ਸਮਾਜ ਸੇਵੀ ਸੁਨੀਤਾ ਕਪੂਰ ਪੰਜਾਬ ਸਰਕਾਰ ਵਲੋਂ ਸਟੇਟ ਐਵਾਰਡ ਨਾਲ ਸਨਮਾਨਿਤ
ਜਲੰਧਰ. 17 ਅਗਸਤ (ਸ਼ਿਵ)- ਪਿਛਲੇ ਲਗਭਗ 26 ਸਾਲਾਂ ਤੋਂ ਸੇਵਾ ਕਾਰਜਾਂ, ਸਮਾਜਿਕ ਭਲਾਈ ਅਤੇ ਭਗਤੀ ਮਈ ਕੀਰਤਨ ਰਾਹੀਂ ਲੋੜਵੰਦਾਂ ਅਤੇ ਸਮਾਜ ਦੇ ਕਮਜ਼ੋਰ ਵਰਗਾਂ ਦੀ ਸੇਵਾ ਵਿਚ ਸਮਰਪਿਤ ਸ਼੍ਰੀਮਤੀ ਸੁਨੀਤਾ ਕਪੂਰ ਨੂੰ ਉਨ੍ਹਾਂ ਦੇ ਸ਼ਲਾਘਾਯੋਗ ਯੋਗਦਾਨ ਲਈ ਪੰਜਾਬ ਸਰਕਾਰ ਵਲੋਂ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।
ਜਲੰਧਰ. 17 ਅਗਸਤ (ਸ਼ਿਵ)- ਪਿਛਲੇ ਲਗਭਗ 26 ਸਾਲਾਂ ਤੋਂ ਸੇਵਾ ਕਾਰਜਾਂ, ਸਮਾਜਿਕ ਭਲਾਈ ਅਤੇ ਭਗਤੀ ਮਈ ਕੀਰਤਨ ਰਾਹੀਂ ਲੋੜਵੰਦਾਂ ਅਤੇ ਸਮਾਜ ਦੇ ਕਮਜ਼ੋਰ ਵਰਗਾਂ ਦੀ ਸੇਵਾ ਵਿਚ ਸਮਰਪਿਤ ਸ਼੍ਰੀਮਤੀ ਸੁਨੀਤਾ ਕਪੂਰ ਨੂੰ ਉਨ੍ਹਾਂ ਦੇ ਸ਼ਲਾਘਾਯੋਗ ਯੋਗਦਾਨ ਲਈ ਪੰਜਾਬ ਸਰਕਾਰ ਵਲੋਂ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਉਨ੍ਹਾਂ ਨੂੰ 80ਵੇਂ ਆਜ਼ਾਦੀ ਦਿਵਸ ਦੇ ਵਿਸ਼ੇਸ਼ ਮੌਕੇ ’ਤੇ ਫ਼ਿਰੋਜ਼ਪੁਰ ਵਿਚ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪ੍ਰਦਾਨ ਕੀਤਾ ਗਿਆ। ਸਿਹਤ ਸੇਵਾਵਾਂ ਦੇ ਖੇਤਰ ਵਿਚ ਵੀ ਸ਼੍ਰੀਮਤੀ ਸੁਨੀਤਾ ਕਪੂਰ ਦਾ ਯੋਗਦਾਨ ਮਹੱਤਵਪੂਰਨ ਹੈ। ਕੋ-ਚੇਅਰਪਰਸਨ ਵਜੋਂ ਉਹ ਲਾਲਾ ਰਾਮ ਕਿਸ਼ੋਰ ਕਪੂਰ ਵਿਕਲਾਂਗ ਸਹਾਇਤਾ ਟਰੱਸਟ ਵੱਲੋਂ ਚਲਾਏ ਜਾ ਰਹੇ ਚੈਰੀਟੇਬਲ ਹਸਪਤਾਲ ਦੀਆਂ ਗਤੀਵਿਧੀਆਂ ਵਿਚ ਸਰਗਰਮੀ ਨਾਲ ਸਹਿਯੋਗ ਕਰ ਰਹੇ ਹਨ। ਇਸ ਵਿਸ਼ੇਸ਼ ਮੌਕੇ ’ਤੇ ਪੰਜਾਬ ਦੇ ਮੁੱਖ ਸਕੱਤਰ ਸ਼੍ਰੀ ਕੇ.ਏ.ਪੀ. ਸਿਨ੍ਹਾ ਅਤੇ ਡੀ. ਜੀ. ਪੀ. ਸ਼੍ਰੀ ਗੌਰਵ ਯਾਦਵ, ਸਮੇਤ ਕਈ ਪਤਵੰਤੇ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।