15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਦੂਨ ਵਰਲਡ ਸਕੂਲ ਮਲਸੀਆਂ ਵਿਖੇ ਆਜ਼ਾਦੀ ਦਿਵਸ ਨਾਲ ਮਨਾਇਆ

ਮਲਸੀਆਂ, 14 ਅਗਸਤ (ਦਲਜੀਤ ਸਿੰਘ ਸਚਦੇਵਾ)- ਦੂਨ ਵਰਲਡ ਸਕੂਲ ਮਲਸੀਆਂ ਵਿਖੇ ਆਜ਼ਾਦੀ ਦਿਵਸ ਬੜੇ ਹੀ ਉਤਸ਼ਾਹ ਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਦੇਸ਼ ਭਗਤੀ ਦੀਆਂ ਕਵਿਤਾਵਾਂ, ਪ੍ਰਭਾਵਸ਼ਾਲੀ ਭਾਸ਼ਣਾਂ ਤੇ ਮਨਮੋਹਕ ਗੀਤਾਂ ਰਾਹੀਂ ਭਾਰਤ ਦੀ ਆਜ਼ਾਦੀ ਦੇ ਸੰਘਰਸ਼ ਤੇ ਮਹਾਨ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ।

Ad Position 21
No active advertisement
ਅਜੀਤ ਡੈਸਕ 15-08-2026
ਮਲਸੀਆਂ, 14 ਅਗਸਤ (ਦਲਜੀਤ ਸਿੰਘ ਸਚਦੇਵਾ)- ਦੂਨ ਵਰਲਡ ਸਕੂਲ ਮਲਸੀਆਂ ਵਿਖੇ ਆਜ਼ਾਦੀ ਦਿਵਸ ਬੜੇ ਹੀ ਉਤਸ਼ਾਹ ਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਦੇਸ਼ ਭਗਤੀ ਦੀਆਂ ਕਵਿਤਾਵਾਂ, ਪ੍ਰਭਾਵਸ਼ਾਲੀ ਭਾਸ਼ਣਾਂ ਤੇ ਮਨਮੋਹਕ ਗੀਤਾਂ ਰਾਹੀਂ ਭਾਰਤ ਦੀ ਆਜ਼ਾਦੀ ਦੇ ਸੰਘਰਸ਼ ਤੇ ਮਹਾਨ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ। ਬੱਚਿਆਂ ਵਲੋਂ ਪੇਸ਼ ਕੀਤੀਆਂ ਗਈਆਂ ਪੇਸ਼ਕਾਰੀਆਂ ਵਿਚ ਭਾਰਤ ਦੀ ਅਮੀਰ ਸੱਭਿਆਚਾਰਕ ਵਿਰਾਸਤ, ਵੱਖ-ਵੱਖ ਸੂਬਿਆਂ ਦੀਆਂ ਲੋਕ-ਪਰੰਪਰਾਵਾਂ ਅਤੇ ਦੇਸ਼ ਦੀ ਏਕਤਾ ਤੇ ਵਿਭਿੰਨਤਾ ਦੀ ਸ਼ਾਨਦਾਰ ਝਲਕ ਦੇਖਣ ਨੂੰ ਮਿਲੀ। ਨੰਨ੍ਹੇ-ਮੁੰਨੇ ਬੱਚੇ ਕੇਸਰੀ, ਚਿੱਟੇ ਅਤੇ ਹਰੇ ਰੰਗਾਂ ਦੇ ਪਹਿਰਾਵਿਆਂ ਵਿਚ ਬੇਹੱਦ ਖੂਬਸੂਰਤ ਨਜ਼ਰ ਆਏ। ਕਈ ਬੱਚੇ ਮਹਾਤਮਾ ਗਾਂਧੀ, ਸ਼ਹੀਦ ਭਗਤ ਸਿੰਘ, ਝਾਂਸੀ ਦੀ ਰਾਣੀ, ਲਕਸ਼ਮੀ ਬਾਈ ’ਤੇ ਹੋਰ ਮਹਾਨ ਆਜ਼ਾਦੀ ਘੁਲਾਟੀਆਂ ਦੇ ਰੂਪ ਵਿਚ ਸਜ ਕੇ ਆਏ। ਸਕੂਲ ਦੇ ਡਾਇਰੈਕਟਰ ਸ. ਜਸਵੰਤ ਸਿੰਘ ਦਾਨੀਆ ਨੇ ਕਿਹਾ ਕਿ ਆਜ਼ਾਦੀ ਸਾਨੂੰ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਪ੍ਰਾਪਤ ਹੋਈ ਹੈ ਤੇ ਇਸ ਦੀ ਕਦਰ ਕਰਨਾ ਸਾਡਾ ਸਾਂਝਾ ਫ਼ਰਜ਼ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਦੇਸ਼ ਦੀ ਏਕਤਾ, ਅਖੰਡਤਾ ਤੇ ਤਰੱਕੀ ਵਿਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸਟੇਟ ਪਬਲਿਕ ਸਕੂਲ ਸ਼ਾਹਕੋਟ ਵਿਖੇ ‘ ਕਾਮਰਸ ਦਿਵਸ ’ ਮਨਾਇਆ ਅਗਲੀ ਖ਼ਬਰ ਪੱਤੀ ਕੱਲਾ ਦੱਲਾ ਪਿੰਡ ਸਮਰਾਏ ਵਿੱਚ ਤੀਜ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ
Ad Position 24