15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

15 ਅਗਸਤ ਦੇ ਮੱਦੇਨਜ਼ਰ ਟਰੈਫਿਕ ਪੁਲਿਸ ਵਲੋਂ ਨੂਰਮਹਿਲ ਚੀਮਾ ਚੌਕ ’ਚ ਵਾਹਨਾਂ ਦੀ ਕੀਤੀ ਚੈਕਿੰਗ

ਨੂਰਮਹਿਲ, 14 ਅਗਸਤ (ਤਜਿੰਦਰ ਕੁਮਾਰ)- 15 ਅਗਸਤ ਆਜ਼ਾਦੀ ਦਿਹਾੜੇ ਦੇ ਰਾਸ਼ਟਰੀ ਸਮਾਗਮਾਂ ਦੇ ਮੱਦੇਨਜ਼ਰ ਇਲਾਕੇ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਪੂਰੀ ਤਰ੍ਹਾਂ ਮੁਸਤੈਦ ਰੱਖਣ ਅਤੇ ਸ਼ਹਿਰ ਦੀ ਟਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ ਹੈ। ਇਸੇ ਤਹਿਤ ਟਰੈਫਿਕ ਇੰਚਾਰਜ ਇੰਸਪੈਕਟਰ ਹਰਦੀਪ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਵੱਲੋਂ ਚੀਮਾ ਚੌਕ ਨੂਰਮਹਿਲ ਵਿਖੇ ਵਿਸ਼ੇਸ਼ ਨਾਕੇਬੰਦੀ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 15-08-2026
ਨੂਰਮਹਿਲ, 14 ਅਗਸਤ (ਤਜਿੰਦਰ ਕੁਮਾਰ)- 15 ਅਗਸਤ ਆਜ਼ਾਦੀ ਦਿਹਾੜੇ ਦੇ ਰਾਸ਼ਟਰੀ ਸਮਾਗਮਾਂ ਦੇ ਮੱਦੇਨਜ਼ਰ ਇਲਾਕੇ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਪੂਰੀ ਤਰ੍ਹਾਂ ਮੁਸਤੈਦ ਰੱਖਣ ਅਤੇ ਸ਼ਹਿਰ ਦੀ ਟਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ ਹੈ। ਇਸੇ ਤਹਿਤ ਟਰੈਫਿਕ ਇੰਚਾਰਜ ਇੰਸਪੈਕਟਰ ਹਰਦੀਪ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਵੱਲੋਂ ਚੀਮਾ ਚੌਕ ਨੂਰਮਹਿਲ ਵਿਖੇ ਵਿਸ਼ੇਸ਼ ਨਾਕੇਬੰਦੀ ਕੀਤੀ ਗਈ। ਚੈਕਿੰਗ ਦੌਰਾਨ ਚੌਕ ਤੋਂ ਲੰਘਣ ਵਾਲੇ ਸ਼ੱਕੀ ਵਾਹਨਾਂ, ਚਾਰ-ਪਹੀਆ ਅਤੇ ਦੋ-ਪਹੀਆ ਵਾਹਨ ਚਾਲਕਾਂ ਦੇ ਦਸਤਾਵੇਜ਼ਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਦੌਰਾਨ ਜਿਨ੍ਹਾਂ ਵਾਹਨ ਚਾਲਕਾਂ ਕੋਲ ਪੂਰੇ ਕਾਗਜ਼ਾਤ ਨਹੀਂ ਸਨ, ਜੋ ਬਿਨਾਂ ਹੈਲਮਟ ਤੋਂ ਵਾਹਨ ਚਲਾ ਰਹੇ ਸਨ ਜਾਂ ਟਰੈਫਿਕ ਨਿਯਮਾਂ ਦੀ ਉਲੰਘਣਾ ਕਰ ਰਹੇ ਸਨ, ਉਨ੍ਹਾਂ ਦੇ ਮੌਕੇ ‘ਤੇ ਹੀ ਚਲਾਨ ਕੱਟੇ ਗਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਰੈਫਿਕ ਇੰਚਾਰਜ ਇੰਸਪੈਕਟਰ ਹਰਦੀਪ ਸਿੰਘ ਨੇ ਸਮੂਹ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਸਫ਼ਰ ਦੌਰਾਨ ਆਪਣੇ ਨਾਲ ਡਰਾਈਵਿੰਗ ਲਾਇਸੰਸ, ਆਰ.ਸੀ., ਬੀਮਾ ਅਤੇ ਪ੍ਰਦੂਸ਼ਣ ਵਰਗੇ ਜ਼ਰੂਰੀ ਦਸਤਾਵੇਜ਼ ਹਮੇਸ਼ਾ ਨਾਲ ਰੱਖਣ ਅਤੇ ਟਰੈਫਿਕ ਨਿਯਮਾਂ ਦੀ ਇੰਨ-ਬਿੰਨ ਪਾਲਣਾ ਕਰਨ। ਉਨ੍ਹਾਂ ਸਖ਼ਤ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਕਿ 15 ਅਗਸਤ ਦੇ ਮੱਦੇਨਜ਼ਰ ਸ਼ਹਿਰ ਦੀ ਅਮਨ-ਸ਼ਾਂਤੀ ਅਤੇ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ, ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਨਾਂਦੇੜ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਅਕਾਲੀ ਦਲ ਆਦਮਪੁਰ ਵਲੋਂ ਸਖ਼ਤ ਸ਼ਬਦਾਂ ਵਿੱਚ ਕੀਤੀ ਨਿੰਦਾ ਅਗਲੀ ਖ਼ਬਰ ‘ਅਜ਼ਾਦੀ ਦਿਹਾੜੇ’ ਮੌਕੇ ਲੋਹੀਆਂ ਪੁਲਿਸ ਵਲੋਂ ਫਲੈਗ ਮਾਰਚ
Ad Position 24