18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਡੇਂਗੂ ਵਿਰੋਧੀ ਮੁਹਿੰਮ ਤਹਿਤ ਸਿਹਤ ਟੀਮਾਂ ਵਲੋਂ ਖਾਣ - ਪੀਣ ਵਾਲੀਆਂ ਥਾਵਾਂ ਦੀ ਜਾਂਚ

ਗੁਰਾਇਆ, 17 ਅਗਸਤ (ਚਰਨਜੀਤ ਸਿੰਘ ਦੁਸਾਂਝ) -ਸਿਵਲ ਸਰਜਨ ਡਾ. ਰਾਜੇਸ਼ ਗਰਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ.

Ad Position 21
No active advertisement
ਅਜੀਤ ਡੈਸਕ 18-08-2026
ਗੁਰਾਇਆ, 17 ਅਗਸਤ (ਚਰਨਜੀਤ ਸਿੰਘ ਦੁਸਾਂਝ) -ਸਿਵਲ ਸਰਜਨ ਡਾ. ਰਾਜੇਸ਼ ਗਰਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਮੁਨੀਸ਼ ਸਾਗਰ ਦੀ ਅਗਵਾਈ ਹੇਠ ਡੇਂਗੂ ਦੀ ਰੋਕਥਾਮ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਕਮਿਊਨਿਟੀ ਹੈਲਥ ਸੈਂਟਰ ਬੜਾ ਪਿੰਡ ਦੀਆਂ ਸਿਹਤ ਟੀਮਾਂ ਵੱਲੋਂ ਅੱਜ ਇਲਾਕੇ ਵਿਚ ਵੱਖ-ਵੱਖ ਖਾਣ-ਪੀਣ ਵਾਲੀਆਂ ਥਾਵਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਸਿਹਤ ਸੁਪਰਵਾਈਜ਼ਰ ਸਤਨਾਮ, ਸਿਹਤ ਸੁਪਰਵਾਈਜ਼ਰ ਕੁਲਦੀਪ ਵਰਮਾ, ਬਲਾਕ ਐਕਸਟੈਂਸ਼ਨ ਐਜੂਕੇਟਰ ਪ੍ਰੀਤਇੰਦਰ ਸਿੰਘ ਅਤੇ ਹੋਰ ਸਿਹਤ ਅਧਿਕਾਰੀਆਂ ਅਤੇ ਨਰਸਿੰਗ ਵਿਦਿਆਰਥੀਆਂ ਨੇ ਵੱਖ-ਵੱਖ ਖਾਣ-ਪੀਣ ਵਾਲੀਆਂ ਥਾਵਾਂ ਦਾ ਦੌਰਾ ਕਰਕੇ ਸਫ਼ਾਈ ਪ੍ਰਬੰਧਾਂ ਦੀ ਜਾਂਚ ਕੀਤੀ। ਟੀਮਾਂ ਵਲੋਂ ਪਾਣੀ ਖੜ੍ਹਾ ਹੋਣ ਵਾਲੀਆਂ ਥਾਵਾਂ ਅਤੇ ਮੱਛਰਾਂ ਦੇ ਪੈਦਾ ਹੋਣ ਵਾਲੇ ਸੰਭਾਵਿਤ ਸਰੋਤਾਂ ਦੀ ਵੀ ਜਾਂਚ ਕੀਤੀ ਗਈ। ਇਸ ਮੌਕੇ ਦੁਕਾਨਦਾਰਾਂ ਅਤੇ ਖਾਣ-ਪੀਣ ਵਾਲੀਆਂ ਥਾਵਾਂ ਦੇ ਪ੍ਰਬੰਧਕਾਂ ਨੂੰ ਡੇਂਗੂ ਤੋਂ ਬਚਾਅ ਲਈ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ, ਪਾਣੀ ਇਕੱਠਾ ਨਾ ਹੋਣ ਦੇਣ ਅਤੇ ਮੱਛਰਾਂ ਦੇ ਪੈਦਾ ਹੋਣ ਵਾਲੀਆਂ ਥਾਵਾਂ ਨੂੰ ਤੁਰੰਤ ਖਤਮ ਕਰਨ ਲਈ ਜਾਗਰੂਕ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਮੀਰੀ - ਪੀਰੀ ਖਾਲਸਾ ਮਾਰਚ ਨੂੰ ਸਮਰਪਿਤ ਮਨੁੱਖਤਾ ਦੇ ਭਲੇ ਲਈ ਖੂਨਦਾਨ ਕੈਂਪ ਅਗਲੀ ਖ਼ਬਰ ਆਦਮਪੁਰ ਦੀ ਸੜਕ ਤੇ ਸੀਵਰੇਜ ਨੂੰ ਲੈ ਕੇ ਪਵਨ ਕੁਮਾਰ ਟੀਨੂੰ ਨੇ ਕੀਤੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ
Ad Position 24