14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਅਜੀਤ, ਜਲੰਧਰ ਸੁਖਬੀਰ ਸਿੰਘ ਬਾਦਲ ’ ਤੇ ਹੋਏ ਹਮਲੇ ਦੀ ਸੁਖਮਿੰਦਰ ਸਿੰਘ ਰਾਜਪਾਲ ਵਲੋਂ ਨਿੰਦਾ

ਜਲੰਧਰ, 13 ਅਗਸਤ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ’ਤੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਦਰਸ਼ਨ ਦੀਦਾਰ ਕਰਨ ਦੌਰਾਨ ਗੁਰਦੁਆਰਾ ਮਾਤਾ ਸਾਹਿਬ ਕੌਰ ਜੀ ਵਿਖੇ ਇਕ ਵਿਅਕਤੀ ਵਲੋਂ ਹਮਲਾ ਕੀਤੇ ਜਾਣ ਦੀ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਸੁਖਮਿੰਦਰ ਸਿੰਘ ਰਾਜਪਾਲ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।

Ad Position 21
No active advertisement
ਸਨਿਚਰਵਾਰ, 1 ਅਗਸਤ, 2026 14-08-2026
ਜਲੰਧਰ, 13 ਅਗਸਤ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ’ਤੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਦਰਸ਼ਨ ਦੀਦਾਰ ਕਰਨ ਦੌਰਾਨ ਗੁਰਦੁਆਰਾ ਮਾਤਾ ਸਾਹਿਬ ਕੌਰ ਜੀ ਵਿਖੇ ਇਕ ਵਿਅਕਤੀ ਵਲੋਂ ਹਮਲਾ ਕੀਤੇ ਜਾਣ ਦੀ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਸੁਖਮਿੰਦਰ ਸਿੰਘ ਰਾਜਪਾਲ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਆਸਥਾ ਦੇ ਪ੍ਰਤੀਕ ਪਾਵਨ ਅਸਥਾਨ ’ਤੇ ਨੁਮਾਇੰਦਾ ਸਿੱਖ ਸਿਆਸੀ ਜਥੇਬੰਦੀ ਦੇ ਮੁਖੀ ’ਤੇ ਹਮਲਾ ਦੁਖਦਾਈ ਤੇ ਮੰਦਭਾਗਾ ਹੈ। ਰਾਜਪਾਲ ਨੇ ਕਿਹਾ ਕਿ ਕੁੱਝ ਪੰਥ ਵਿਰੋਧੀ ਤਾਕਤਾਂ ਸਿੱਖਾਂ ਨੂੰ ਆਪਸ ਵਿਚ ਲੜਾ ਕੇ ਕੌਮ ਦੀ ਸ਼ਕਤੀ ਨੂੰ ਕਮਜ਼ੋਰ ਕਰਨਾ ਚਾਹੁੰਦੀਆਂ ਹਨ ਪਰ ਅਜਿਹੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਐੱਚ . ਆਈ . ਵੀ ./ ਏਡਜ਼ ਜਾਗਰੂਕਤਾ ਰੈਲੀ ਨੂੰ ਸਿਵਲ ਸਰਜਨ ਨੇ ਦਿੱਤੀ ਹਰੀ ਝੰਡੀ ਅਗਲੀ ਖ਼ਬਰ ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੀਆਂ ਵੱਖ - ਵੱਖ ਸ਼ਾਖਾਵਾਂ ਵੱਲੋਂ ਦੇਸ਼ ਭਗਤੀ ਦੀ ਭਾਵਨਾ ਨਾਲ ਆਜ਼ਾਦੀ ਦਿਵਸ...
Ad Position 24