ਪੰਜਾਬ ’ ਚ 6 ਪੇਪਰ ਲੀਕ ਹੋਣ ਦੀ ਜ਼ਿੰਮੇਵਾਰੀ ਲੈਂਦੇ ਹੋਏ ਸਿੱਖਿਆ ਮੰਤਰੀ ਬੈਂਸ ਅਸਤੀਫ਼ਾ ਦੇਣ - ਸ਼ੁਭਮ ਸ਼ਰਮਾ
ਜਲੰਧਰ, 17 ਅਗਸਤ (ਜਤਿੰਦਰ ਪੰਮੀ)–ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਲੀਕ ਹੋਏ ਵੱਖ-ਵੱਖ ਪੇਪਰਾਂ ਦੇ ਮਾਮਲੇ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਵੱਲੋਂ ਸੂਬਾ ਪ੍ਰਧਾਨ ਸ਼ੁਭਮ ਸ਼ਰਮਾ ਸ਼ੁਭੀ ਦੀ ਅਗਵਾਈ ਹੇਠ ਡੀ. ਸੀ.
ਜਲੰਧਰ, 17 ਅਗਸਤ (ਜਤਿੰਦਰ ਪੰਮੀ)–ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਲੀਕ ਹੋਏ ਵੱਖ-ਵੱਖ ਪੇਪਰਾਂ ਦੇ ਮਾਮਲੇ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਵੱਲੋਂ ਸੂਬਾ ਪ੍ਰਧਾਨ ਸ਼ੁਭਮ ਸ਼ਰਮਾ ਸ਼ੁਭੀ ਦੀ ਅਗਵਾਈ ਹੇਠ ਡੀ. ਸੀ. ਦਫ਼ਤਰ ਦੇ ਸਾਹਮਣੇ ਧਰਨਾ ਲਾਇਆ ਗਿਆ। ਉਪਰੰਤ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਸ਼ੁਭੀ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ ਪੱਤਰ ਵੀ ਸੌਂਪਿਆ। ਇਸ ਮੌਕੇ ਦਿੱਲੀ ਵਿੱਚ ਯੂ.ਜੀ.ਸੀ.-ਨੈੱਟ ਦਾ ਪੇਪਰ ਮੁੜ ਲੀਕ ਹੋਣ ’ਤੇ ਅਫ਼ਸੋਸ ਜ਼ਾਹਰ ਕਰਦਿਆਂ ਸੂਬਾ ਪ੍ਰਧਾਨ ਨੇ ਕਿਹਾ ਕਿ ਇੰਨਾ ਕੁਝ ਹੋਣ ਦੇ ਬਾਵਜੂਦ ਕੇਂਦਰ ਸਰਕਾਰ ਪੇਪਰ ਲੀਕ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਨਾਕਾਮ ਰਹੀ ਹੈ। ਐਂਟੀ ਪੇਪਰ ਲੀਕ ਐਕਟ ਲਿਆਉਣ ਦੇ ਬਾਵਜੂਦ ਕੇਂਦਰ ਸਰਕਾਰ ਇਸ ਮਾਮਲੇ ਵਿੱਚ ਫੇਲ੍ਹ ਸਾਬਤ ਹੋਈ ਹੈ। ਇਸ ਤੋਂ ਪਹਿਲਾਂ ਧਰਨੇ ਨੂੰ ਸੰਬੋਧਨ ਕਰਦਿਆਂ ਸ਼ੁਭਮ ਸ਼ਰਮਾ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਕੁੱਲ 6 ਪੇਪਰ ਲੀਕ ਹੋ ਚੁੱਕੇ ਹ ਨ, ਜਿਸ ਕਾਰਨ 10 ਲੱਖ ਤੋਂ ਵੱਧ ਵਿਦਿਆਰਥੀਆਂ ਦਾ ਭਵਿੱਖ ਪ੍ਰਭਾਵਿਤ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਬਣਨ ਤੋਂ ਡੇਢ ਮਹੀਨੇ ਬਾਅਦ ਹੀ ਸਭ ਤੋਂ ਪਹਿਲਾਂ ਤਹਿਸੀਲਦਾਰਾਂ ਦੀ ਭਰਤੀ ਦਾ ਪੇਪਰ ਲੀਕ ਹੋਇਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਪੇਪਰ ਲੀਕ ਦੇ ਮਾਮਲਿਆਂ ਨੂੰ ਹੱਲ ਕਰਨ ਦੀ ਬਜਾਏ ਉਨ੍ਹਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਇਨਸਾਫ਼ ਮਿਲਣ ਤੱਕ ਯੂਥ ਕਾਂਗਰਸ ਚੁੱਪ ਨਹੀਂ ਬੈਠੇਗੀ। ਮੁੱਖ ਮੰਤਰੀ ਦੱਸਣ ਕਿ ਪੰਜਾਬ ਸਰਕਾਰ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਇਨਸਾਫ਼ ਦਿਵਾਉਣ ਲਈ ਕੀ ਕੀਤਾ ਹੈ? ਕੀ ਸਿੱਖਿਆ ਮੰਤਰੀ ਬੈਂਸ ਦਾ ਅਸਤੀਫ਼ਾ ਲਿਆ ਗਿਆ? ਕੀ ਮੁੱਖ ਮੰਤਰੀ ਨੇ ਖੁਦ ਅਸਤੀਫ਼ਾ ਦਿੱਤਾ? ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਵਿਦਿਆਰਥੀਆਂ ਦੇ ਹੱਕ ਵਿੱਚ ਕੁਝ ਨਹੀਂ ਕੀਤਾ। ਇਸ ਧਰਨੇ ਵਿੱਚ ਯੂਥ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਦੀਪਕ ਖੋਸਲਾ, ਜ਼ਿਲ੍ਹਾ ਪ੍ਰਧਾਨ ਸ਼ਹਿਰੀ ਅੰਗਦ ਦੱਤਾ ਅਤੇ ਯੂਥ ਕਾਂਗਰਸ ਦਿਹਾਤੀ ਦੇ ਪ੍ਰਧਾਨ ਮਨਪ੍ਰੀਤ ਚੱਢਾ ਸਮੇਤ ਹੋਰ ਸੂਬਾ ਕਾਰਜਕਾਰਣੀ ਮੈਂਬਰ ਵੀ ਮੌਜੂਦ ਸਨ।