18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਮੀਰੀ - ਪੀਰੀ ਖਾਲਸਾ ਮਾਰਚ ਨੂੰ ਸਮਰਪਿਤ ਮਨੁੱਖਤਾ ਦੇ ਭਲੇ ਲਈ ਖੂਨਦਾਨ ਕੈਂਪ

ਸ਼ਾਹਕੋਟ, 17 ਅਗਸਤ (ਸੁਖਦੀਪ ਸਿੰਘ)- ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਯਾਦ ਅਤੇ ਮੀਰੀ ਪੀਰੀ ਖਾਲਸਾ ਮਾਰਚ ਨੂੰ ਸਮਰਪਿਤ ਮਨੁੱਖਤਾ ਦੇ ਭਲੇ ਲਈ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ.) ਵਲੋਂ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ 910ਵਾਂ ਮਹਾਨ ਖੂਨਦਾਨ ਕੈਂਪ ਗੁਰਦੁਆਰਾ ਬਾਬਾ ਸੁਖਚੈਨ ਦਾਸ ਜੀ, ਬਾਜਵਾ ਕਲਾਂ (ਸ਼ਾਹਕੋਟ) ਵਿਖੇ ਮੈਨੇਜਰ ਜਸਵੰਤ ਸਿੰਘ ਬਾਜਵਾ ਦੇ ਸਹਿਯੋਗ ਨਾਲ ਲਗਾਇਆ ਗਿਆ।

Ad Position 21
No active advertisement
ਅਜੀਤ ਡੈਸਕ 18-08-2026
ਸ਼ਾਹਕੋਟ, 17 ਅਗਸਤ (ਸੁਖਦੀਪ ਸਿੰਘ)- ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਯਾਦ ਅਤੇ ਮੀਰੀ ਪੀਰੀ ਖਾਲਸਾ ਮਾਰਚ ਨੂੰ ਸਮਰਪਿਤ ਮਨੁੱਖਤਾ ਦੇ ਭਲੇ ਲਈ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ.) ਵਲੋਂ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ 910ਵਾਂ ਮਹਾਨ ਖੂਨਦਾਨ ਕੈਂਪ ਗੁਰਦੁਆਰਾ ਬਾਬਾ ਸੁਖਚੈਨ ਦਾਸ ਜੀ, ਬਾਜਵਾ ਕਲਾਂ (ਸ਼ਾਹਕੋਟ) ਵਿਖੇ ਮੈਨੇਜਰ ਜਸਵੰਤ ਸਿੰਘ ਬਾਜਵਾ ਦੇ ਸਹਿਯੋਗ ਨਾਲ ਲਗਾਇਆ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਕਲਿਆਣ ਨੇ ਖੂਨਦਾਨ ਕੈਂਪ ਦਾ ਉਦਘਾਟਨ ਕਰਦਿਆਂ ਮੀਰੀ-ਪੀਰੀ ਖਾਲਸਾ ਮਾਰਚ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਅਤੇ ਕਿਹਾ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵਲੋਂ ਬਖਸ਼ੀ ਮੀਰੀ-ਪੀਰੀ ਦੀ ਜੀਵਨ-ਜਾਂਚ ਹੀ ਸਾਡੀ ਰਹਿਨੁਮਾਈ ਹੈ, ਜੋ ਅਧਿਆਤਮਕ ਰਹਿਬਰੀ ਅਤੇ ਸਮਾਜਿਕ ਖ਼ੁਦਮੁਖ਼ਤਿਆਰੀ ਦਾ ਪ੍ਰਤੀਕ ਹੈ। ਛੇਵੇਂ ਪਾਤਸ਼ਾਹ ਨੇ ਮੀਰੀ-ਪੀਰੀ ਦੀਆਂ ਦੋ ਤਲਵਾਰਾਂ ਧਾਰਨ ਕਰਕੇ ਧਰਮ ਅਤੇ ਰਾਜਨੀਤੀ ਦਾ ਸੰਯੁਕਤ ਰੂਪ ਬਖ਼ਸ਼ ਕੇ ਪੂਰੀ ਕੌਮ ਨੂੰ ਮਜ਼ੂਬਤ ਬਣਾਇਆ। ਜਥੇ. ਕਲਿਆਣ ਨੇ ਖੂਨਦਾਨ ਕਰਨ ਵਾਲੇ ਨੌਜਵਾਨਾਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਸਰਟੀਫਿਕੇਟ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਹੈੱਡ ਗ੍ਰੰਥੀ ਸੁਖਜੀਤ ਸਿੰਘ, ਮੱਖਣ ਸਿੰਘ ਬਾਜਵਾ, ਹਰਭਜਨ ਸਿੰਘ ਬਾਜਵਾ, ਸਰਬਜੀਤ ਸਿੰਘ ਬਾਜਵਾ, ਰਾਜੂ ਬਾਜਵਾ, ਹਰਮਨਪ੍ਰੀਤ ਸਿੰਘ ਬਾਜਵਾ, ਬਲਦੇਵ ਸਿੰਘ ਸੰਧੂ, ਬਾਬਾ ਬਲਵਿੰਦਰ ਸਿੰਘ, ਗੁਰਦੁਆਰਾ ਬਾਬਾ ਸੁਖਚੈਨ ਦਾਸ ਜੀ ਦੀ ਸਮੁੱਚੀ ਪ੍ਰਬੰਧਕ ਕਮੇਟੀ ਦੇ ਸੇਵਾਦਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲ ਮਿਲਣ ’ ਤੇ ਪੀੜਤ ਵਿਅਕਤੀ ਵਲੋਂ ਸੜਕ ਸੁਰੱਖਿਆ ਫੋਰਸ ਦੀ ਟੀਮ ਦਾ ਧੰਨਵਾਦ ਅਗਲੀ ਖ਼ਬਰ ਡੇਂਗੂ ਵਿਰੋਧੀ ਮੁਹਿੰਮ ਤਹਿਤ ਸਿਹਤ ਟੀਮਾਂ ਵਲੋਂ ਖਾਣ - ਪੀਣ ਵਾਲੀਆਂ ਥਾਵਾਂ ਦੀ ਜਾਂਚ
Ad Position 24