ਯੂਨਾਈਟਿਡ ਕਵੀਨ ਵੈਲਫੇਅਰ ਸੁਸਾਇਟੀ ਵਲੋਂ ਮਨਾਇਆ ਤੀਜ ਦਾ ਤਿਉਹਾਰ
ਜਲੰਧਰ, 17 ਅਗਸਤ (ਐੱਮ. ਐੱਸ.
ਜਲੰਧਰ, 17 ਅਗਸਤ (ਐੱਮ. ਐੱਸ. ਲੋਹੀਆ) - ਯੂਨਾਈਟਿਡ ਕਵੀਨ ਵੈਲਫੇਅਰ ਸੁਸਾਇਟੀ ਵਲੋਂ ਤੀਜ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਾਰੀਆਂ ਮਹਿਲਾ ਮੈਂਬਰ ਮਹਿੰਦੀ ਲਗਾ ਕੇ ਅਤੇ ਸ਼ਿੰਗਾਰ ਕਰਕੇ ਸਮਾਗਮ ’ਚ ਸ਼ਾਮਲ ਹੋਈਆਂ। ਪ੍ਰਬੰਧਕਾਂ ਵਲੋਂ ਉਨ੍ਹਾਂ ਦੇ ਮਨੌਰੰਜਨ ਲਈ ਗੀਤ-ਸੰਗੀਤ ਅਤੇ ਰੰਗਾ-ਰੰਗ ਪ੍ਰੋਗਰਾਮ ਰੱਖਿਆ ਗਿਆ। ਇਸਦੇ ਨਾਲ ਹੀ ਕਈ ਤਰ੍ਹਾਂ ਦੀਆਂ ਖੇਡਾਂ ਵੀ ਕਰਵਾਈਆਂ ਅਤੇ ਜੇਤੂਆਂ ਨੂੰ ਤੋਹਫ਼ੇ ਦਿੱਤੇ ਗਏ। ਪ੍ਰਧਾਨ ਆਸਥਾ ਅਬਰੋਲ ਨੇ ਕਿਹਾ ਕਿ ਇਹ ਤਿਉਹਾਰ ਪਿਆਰ, ਖੁਸ਼ੀ ਅਤੇ ਕੁਦਰਤ ਦੀ ਸੁੰਦਰਤਾ ਦਾ ਪ੍ਰਤੀਕ ਹੈ। ਸਮਾਜ ਸੇਵਿਕਾ ਪ੍ਰਵੀਨ ਅਬਰੋਲ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਇਹ ਤਿਉਹਾਰ ਸਾਨੂੰ ਸਾਡੇ ਸੱਭਿਆਚਾਰ ਅਤੇ ਜੜ੍ਹਾਂ ਨਾਲ ਜੋੜਦਾ ਹੈ, ਜੋ ਭਾਈਚਾਰਾ ਅਤੇ ਏਕਤਾ ਨੂੰ ਉਤਸ਼ਾਹਿਤ ਕਰਦਾ ਹੈ। ਸੁਖਜੀਤ, ਗੀਤੂ ਅਤੇ ਟੀਆ ਦਾ ਇਸ ਪ੍ਰੋਗਰਾਮ ’ਚ ਵਿਸ਼ੇਸ਼ ਸਹਿਯੋਗ ਰਿਹਾ।