18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਐੱਸ . ਜੀ . ਐੱਨ . ਪਬਲਿਕ ਸਕੂਲ ਵਿਖੇ ਮਨਾਇਆ ਤੀਆਂ ਦਾ ਤਿਉਹਾਰ

ਜਲੰਧਰ, 17 ਅਗਸਤ (ਐੱਮ. ਐੱਸ.

Ad Position 21
No active advertisement
ਅਜੀਤ ਡੈਸਕ 18-08-2026
ਜਲੰਧਰ, 17 ਅਗਸਤ (ਐੱਮ. ਐੱਸ. ਲੋਹੀਆ) - ਐੱਸ.ਜੀ.ਐੱਨ. ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਜਲੰਧਰ ਵਿਖੇ ਬੱਚਿਆਂ ਨੂੰ ਪੰਜਾਬੀ ਸੱਭਿਆਚਾਰ, ਲੋਕ-ਪਰੰਪਰਾਵਾਂ ਅਤੇ ਅਮੀਰ ਵਿਰਸੇ ਨਾਲ ਜੋੜਨ ਦੇ ਉਦੇਸ਼ ਤਹਿਤ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ, ਖੁਸ਼ੀ ਅਤੇ ਰੰਗਾ ਰੰਗ ਮਾਹੌਲ ’ਚ ਮਨਾਇਆ ਗਿਆ। ਇਹ ਸਮਾਗਮ (ਕਿੰਡਰਗਾਰਟਨ), (ਪਹਿਲੀ ਤੋਂ ਪੰਜਵੀਂ) ਅਤੇ (ਛੇਵੀਂ ਤੋਂ ਬਾਰ੍ਹਵੀਂ) ਵੱਖ- ਵੱਖ ਵਰਗਾਂ ’ਚ ਮਨਾਇਆ ਗਿਆ। ਸਮਾਗਮ ’ਚ ਵਿਦਿਆਰਥਣਾਂ ਨੇ ਵੱਖ-ਵੱਖ ਗਤੀਵਿਧੀਆਂ ਰਾਹੀਂ ਆਪਣੀ ਕਲਾ ਅਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਨਿੱਕੇ-ਨਿੱਕੇ ਬੱਚਿਆਂ ਨੇ ਪੰਜਾਬੀ ਪਹਿਰਾਵੇ ਅਤੇ ਲੋਕ-ਰੰਗ ਨਾਲ ਤੀਆਂ ਦੀ ਖੂਬਸੂਰਤ ਝਲਕ ਪੇਸ਼ ਕੀਤੀ। ਬੱਚਿਆਂ ਨੇ ਆਪਣੀਆਂ ਪੇਸ਼ਕਾਰੀਆਂ ਰਾਹੀਂ ਪੁਰਾਤਨ ਤ੍ਰਿੰਝਣ ਦੀ ਸਮਾਗਮ ਦੌਰਾਨ ਵੱਖ-ਵੱਖ ਮੁਕਾਬਲਿਆਂ ਦੇ ਨਤੀਜਿਆਂ ਦੀ ਜ਼ਿੰਮੇਵਾਰੀ ਸ੍ਰੀਮਤੀ ਅਤਿੰਦਰ ਕੌਰ ਅਤੇ ਗੁਰੂ ਨਾਨਕ ਟੈਕਨੀਕਲ ਕਾਲਜ ਦੇ ਪ੍ਰਿੰਸੀਪਲ ਸ੍ਰੀਮਤੀ ਨੀਤੂ ਵਲੋਂ ਨਿਭਾਈ ਗਈ। ਇਹ ਸਮਾਗਮ ਸਕੂਲ ਦੇ ਕੰਟਰੋਲਰ ਸ੍ਰੀਮਤੀ ਚਰਨਜੀਤ ਕੌਰ ਅਤੇ ਪ੍ਰਿੰਸੀਪਲ ਜਗਜੀਤ ਸਿੰਘ ਦੀ ਅਗਵਾਈ ਹੇਠ ਸਫਲਤਾਪੂਰਵਕ ਕਰਵਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਯੂਨਾਈਟਿਡ ਕਵੀਨ ਵੈਲਫੇਅਰ ਸੁਸਾਇਟੀ ਵਲੋਂ ਮਨਾਇਆ ਤੀਜ ਦਾ ਤਿਉਹਾਰ ਅਗਲੀ ਖ਼ਬਰ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ
Ad Position 24