ਦਿਵਿਆ ਜਯੋਤੀ ਸਕੂਲ ’ ਚ ਆਜ਼ਾਦੀ ਦਿਹਾੜੇ ਸੰਬੰਧੀ ਵੱਖ - ਵੱਖ ਮੁਕਾਬਲੇ ਕਰਵਾਏ
ਸ਼ਾਹਕੋਟ, 17 ਅਗਸਤ (ਦਲਜੀਤ ਸਿੰਘ ਸਚਦੇਵਾ)- ਦਿਵਿਆ ਜਯੋਤੀ ਪਬਲਿਕ ਸਕੂਲ ਸ਼ਾਹਕੋਟ ਵਿਖੇ ਆਜ਼ਾਦੀ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਆਜ਼ਾਦੀ ਦਿਹਾੜੇ ਸੰਬੰਧੀ ਬੱਚਿਆਂ ਵਿਚਾਲੇ ਭਾਸ਼ਣ, ਕਵਿਤਾ ਉਚਾਰਨ ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ।
ਸ਼ਾਹਕੋਟ, 17 ਅਗਸਤ (ਦਲਜੀਤ ਸਿੰਘ ਸਚਦੇਵਾ)- ਦਿਵਿਆ ਜਯੋਤੀ ਪਬਲਿਕ ਸਕੂਲ ਸ਼ਾਹਕੋਟ ਵਿਖੇ ਆਜ਼ਾਦੀ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਆਜ਼ਾਦੀ ਦਿਹਾੜੇ ਸੰਬੰਧੀ ਬੱਚਿਆਂ ਵਿਚਾਲੇ ਭਾਸ਼ਣ, ਕਵਿਤਾ ਉਚਾਰਨ ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਇਸ ਮੌਕੇ ਵਿਦਿਆਰਥੀਆ ਵਲੋਂ ਇਕ ਸਕਿੱਟ ਪੇਸ਼ ਕੀਤੀ ਗਈ, ਜਿਸ ਰਾਹੀਂ ਭਾਰਤ ਦੀ ਅਨੇਕਤਾ ਵਿਚ ਏਕਤਾ ਦੀ ਝਲਕ ਪੇਸ਼ ਕੀਤੀ ਗਈ। ਇਸ ਮੌਕੇ ਕੋਆਰਡੀਨੇਟਰ ਮਾਨਸੀ ਬਾਂਸਲ ਨੇ ਬੱਚਿਆਂ ਨੂੰ ਦੇਸ਼ ਦੀ ਏਕਤਾ, ਅਖੰਡਤਾ ਤੇ ਤਰੱਕੀ ਵਿਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰਿੰਸੀਪਲ ਡਿੰਪਲ ਗੁਪਤਾ ਤੇ ਸਟਾਫ਼ ਵਲੋਂ ਵੱਖ-ਵੱਖ ਮੁਕਾਬਲਿਆਂ ’ਚ ਜੇਤੂ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਭਜੀਤ ਸਿੰਘ, ਸਿੰਮੀ, ਕਵਿਤਾ, ਜੋਤੀ, ਸੁਰਭੀ, ਇਸ਼ਦੀਪ ਕੌਰ, ਨਵਨੀਤ ਕੌਰ, ਸ਼ਰਨਜੀਤ ਕੌਰ, ਅਜਿੰਦਰ ਕੌਰ, ਰਮਨਦੀਪ ਕੌਰ, ਪਰਮਿੰਦਰ ਕੌਰ, ਰਜਿੰਦਰ ਕੌਰ ਆਦਿ ਹਾਜ਼ਰ ਸਨ।