Ad Position 21
No active advertisement
ਅਜੀਤ ਡੈਸਕ 13-08-2026
ਜਲੰਧਰ 12 ਅਗਸਤ (ਸ਼ਿਵ)- ਵਾਲਮੀਕਿ ਮਜ਼੍ਹਬੀ ਸਿੱਖ ਮੋਰਚਾ ਰਜਿ. ਪੰਜਾਬ ਦੇ ਪ੍ਰਧਾਨ ਮਹਿੰਦਰ ਸਿੰਘ ਹਮੀਰਾ ਨੇ ਪੰਜਾਬ ਸਰਕਾਰ ’ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਸ ਵਲੋਂ ਲੋਕਾਂ ਨੂੰ ਰੁਜ਼ਗਾਰ ਉਪਲਬਧ ਕਰਵਾਉਣ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ ਤੇ ਨੌਜਵਾਨ ਲਗਾਤਾਰ ਨਸ਼ਿਆਂ ਦੀ ਦਲਦਲ ਵਿਚ ਫਸਦੇ ਦਾ ਜਾ ਰਹੇ ਹਨ। ਗੱਲਬਾਤ ਕਰਦੇ ਹੋਏ ਮਹਿੰਦਰ ਸਿੰਘ ਹਮੀਰਾ ਨੇ ਕਿਹਾ ਕਿ ਸੂਬੇ ਵਿਚ ਲਗਾਤਾਰ ਅਪਰਾਧਿਕ ਗਤੀਵਿਧੀਆਂ ਵਿਚ ਵਾਧਾ ਹੋ ਰਿਹਾ ਹੈ ਜਿਹੜਾ ਕਿ ਕਾਫੀ ਚਿੰਤਾਜਨਕ ਹੈ। ਉਨਾਂ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸਰਕਾਰ ਦੇ ਦਾਅਵਿਆਂ ਦੇ ਬਾਵਜੂਦ ਗ਼ਲਤ ਪਰਚਿਆਂ ਨੂੰ ਲੈ ਕੇ ਥਾਣਿਆਂ ਵਿਚ ਆਮ ਲੋਕਾਂ ਨੂੰ ਖੱਜਲ ਖ਼ੁਆਰ ਕੀਤਾ ਜਾ ਰਿਹਾ ਹੈ। ਇਸ ਮੌਕੇ ਇੰਦਰਪਾਲ ਸਿੰਘ ਹੋਠੀਆਂ, ਹਰਪ੍ਰੀਤ ਸਿੰਘ ਹੈਪੀ ਦਾਨੇਵਾਲ, ਗੁਰਜੀਤ ਸਿੰਘ ਦਾਨੇਵਾਲ, ਡਾ. ਸਰਵਣ ਸਿੰਘ, ਡਾ. ਹਰਜਿੰਦਰ ਮੰਟੂ, ਤਰਲੋਕ ਵੈੱਡਲ, ਅਨਿਲ ਚੁਗਿੱਟੀ, ਗੁਰਮਤਿ ਗਿੱਲ, ਪਰਗਾਸ਼ ਸਿੰਘ ਨੰਗਲ ਮਨੋਹਰ, ਬਾਬਾ ਮੰਗਤ ਰਾਮ, ਬਲਵਿੰਦਰ ਸਿੰਘ, ਪੰਜਾਬ ਸਿੰਘ ਨਾਹਰ, ਅਨਿਲ ਨਾਹਰ, ਬੂਟਾ ਸਿੰਘ ਤੇ ਹੋਰ ਲੋਕ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਕੈਂਟ ਬੋਰਡ ਸਕੂਲ ਜਲੰਧਰ ਛਾਉਣੀ ਵਿਖੇ ਸੱਭਿਆਚਾਰਕ ਪ੍ਰੋਗਰਾਮ ਅਗਲੀ ਖ਼ਬਰ ਬੁੜੈਲ ਜੇਲ੍ਹ ’ਚੋਂ ਫ਼ਰਾਰ ਹੋਇਆ ਸੀ ਭਾਈ ਹਵਾਰਾ
Ad Position 24