19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਦੋਆਬਾ ਕਾਲਜ ਵਿਚ ਆਜ਼ਾਦੀ ਦਿਵਸ ਸੰਬੰਧੀ ਸਮਾਰੋਹ

ਜਲੰਧਰ, 17 ਅਗਸਤ (ਜਸਪਾਲ ਸਿੰਘ)-ਦੋਆਬਾ ਕਾਲਜ ਵਿਖੇ ਆਜ਼ਾਦੀ ਦਿਵਸ ਪੂਰੇ ਉਤਸ਼ਾਹ, ਉਮੰਗ ਅਤੇ ਦੇਸ਼ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਕਾਲਜ ਦੇ ਪ੍ਰਿੰਸੀਪਲ ਡਾ.

Ad Position 21
No active advertisement
ਅਜੀਤ ਡੈਸਕ 18-08-2026
ਜਲੰਧਰ, 17 ਅਗਸਤ (ਜਸਪਾਲ ਸਿੰਘ)-ਦੋਆਬਾ ਕਾਲਜ ਵਿਖੇ ਆਜ਼ਾਦੀ ਦਿਵਸ ਪੂਰੇ ਉਤਸ਼ਾਹ, ਉਮੰਗ ਅਤੇ ਦੇਸ਼ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਕਾਲਜ ਦੇ ਪ੍ਰਿੰਸੀਪਲ ਡਾ. ਪ੍ਰਦੀਪ ਭੰਡਾਰੀ ਵਲੋਂ ਰਾਸ਼ਟਰੀ ਝੰਡਾ ਲਹਿਰਾਉਣ ਨਾਲ ਹੋਈ, ਜਿਸ ਉਪਰੰਤ ਰਾਸ਼ਟਰੀ ਗੀਤ ਪੇਸ਼ ਕੀਤਾ ਗਿਆ। ਇਸ ਮੌਕੇ ਆਪਣੇ ਸੰਬੋਧਨ ਵਿੱਚ ਪ੍ਰਿੰਸੀਪਲ ਡਾ. ਪ੍ਰਦੀਪ ਭੰਡਾਰੀ ਨੇ ਰਾਸ਼ਟਰ ਅਤੇ ਸਮਾਜ ਪ੍ਰਤੀ ਹਰੇਕ ਨਾਗਰਿਕ ਦੇ ਮੌਲਿਕ ਫਰਜ਼ਾਂ ਅਤੇ ਜ਼ਿੰਮੇਵਾਰੀਆਂ ’ਤੇ ਚਾਨਣਾ ਪਾਇਆ। ਪ੍ਰੋ. ਸੁਖਵਿੰਦਰ ਸਿੰਘ ਨੇ ਆਪਣੇ ਸੰਬੋਧਨ ਵਿੱਚ ਭਾਰਤ ਦੇ ਆਜ਼ਾਦੀ ਸੰਗਰਾਮ ਦੇ ਗੌਰਵਮਈ ਇਤਿਹਾਸ ’ਤੇ ਚਾਨਣਾ ਪਾਉਂਦਿਆਂ ਆਜ਼ਾਦੀ ਦਿਵਸ ਦੀ ਮਹੱਤਤਾ ਨੂੰ ਰੇਖਾਂਕਿਤ ਕੀਤਾ। ਵਿਦਿਆਰਥੀਆਂ ਨੇ ਦੇਸ਼ਭਗਤੀ ਨਾਲ ਭਰਪੂਰ ਕਵਿਤਾਵਾਂ ਅਤੇ ਗੀਤਾਂ ਦੀਆਂ ਮਨਮੋਹਕ ਪੇਸ਼ਕਾਰੀਆਂ ਦਿੱਤੀਆਂ। ਇਸ ਮੌਕੇ ਐਨ.ਸੀ.ਸੀ. ਕੈਡਿਟਾਂ ਵੱਲੋਂ ‘ਹਰ ਘਰ ਤਿਰੰਗਾ’ ਦੇ ਪ੍ਰੇਰਣਾਦਾਇਕ ਸੰਦੇਸ਼ ਨਾਲ ਜਨ-ਜਾਗਰੂਕਤਾ ਰੈਲੀ ਵੀ ਕੱਢੀ ਗਈ।
Ad Position 22
No active advertisement
ਪਿਛਲੀ ਖ਼ਬਰ ਪੰਥ ਵਿਰੋਧੀ ਸ਼ਕਤੀਆਂ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨਾ ਚਾਹੁੰਦੀਆਂ ਹਨ-ਜਥੇਦਾਰ ਗੜਗੱਜ * ਕਿਹਾ-ਪਵਿੱਤਰ ਅਸਥਾਨਾਂ ਦੀ... ਅਗਲੀ ਖ਼ਬਰ ਸਮਾਜ ਸੇਵੀ ਸੁਨੀਤਾ ਕਪੂਰ ਪੰਜਾਬ ਸਰਕਾਰ ਵਲੋਂ ਸਟੇਟ ਐਵਾਰਡ ਨਾਲ ਸਨਮਾਨਿਤ
Ad Position 24