ਸੁਖਬੀਰ ਸਿੰਘ ਬਾਦਲ ’ਤੇ ਹਮਲਾ ਨਿੰਦਣਯੋਗ- ਕੰਗ, ਢੋਟ
ਸ਼ਾਹਕੋਟ, 14 ਅਗਸਤ (ਦਲਜੀਤ ਸਿੰਘ ਸਚਦੇਵਾ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਪਿੰਡ ਬਿੱਲੀ ਚੁਹਾਰਮੀ ਦੇ ਸਾਬਕਾ ਸਰਪੰਚ ਬਲਵਿੰਦਰ ਸਿੰਘ ਕੰਗ ਤੇ ਅਕਾਲੀ ਆਗੂ ਸੁਖਦੇਵ ਸਿੰਘ ਢੋਟ ਬਾਹਮਣੀਆਂ ਨੇ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਧਾਰਮਿਕ ਅਸਥਾਨ ’ਤੇ ਅਜਿਹੀ ਘਟਨਾ ਵਾਪਰਨਾ ਬੇਹੱਦ ਮੰਦਭਾਗਾ ਹੈ ਤੇ ਇਸ ਨਾਲ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ।
ਸ਼ਾਹਕੋਟ, 14 ਅਗਸਤ (ਦਲਜੀਤ ਸਿੰਘ ਸਚਦੇਵਾ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਪਿੰਡ ਬਿੱਲੀ ਚੁਹਾਰਮੀ ਦੇ ਸਾਬਕਾ ਸਰਪੰਚ ਬਲਵਿੰਦਰ ਸਿੰਘ ਕੰਗ ਤੇ ਅਕਾਲੀ ਆਗੂ ਸੁਖਦੇਵ ਸਿੰਘ ਢੋਟ ਬਾਹਮਣੀਆਂ ਨੇ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਧਾਰਮਿਕ ਅਸਥਾਨ ’ਤੇ ਅਜਿਹੀ ਘਟਨਾ ਵਾਪਰਨਾ ਬੇਹੱਦ ਮੰਦਭਾਗਾ ਹੈ ਤੇ ਇਸ ਨਾਲ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨਾਂਦੇੜ ਸਾਹਿਬ ਵਿਖੇ ਗੁਰੂ ਘਰ ਇਕ ਨਿਮਾਣੇ ਸਿੱਖ ਵਜੋਂ ਨਤਮਸਤਕ ਹੋਣ ਲਈ ਗਏ ਸਨ ਤੇ ਉਥੇ ਉਨ੍ਹਾਂ ਉੱਪਰ ਹਮਲਾ ਕਰਨਾ ਨਿੰਦਣਯੋਗ ਹੈ। ਅਜਿਹੇ ਵਰਤਾਰੇ ਲਈ ਸਾਡੇ ਸੱਭਿਅਕ ਸਮਾਜ ਵਿਚ ਕੋਈ ਜਗ੍ਹਾ ਨਹੀਂ ਹੈ। ਉਨ੍ਹਾਂ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਕਿ ਇਸ ਘਟਨਾ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ।