ਸਟੇਟ ਪਬਲਿਕ ਸਕੂਲ ਸ਼ਾਹਕੋਟ ’ ਚ 80 ਵਾਂ ਸੁਤੰਤਰਤਾ ਦਿਵਸ ਧੂਮ - ਧਾਮ ਨਾਲ ਮਨਾਇਆ
ਸ਼ਾਹਕੋਟ, 17 ਅਗਸਤ (ਦਲਜੀਤ ਸਿੰਘ ਸਚਦੇਵਾ)- ਸਟੇਟ ਪਬਲਿਕ ਸਕੂਲ ਸ਼ਾਹਕੋਟ ਵਿਖੇ 80ਵਾਂ ਸੁਤੰਤਰਤਾ ਦਿਵਸ ਸਕੂਲ ਪ੍ਰਧਾਨ ਡਾ. ਨਰੋਤਮ ਸਿੰਘ ਤੇ ਉਪ ਪ੍ਰਧਾਨ ਡਾ.
ਸ਼ਾਹਕੋਟ, 17 ਅਗਸਤ (ਦਲਜੀਤ ਸਿੰਘ ਸਚਦੇਵਾ)- ਸਟੇਟ ਪਬਲਿਕ ਸਕੂਲ ਸ਼ਾਹਕੋਟ ਵਿਖੇ 80ਵਾਂ ਸੁਤੰਤਰਤਾ ਦਿਵਸ ਸਕੂਲ ਪ੍ਰਧਾਨ ਡਾ. ਨਰੋਤਮ ਸਿੰਘ ਤੇ ਉਪ ਪ੍ਰਧਾਨ ਡਾ. ਗਗਨਦੀਪ ਕੌਰ ਦੀ ਅਗਵਾਈ ਹੇਠ ਧੂਮ-ਧਾਮ ਨਾਲ ਮਨਾਇਆ ਗਿਆ। ਸਕੂਲ ਪ੍ਰਿੰਸੀਪਲ ਡਾ. ਕੰਵਰ ਨੀਲ ਕਮਲ ਨੇ ਝੰਡਾ ਲਹਿਰਾਇਆ ਤੇ ਰਾਸ਼ਟਰੀ ਗਾਣ ਨਾਲ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ। ਇਸ ਸਮਾਗਮ ਨੂੰ ਯਾਦਗਾਰੀ ਬਣਾਉਣ ਤੇ ਦੇਸ਼ ਭਗਤੀ ਦੀ ਭਾਵਨਾ ਭਰਨ ਲਈ ਸਕੂਲ ਦੇ ਤੀਸਰੀ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਪਰੇਡ ਕੀਤੀ। ਪਰੇਡ ਵਿਚ ਸਕੂਲ ਦੇ ਚਾਰ ਸਦਨਾ, ਮਦਰ ਟਰੇਸਾ ਸਦਨ, ਹੈਲਨ ਕੇਲਰ ਸਦਨ, ਅੰਮ੍ਰਿਤ ਪ੍ਰੀਤਮ ਸਦਨ ਅਤੇ ਕਲਪਨਾ ਚਾਵਲਾ ਸਦਨ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਨੌਵੀਂ ਜਮਾਤ ਦੀ ਮਾਨਿਆ ਗੁਪਤਾ, ਕਨਿਸ਼ਕਾ ਸੋਬਤੀ, ਅਨਮੋਲਪ੍ਰੀਤ ਕੌਰ ਤੇ ਕੋਮਲਪ੍ਰੀਤ ਕੌਰ ਨੇ ਸਟੇਜ ਸੰਚਾਲਨ ਕੀਤਾ। ਅਵਨੀਤ, ਸ਼ੁਭਪ੍ਰੀਤ, ਸੰਧਿਆ ਤੇ ਸਮਰੀਤ ਕੌਰ ਦੁਆਰਾ ਦੇਸ਼-ਭਗਤੀ ਨਾਲ ਸਬੰਧਿਤ ਕਵਿਤਾਵਾਂ ਦਾ ਉਚਾਰਨ ਕੀਤਾ ਗਿਆ । ਪ੍ਰਿੰਸੀਪਲ ਡਾ. ਕੰਵਰ ਨੀਲ ਕਮਲ ਨੇ ਜੇਤੂਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।