ਭਾਦੋਂ ਦੇ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ ਸਬੰਧੀ ਗੁਰਮਤਿ ਸਮਾਗਮ ਅੱਜ
ਚੁਗਿੱਟੀ/ ਜੰਡੂ ਸਿੰਘਾ, 16 ਅਗਸਤ (ਨਰਿੰਦਰ ਲਾਗੂ)-ਸੰਤ ਬਾਬਾ ਬਸੰਤ ਸਿੰਘ ਦੇ ਤੱਪ ਅਸਥਾਨ ਨਿਰਮਲ ਕੁਟੀਆ ਜੋਹਲਾਂ ਵਿਖੇ ਭਾਦੋਂ ਦੇ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਸਮੂਹ ਸੰਗਤਾਂ ਦੇ ਸਹਿਯੋਗ ਨਾਲ 17 ਅਗਸਤ ਨੂੰ ਕਰਵਾਇਆ ਜਾਵੇਗਾ । ਪ੍ਰਬੰਧਕਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਮੌਕੇ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ।
ਚੁਗਿੱਟੀ/ ਜੰਡੂ ਸਿੰਘਾ, 16 ਅਗਸਤ (ਨਰਿੰਦਰ ਲਾਗੂ)-ਸੰਤ ਬਾਬਾ ਬਸੰਤ ਸਿੰਘ ਦੇ ਤੱਪ ਅਸਥਾਨ ਨਿਰਮਲ ਕੁਟੀਆ ਜੋਹਲਾਂ ਵਿਖੇ ਭਾਦੋਂ ਦੇ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਸਮੂਹ ਸੰਗਤਾਂ ਦੇ ਸਹਿਯੋਗ ਨਾਲ 17 ਅਗਸਤ ਨੂੰ ਕਰਵਾਇਆ ਜਾਵੇਗਾ । ਪ੍ਰਬੰਧਕਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਮੌਕੇ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਉਸ ਉਪਰੰਤ ਸਜਾਏ ਹੋਏ ਦੀਵਾਨ ਵਿੱਚ ਵੱਖ -ਵੱਖ ਰਾਗੀ ਤੇ ਢਾਡੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਰਾਹੀਂ ਹਾਜ਼ਰੀ ਲਗਵਾਈ ਜਾਵੇਗੀ। ਇਸ ਦੌਰਾਨ ਉਕਤ ਗੁਰੂ ਘਰ ਦੇ ਮੁਖੀ ਸੰਤ ਬਾਬਾ ਜੀਤ ਸਿੰਘ ਵਲੋਂ ਸੰਗਤਾਂ ਨਾਲ ਰੂਹਾਨੀ ਪ੍ਰਵਚਨਾਂ ਦੀ ਸਾਂਝ ਵੀ ਪਾਈ ਜਾਵੇਗੀ। ਸਮਾਪਤੀ ‘ਤੇ ਸੇਵਾਦਾਰਾਂ ਵਲੋਂ ਹਾਜ਼ਰੀਨ ਨੂੰ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ।