ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ
ਜਲੰਧਰ, 17 ਅਗਸਤ (ਸ਼ਿਵ)- ਜਲੰਧਰ ਦੇ ਇਕ ਸਥਾਨਕ ਹੋਟਲ ਵਿਚ ਤੀਆਂ ਦਾ ਤਿਉਹਾਰ ਬੜੇ ਹੀ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਪ੍ਰੋਗਰਾਮ ਦੇ ਆਯੋਜਨ ਵਿਚ ਜੋਤੀ ਅਰੋੜਾ, ਪ੍ਰਿਆ ਜੋਤੀ ਅਤੇ ਰੋਮਾ ਨੇ ਵਿਸ਼ੇਸ਼ ਸਹਿਯੋਗ ਦਿੱਤਾ।
ਜਲੰਧਰ, 17 ਅਗਸਤ (ਸ਼ਿਵ)- ਜਲੰਧਰ ਦੇ ਇਕ ਸਥਾਨਕ ਹੋਟਲ ਵਿਚ ਤੀਆਂ ਦਾ ਤਿਉਹਾਰ ਬੜੇ ਹੀ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਪ੍ਰੋਗਰਾਮ ਦੇ ਆਯੋਜਨ ਵਿਚ ਜੋਤੀ ਅਰੋੜਾ, ਪ੍ਰਿਆ ਜੋਤੀ ਅਤੇ ਰੋਮਾ ਨੇ ਵਿਸ਼ੇਸ਼ ਸਹਿਯੋਗ ਦਿੱਤਾ। ਇਸ ਮੌਕੇ ਵੱਡੀ ਗਿਣਤੀ ਵਿਚ ਮਹਿਲਾਵਾਂ ਨੇ ਸ਼ਿਰਕਤ ਕਰਦਿਆਂ ਤੀਆਂ ਦੇ ਰੰਗ, ਗੀਤ-ਸੰਗੀਤ ਅਤੇ ਖ਼ੁਸ਼ੀਆਂ ਦਾ ਭਰਪੂਰ ਅਨੰਦ ਮਾਣਿਆ। ਪ੍ਰੋਗਰਾਮ ਦੌਰਾਨ ਵੱਖ-ਵੱਖ ਮੁਕਾਬਲਿਆਂ ਅਤੇ ਮਨੋਰੰਜਕ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਮਿਸਿਜ਼ ਤੇਜ਼ ਪ੍ਰਿਆ ਚੁੱਘ, ਤੀਜ ਗਿੱਧਿਆਂ ਦੀ ਰਾਣੀ ਸ਼ੀਤਲ ਅਤੇ ਟੋਰ ਪੰਜਾਬਣ ਖ਼ੁਸ਼ਬੂ ਨੂੰ ਵਿਸ਼ੇਸ਼ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਹੋਰ ਮਹਿਲਾਵਾਂ ਨੂੰ ਵੀ ਉਨ੍ਹਾਂ ਦੀ ਪ੍ਰਤਿਭਾ ਅਤੇ ਉਤਸ਼ਾਹ ਲਈ ਕਈ ਇਨਾਮ ਪ੍ਰਦਾਨ ਕੀਤੇ ਗਏ।