15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸ਼ਾਹਕੋਟ ਵਿਖੇ ਐੱਸ . ਡੀ . ਐੱਮ . ਆਦਿਤਿਆ ਗੁਪਤਾ ਲਹਿਰਾਉਣਗੇ ਤਿਰੰਗਾ

ਸ਼ਾਹਕੋਟ, 14 ਅਗਸਤ (ਸੁਖਦੀਪ ਸਿੰਘ)- ਸੁਤੰਤਰਤਾ ਦਿਵਸ (15 ਅਗਸਤ) ਦਾ ਸ਼ੁੱਭ ਦਿਹਾੜਾ ਸਬ-ਡਵੀਜ਼ਨ ਪੱਧਰ ’ਤੇ ਤਹਿਸੀਲ ਕੰਪਲੈਕਸ ਸ਼ਾਹਕੋਟ ਵਿਖੇ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਤਹਿਸੀਲਦਾਰ ਸ਼ਾਹਕੋਟ ਜਸਪਾਲ ਸਿੰਘ ਬਾਜਵਾ ਅਤੇ ਨਾਇਬ ਤਹਿਸੀਲਦਾਰ ਲੋਹੀਆਂ ਖਾਸ ਬਲਵਿੰਦਰ ਸਿੰਘ ਨੇ ਦੱਸਿਆ ਕਿ ਸਮਾਗਮ ਦੌਰਾਨ ਸ਼ਾਹਕੋਟ ਦੇ ਐੱਸ.

Ad Position 21
No active advertisement
ਅਜੀਤ ਡੈਸਕ 15-08-2026
ਸ਼ਾਹਕੋਟ, 14 ਅਗਸਤ (ਸੁਖਦੀਪ ਸਿੰਘ)- ਸੁਤੰਤਰਤਾ ਦਿਵਸ (15 ਅਗਸਤ) ਦਾ ਸ਼ੁੱਭ ਦਿਹਾੜਾ ਸਬ-ਡਵੀਜ਼ਨ ਪੱਧਰ ’ਤੇ ਤਹਿਸੀਲ ਕੰਪਲੈਕਸ ਸ਼ਾਹਕੋਟ ਵਿਖੇ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਤਹਿਸੀਲਦਾਰ ਸ਼ਾਹਕੋਟ ਜਸਪਾਲ ਸਿੰਘ ਬਾਜਵਾ ਅਤੇ ਨਾਇਬ ਤਹਿਸੀਲਦਾਰ ਲੋਹੀਆਂ ਖਾਸ ਬਲਵਿੰਦਰ ਸਿੰਘ ਨੇ ਦੱਸਿਆ ਕਿ ਸਮਾਗਮ ਦੌਰਾਨ ਸ਼ਾਹਕੋਟ ਦੇ ਐੱਸ.ਡੀ.ਐੱਮ. ਆਦਿਤਿਆ ਗੁਪਤਾ (ਪੀ.ਸੀ.ਐੱਸ.) ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਸਵੇਰੇ 8:58 ਵਜੇ ਅਦਾ ਕੀਤੀ ਜਾਵੇਗੀ। ਇਸ ਮੌਕੇ ਸਕੂਲੀ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਗਾਨ ਪੇਸ਼ ਕਰਨ ਉਪਰੰਤ ਮੁੱਖ ਮਹਿਮਾਨ ਵੱਲੋਂ ਪਰੇਡ ਦਾ ਨਿਰੀਖਣ ਕਰਕੇ ਆਪਣਾ ਸੰਦੇਸ਼ ਦਿੱਤਾ ਜਾਵੇਗਾ। ਸਮਾਗਮ ਦੌਰਾਨ ਪੁਲਿਸ ਜਵਾਨਾਂ ਅਤੇ ਸਕੂਲੀ ਵਿਦਿਆਰਥੀਆਂ ਵੱਲੋਂ ਮਾਰਚ ਪਾਸਟ ਕੀਤਾ ਜਾਵੇਗਾ। ਵੱਖ-ਵੱਖ ਸਿੱਖਿਆ ਸੰਸਥਾਵਾਂ ਅਤੇ ਗਰੁੱਪਾਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਜਾਣਗੇ। ਸਮਾਗਮ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਸ਼ਖ਼ਸੀਅਤਾਂ ਅਤੇ ਸਮਾਗਮ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਵੀ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਜ਼ੋਨ ਨੰਬਰ -16 ਦੀਆਂ ਜ਼ੋਨਲ ਸਕੂਲ ਖੇਡਾਂ ਸ਼ਾਨੋ - ਸ਼ੌਕਤ ਨਾਲ ਸਮਾਪਤ ਅਗਲੀ ਖ਼ਬਰ ਸਾਬਕਾ ਚੇਅਰਮੈਨ ਸੁਰਿੰਦਰਜੀਤ ਚੱਠਾ ਨੂੰ ਪ੍ਰਧਾਨ ਬਣਨ ’ ਤੇ ਮਿਲ ਰਹੀਆਂ ਚੁਫ਼ੇਰਿਉਂ ਵਧਾਈਆਂ
Ad Position 24