18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਤਿਉਹਾਰੀ ਸੀਜ਼ਨ ’ ਚ ਖੋਏ ਦੀਆਂ ਮਠਿਆਈਆਂ ਤੋਂ ਰਹੋ ਸਾਵਧਾਨ - ਕਿਸਾਨ ਆਗੂ ਮਨਜੀਤ ਸਿੰਘ ਰਾਏ / ਪਾਲਾ ਮੌਲੀ

ਗੁਰਾਇਆ, 17 ਅਗਸਤ (ਚਰਨਜੀਤ ਸਿੰਘ ਦੁਸਾਂਝ)- ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੇ ਪ੍ਰਧਾਨ ਮਨਜੀਤ ਸਿੰਘ ਰਾਏ ਦੀ ਅਗਵਾਈ ਹੇਠ ਯੂਨੀਅਨ ਦੇ ਆਗੂਆਂ ਵੱਲੋਂ ਸਿਹਤ ਵਿਭਾਗ ਨਾਲ ਜੁੜੇ ਮਾਮਲਿਆਂ ਅਤੇ ਪੰਜਾਬ ਦੇ ਵਿਗੜ ਰਹੇ ਹੈਲਥ ਸਿਸਟਮ ਨੂੰ ਲੈ ਕੇ ਡਾ. ਲਖਵੀਰ ਸਿੰਘ ਰਿਟਾ.

Ad Position 21
No active advertisement
ਅਜੀਤ ਡੈਸਕ 18-08-2026
ਗੁਰਾਇਆ, 17 ਅਗਸਤ (ਚਰਨਜੀਤ ਸਿੰਘ ਦੁਸਾਂਝ)- ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੇ ਪ੍ਰਧਾਨ ਮਨਜੀਤ ਸਿੰਘ ਰਾਏ ਦੀ ਅਗਵਾਈ ਹੇਠ ਯੂਨੀਅਨ ਦੇ ਆਗੂਆਂ ਵੱਲੋਂ ਸਿਹਤ ਵਿਭਾਗ ਨਾਲ ਜੁੜੇ ਮਾਮਲਿਆਂ ਅਤੇ ਪੰਜਾਬ ਦੇ ਵਿਗੜ ਰਹੇ ਹੈਲਥ ਸਿਸਟਮ ਨੂੰ ਲੈ ਕੇ ਡਾ. ਲਖਵੀਰ ਸਿੰਘ ਰਿਟਾ. ਫੂਡ ਸੇਫਟੀ ਅਫਸਰ (ਡੀ.ਐਫ.ਐਸ.ਓ.) ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਦੌਰਾਨ ਖਾਸ ਤੌਰ ’ਤੇ ਬਾਜ਼ਾਰ ਵਿੱਚ ਵਿਕ ਰਹੀਆਂ ਖਾਣ-ਪੀਣ ਦੀਆਂ ਵਸਤਾਂ ਦੀ ਗੁਣਵੱਤਾ ਅਤੇ ਨਕਲੀ ਜਾਂ ਮਿਲਾਵਟੀ ਵਸਤਾਂ ਦੇ ਸੇਵਨ ਨਾਲ ਸਿਹਤ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਡਾ. ਲਖਵੀਰ ਸਿੰਘ ਨੇ ਕਿਹਾ ਕਿ ਤਿਉਹਾਰੀ ਸੀਜ਼ਨ ਦੌਰਾਨ ਬਾਜ਼ਾਰਾਂ ਵਿੱਚ ਮਠਿਆਈਆਂ ਅਤੇ ਹੋਰ ਖਾਣ-ਪੀਣ ਵਾਲੀਆਂ ਵਸਤਾਂ ਦੀ ਮੰਗ ਕਾਫ਼ੀ ਵੱਧ ਜਾਂਦੀ ਹੈ। ਅਜਿਹੇ ਸਮੇਂ ਵਿੱਚ ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਵਿਸ਼ੇਸ਼ ਤੌਰ ’ਤੇ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਖਾਣ-ਪੀਣ ਵਾਲੀਆਂ ਵਸਤਾਂ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਲੋਕਾਂ ਦੀ ਸਿਹਤ ਲਈ ਨੁਕਸਾਨਦੇਹ ਹੋ ਸਕਦਾ ਹੈ। ਇਸ ਲਈ ਖਪਤਕਾਰਾਂ ਨੂੰ ਸਾਫ਼-ਸੁਥਰੀਆਂ ਅਤੇ ਭਰੋਸੇਯੋਗ ਥਾਵਾਂ ਤੋਂ ਹੀ ਖਾਣ-ਪੀਣ ਦੀਆਂ ਵਸਤਾਂ ਖਰੀਦਣੀਆਂ ਚਾਹੀਦੀਆਂ ਹਨ ਅਤੇ ਸ਼ੱਕੀ ਜਾਂ ਘਟੀਆ ਗੁਣਵੱਤਾ ਵਾਲੀਆਂ ਵਸਤਾਂ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਖਾਸ ਤੌਰ ’ਤੇ ਤਿਉਹਾਰੀ ਸੀਜ਼ਨ ਦੌਰਾਨ ਖੋਏ ਤੋਂ ਤਿਆਰ ਹੋਣ ਵਾਲੀਆਂ ਮਠਿਆਈਆਂ ਦੀ ਵਰਤੋਂ ਸਬੰਧੀ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ । ਇਸ ਮੁਲਾਕਾਤ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਪ੍ਰਧਾਨ ਮਨਜੀਤ ਸਿੰਘ ਰਾਏ ਅਤੇ ਸੂਬਾ ਪ੍ਰੈਸ ਸਕੱਤਰ ਗੁਰਪਾਲ ਸਿੰਘ ਪਾਲਾ ਮੌਲੀ ਨੇ ਦੱਸਿਆ ਕਿ ਡਾ. ਲਖਵੀਰ ਸਿੰਘ ਆਪਣੀ ਸਰਵਿਸ ਦੌਰਾਨ ਖਾਦ ਪਦਾਰਥਾਂ ਦੀ ਗੁਣਵਤਾ ਨੂੰ ਲੈ ਕੇ ਰੇਡ ਕਰਨ ਦੀ ਵਜ੍ਹਾ ਨਾਲ ਕਾਫੀ ਚਰਚਾ ਵਿੱਚ ਰਹੇ ਹਨ। ਅਫਸੋਸ ਦੀ ਗੱਲ ਹੈ ਕਿ ਉਨ੍ਹਾਂ ਵਰਗੇ ਹੋਰ ਵਧੇਰੇ ਅਫਸਰਾਂ ਵਲੋਂ ਆਮ ਲੋਕਾਂ ਦੀ ਸਿਹਤ ਪ੍ਰਤੀ ਗੰਭੀਰਤਾ ਨਹੀਂ ਦਿਖਾਈ ਜਾ ਰਹੀ। ਕਿਸਾਨ ਆਗੂਆਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਤਿਉਹਾਰੀ ਸੀਜ਼ਨ ਦੌਰਾਨ ਖੋਏ ਦੀਆਂ ਮਠਿਆਈਆਂ ਅਤੇ ਹੋਰ ਖਾਣ-ਪੀਣ ਵਾਲੀਆਂ ਵਸਤਾਂ ਦੀ ਖਰੀਦਦਾਰੀ ਕਰਦੇ ਸਮੇਂ ਪੂਰੀ ਸਾਵਧਾਨੀ ਵਰਤੀ ਜਾਵੇ। ਮਨਜੀਤ ਸਿੰਘ ਰਾਏ ਨੇ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਜੁੜੇ ਮੁੱਦੇ ਬੇਹੱਦ ਗੰਭੀਰ ਹਨ ਅਤੇ ਖਾਣ-ਪੀਣ ਵਾਲੀਆਂ ਵਸਤਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਸਬੰਧਤ ਵਿਭਾਗਾਂ ਨੂੰ ਵੀ ਸਮੇਂ-ਸਮੇਂ ’ਤੇ ਬਾਜ਼ਾਰਾਂ ਵਿੱਚ ਜਾਂਚ ਮੁਹਿੰਮ ਚਲਾਉਣੀ ਚਾਹੀਦੀ ਹੈ। ਇਸ ਮੌਕੇ ਕਿਰਪਾਲ ਸਿੰਘ ਮੂਸਾਪੁਰ, ਦਵਿੰਦਰ ਸਿੰਘ ਸੰਧਵਾਂ, ਕੁਲਵਿੰਦਰ ਸਿੰਘ ਅਠੌਲੀ, ਬਲਜਿੰਦਰ ਸਿੰਘ ਚੱਕ ਮੰਡੇਰ, ਬਲਜੀਤ ਸਿੰਘ ਹਰਦਾਸਪੁਰ, ਮਨਜੀਤ ਸਿੰਘ ਲੱਲੀ, ਮੇਜਰ ਸਿੰਘ ਅਠੌਲੀ, ਹਰਜੀਤ ਸਿੰਘ ਢੇਸੀ, ਕਸ਼ਮੀਰ ਸਿੰਘ ਪੰਨੂ, ਤਰਸੇਮ ਸਿੰਘ ਢਿੱਲੋਂ, ਗੁਰਭੇਜ ਸਿੰਘ ਭੋਗਪੁਰ ਅਤੇ ਬਿੰਦਰ ਫਰਾਲਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲੋਹੀਆਂ ਦੇ ਗੁ : ਕਲਗੀਧਰ ਸਿੰਘ ਸਭਾ ਵਿਖੇ ਸੰਗਰਾਂਦ ਨੂੰ ਸਮਰਪਿਤ ਸਮਾਗਮ ਅਗਲੀ ਖ਼ਬਰ ਅਰਦਾਸ ਮੌਕੇ ਹਾਜ਼ਰ ਸੰਗਤਾਂ। ਪਿੰਡ ਦੁਸਾਂਝ ਕਲਾਂ ’ ਚ ਸੰਗਰਾਂਦ ਦਾ ਦਿਹਾੜਾ ਮਨਾਇਆ
Ad Position 24