ਡੀ. ਸੀ. ਦਫ਼ਤਰ ਮੁਲਾਜ਼ਮਾਂ ਤੋਂ ਬਾਅਦ ਹੁਣ ਪੀ. ਐੱਸ. ਐੱਮ. ਐੱਸ. ਯੂ. ਵਲੋਂ ਵੀ ਜਿਮਖਾਨਾ ਕਲੱਬ ਚੋਣਾਂ ਦਾ ਬਾਈਕਾਟ
ਜਲੰਧਰ, 18 ਅਗਸਤ (ਜਤਿੰਦਰ ਪੰਮੀ)–ਇਸ ਮਹੀਨੇ ਦੀ 30 ਤਰੀਕ ਨੂੰ ਹੋਣ ਜਾ ਰਹੀਆਂ ਜਿਮਖਾਨਾ ਕਲੱਬ ਦੀਆਂ ਚੋਣਾਂ ਦਾ ਡੀ. ਸੀ.
ਜਲੰਧਰ, 18 ਅਗਸਤ (ਜਤਿੰਦਰ ਪੰਮੀ)–ਇਸ ਮਹੀਨੇ ਦੀ 30 ਤਰੀਕ ਨੂੰ ਹੋਣ ਜਾ ਰਹੀਆਂ ਜਿਮਖਾਨਾ ਕਲੱਬ ਦੀਆਂ ਚੋਣਾਂ ਦਾ ਡੀ. ਸੀ. ਦਫ਼ਤਰ ਮੁਲਾਜ਼ਮਾਂ ਵਲੋਂ ਪਹਿਲਾਂ ਹੀ ਬਾਈਕਾਟ ਕੀਤਾ ਜਾ ਚੁੱਕਾ ਹੈ ਤੇ ਹੁਣ ਪੀ. ਐੱਸ. ਐੱਮ. ਐੱਸ. ਯੂ. ਵਲੋਂ ਵੀ ਇਨ੍ਹਾਂ ਚੋਣਾਂ ਦੇ ਬਾਈਕਾਟ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਡੀ. ਸੀ. ਦਫ਼ਤਰ ਕਰਮਚਾਰੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਪਵਨ ਵਰਮਾ ਨੇ ਦੱਸਿਆ ਕਿ ਉਨ੍ਹਾਂ ਦੀ ਜਥੇਬੰਦੀ ਨੇ ਲੰਘੀ 6 ਅਗਸਤ ਨੂੰ ਹੁਣ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਜਿਮਖਾਨਾ ਕਲੱਬ ਦੀਆਂ ਚੋਣਾਂ ਵਿੱਚ ਡਿਊਟੀਆਂ ਨਾ ਕਰਨ ਦੇ ਆਪਣੇ ਫੈਸਲੇ ਤੋਂ ਜਾਣੂ ਕਰਵਾ ਦਿੱਤਾ ਹੋਇਆ ਹੈ। ਹੁਣ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵਲੋਂ ਵੀ ਉਕਤ ਚੋਣਾਂ ਦੇ ਬਾਈਕਾਟ ਦਾ ਐਲਾਨ ਕਰ ਦਿੱਤਾ ਹੈ। ਇਸ ਸੰਬੰਧੀ ਜਥੇਬੰਦੀ ਦੇ ਸੂਬਾ ਪ੍ਰਧਾਨ ਤਜਿੰਦਰ ਸਿੰਘ ਨੰਗਲ ਤੇ ਜਨਰਲ ਸਕੱਤਰ ਵਿਨੋਦ ਸਾਗਰ ਵਲੋਂ ਜਾਰੀ ਕੀਤੇ ਬਿਆਨ ਵਿੱਚ ਕਿਹਾ ਗਿਆ ਹੈ ਕਿ 2017 ਜਿਮਖਾਨਾ ਕਲੱਬ ਦੀਆਂ ਹੋਈਆਂ ਚੋਣਾਂ ਦੌਰਾਨ ਡੀ. ਸੀ. ਦਫ਼ਤਰ ਦੇ ਮੁਲਾਜ਼ਮਾਂ ਨੇ ਚੋਣ ਡਿਊਟੀਆਂ ਕੀਤੀਆਂ ਸਨ ਪਰ 9 ਸਾਲ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਡਿਊਟੀ ਦੇਣ ਵਾਲੇ ਮੁਲਾਜ਼ਮਾਂ ਨੂੰ ਮਿਹਨਤਾਨਾ ਨਹੀਂ ਮਿਲਿਆ। ਇਸ ਲਈ ਡੀ. ਸੀ. ਦਫਤਰ ਮੁਲਾਜ਼ਮਾਂ ਵਲੋਂ 30 ਅਗਸਤ ਨੂੰ ਜਿਮਖਾਨਾ ਕਲੱਬ ਦੀਆਂ ਹੋਣ ਜਾ ਰਹੀਆਂ ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦਾ ਕੰਮ ਨਾ ਕਰਨ ਤੇ ਡਿਊਟੀ ਦਾ ਬਾਈਕਾਟ ਕਰਨ ਦਾ ਫੈਸਲਾ ਕੀਤਾ ਗਿਆ ਹੈ। ਦੋਵਾਂ ਆਗੂਆਂ ਨੇ ਕਿਹਾ ਕਿ ਪੀ. ਐੱਸ. ਐੱਮ. ਐੱਸ. ਯੂ. ਵਲੋਂ ਡੀ. ਸੀ. ਕਰਮਚਾਰੀ ਐਸੋਸੀਏਸ਼ਨ ਦੇ ਇਸ ਫੈਸਲਾ ਦਾ ਸਮਰਥਨ ਕੀਤਾ ਜਾਂਦਾ ਹੈ। ਪ੍ਰਧਾਨ ਤੇ ਜਨਰਲ ਸਕੱਤਰ ਨੇ ਕਿਹਾ ਕਿ ਯੂਨੀਅਨ ਵਲੋਂ ਇਸ ਸੰਬੰਧੀ ਡਵੀਜ਼ਨਲ ਕਮਿਸ਼ਨ, ਡਿਪਟੀ ਕਮਿਸ਼ਨਰ ਅਤੇ ਐੱਸ. ਡੀ. ਐੱਮ.-1 ਤੇ 2 ਨੂੰ ਵੀ ਜਾਣੂ ਕਰਵਾ ਦਿੱਤਾ ਗਿਆ ਹੈ।