ਗਾਂਧੀ ਕੈਂਪ ਵਿਚ ਡਿਸਪੋਜ਼ਲ ਦੀ ਸਮਰੱਥਾ ਵਧਾਉਣ ਦੇ ਮੇਅਰ ਵਲੋਂ ਨਿਰਦੇਸ਼ 2.23 ਕਰੋੜ ਦੇ ਵਿਕਾਸ ਕੰਮਾਂ ਦਾ ਵੀ ਉਦਘਾਟਨ
ਜਲੰਧਰ, 13 ਅਗਸਤ (ਸ਼ਿਵ)- ਮੇਅਰ ਵਨੀਤ ਧੀਰ ਵੱਲੋਂ ਅੱਜ ਗਾਂਧੀ ਕੈਂਪ ਇਲਾਕੇ ਦਾ ਦੌਰਾ ਕਰਕੇ ਡਿਸਪੋਜ਼ਲ ਦਾ ਮੌਕਾ ਦੇਖਿਆ ਗਿਆ। ਇਸ ਮੌਕੇ ਇਲਾਕਾ ਵਾਸੀਆਂ ਨੇ ਮੇਅਰ ਨੂੰ ਆਪਣੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ ਬਰਸਾਤ ਜਾਂ ਜ਼ਿਆਦਾ ਪਾਣੀ ਆਉਣ ਦੀ ਸਥਿਤੀ ਵਿਚ ਇਲਾਕੇ ਵਿਚ ਕਈ ਵਾਰ ਪਾਣੀ ਭਰ ਜਾਂਦਾ ਹੈ ਅਤੇ ਨਿਕਾਸੀ ਦੀ ਸਮੱਸਿਆ ਪੈਦਾ ਹੋ ਜਾਂਦੀ ਹੈ।
ਜਲੰਧਰ, 13 ਅਗਸਤ (ਸ਼ਿਵ)- ਮੇਅਰ ਵਨੀਤ ਧੀਰ ਵੱਲੋਂ ਅੱਜ ਗਾਂਧੀ ਕੈਂਪ ਇਲਾਕੇ ਦਾ ਦੌਰਾ ਕਰਕੇ ਡਿਸਪੋਜ਼ਲ ਦਾ ਮੌਕਾ ਦੇਖਿਆ ਗਿਆ। ਇਸ ਮੌਕੇ ਇਲਾਕਾ ਵਾਸੀਆਂ ਨੇ ਮੇਅਰ ਨੂੰ ਆਪਣੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ ਬਰਸਾਤ ਜਾਂ ਜ਼ਿਆਦਾ ਪਾਣੀ ਆਉਣ ਦੀ ਸਥਿਤੀ ਵਿਚ ਇਲਾਕੇ ਵਿਚ ਕਈ ਵਾਰ ਪਾਣੀ ਭਰ ਜਾਂਦਾ ਹੈ ਅਤੇ ਨਿਕਾਸੀ ਦੀ ਸਮੱਸਿਆ ਪੈਦਾ ਹੋ ਜਾਂਦੀ ਹੈ। ਮੇਅਰ ਵਨੀਤ ਧੀਰ ਨੇ ਨਿਗਮ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡਿਸਪੋਜ਼ਲ ਦੀ ਪਾਣੀ ਨਿਕਾਸੀ ਸਮਰੱਥਾ ਵਿਚ ਵਾਧਾ ਕੀਤਾ ਜਾਵੇ, ਤਾਂ ਜੋ ਇਲਾਕੇ ਵਿਚ ਗੰਦਾ ਪਾਣੀ ਖੜ੍ਹਾ ਨਾ ਹੋਵੇ ਅਤੇ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਤੋਂ ਰਾਹਤ ਮਿਲ ਸਕੇ। ਉਨ੍ਹਾਂ ਕਿਹਾ ਕਿ ਪਾਣੀ ਦੀ ਨਿਕਾਸੀ ਪ੍ਰਬੰਧ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਲੋੜੀਂਦੇ ਕਦਮ ਤੁਰੰਤ ਚੁੱਕੇ ਜਾਣ। ਇਸ ਦੌਰਾਨ ਮੇਅਰ ਨੇ ਇਲਾਕਾ ਵਾਸੀਆਂ ਦੀਆਂ ਹੋਰ ਸਮੱਸਿਆਵਾਂ ਵੀ ਸੁਣੀਆਂ ਅਤੇ ਭਰੋਸਾ ਦਿੱਤਾ ਕਿ ਲੋਕਾਂ ਵੱਲੋਂ ਦੱਸੀਆਂ ਗਈਆਂ ਸਮੱਸਿਆਵਾਂ ਦਾ ਜਲਦ ਹੱਲ ਕਰਵਾਇਆ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਨਿਰਦੇਸ਼ ਵੀ ਦਿੱਤੇ। ਇਸ ਤੋਂ ਇਲਾਵਾ ਮੇਅਰ ਨੇ ਅੱਜ ਉੱਤਰੀ ਹਲਕੇ ਵਿਚ ਵਿਕਾਸ ਦੇ ਕੰਮਾਂ ਦੀ ਸ਼ੁਰੂਆਤ ਕੀਤੀ ਤੇ ਵਾਰਡ ਨੰਬਰ 2 ਅਤੇ 4 ਵਿਚ 2.23 ਕਰੋੜ ਦੇ ਕੰਮਾਂ ਦਾ ਉਦਘਾਟਨ ਕੀਤਾ ਜਿਨਾਂ ਦੀਆਂ ਸੜਕਾਂ ਬਣਾਈਆਂ ਜਾਣੀਆਂ ਹਨ।