ਵਾਰਡ ਨੰਬਰ 27 ’ ਚ ਤਿੰਨ ਦਿਨਾਂ ਤੋਂ ਪਾਣੀ ਦੀ ਸਪਲਾਈ ਠੱਪ , ਲੋਕਾਂ ’ ਚ ਰੋਸ
ਜਲੰਧਰ, 18 ਅਗਸਤ (ਸ਼ਿਵ)- ਵਾਰਡ ਨੰਬਰ 27 ਅਧੀਨ ਆਉਂਦੇ ਰਸਤਾ ਮੁਹੱਲਾ ਅਤੇ ਟੈਂਕੀ ਵਾਲੀ ਗਲੀ ’ਚ ਪਿਛਲੇ ਤਿੰਨ ਦਿਨਾਂ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਨਾ ਆਉਣ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਸਥਾਨਕ ਵਸਨੀਕਾਂ ਨੇ ਦੱਸਿਆ ਕਿ ਤਿੰਨ ਦਿਨਾਂ ਤੋਂ ਘਰਾਂ ਵਿਚ ਪਾਣੀ ਨਹੀਂ ਪਹੁੰਚ ਰਿਹਾ, ਜਿਸ ਕਾਰਨ ਰੋਜ਼ਾਨਾ ਦੇ ਕੰਮ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ ।
ਜਲੰਧਰ, 18 ਅਗਸਤ (ਸ਼ਿਵ)- ਵਾਰਡ ਨੰਬਰ 27 ਅਧੀਨ ਆਉਂਦੇ ਰਸਤਾ ਮੁਹੱਲਾ ਅਤੇ ਟੈਂਕੀ ਵਾਲੀ ਗਲੀ ’ਚ ਪਿਛਲੇ ਤਿੰਨ ਦਿਨਾਂ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਨਾ ਆਉਣ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਸਥਾਨਕ ਵਸਨੀਕਾਂ ਨੇ ਦੱਸਿਆ ਕਿ ਤਿੰਨ ਦਿਨਾਂ ਤੋਂ ਘਰਾਂ ਵਿਚ ਪਾਣੀ ਨਹੀਂ ਪਹੁੰਚ ਰਿਹਾ, ਜਿਸ ਕਾਰਨ ਰੋਜ਼ਾਨਾ ਦੇ ਕੰਮ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ । ਸਮੱਸਿਆ ਦੀ ਜਾਣਕਾਰੀ ਮਿਲਣ ’ਤੇ ਵਾਰਡ ਨੰਬਰ 27 ਦੇ ਕੌਂਸਲਰ ਸ਼ੈਰੀ ਚੱਢਾ ਮੌਕੇ ’ਤੇ ਪਹੁੰਚੇ ਅਤੇ ਮੁਹੱਲਾ ਵਾਸੀਆਂ ਨਾਲ ਮਿਲ ਕੇ ਰੋਸ ਪ੍ਰਦਰਸ਼ਨ ਕੀਤਾ । ਇਸ ਦੌਰਾਨ ਲੋਕਾਂ ਨੇ ਪਾਣੀ ਦੀ ਸਪਲਾਈ ਤੁਰੰਤ ਬਹਾਲ ਕਰਨ ਦੀ ਮੰਗ ਕੀਤੀ ਅਤੇ ਸਬੰਧਿਤ ਵਿਭਾਗ ਖ਼ਿਲਾਫ਼ ਆਪਣੀ ਨਾਰਾਜ਼ਗੀ ਜ਼ਾਹਿਰ ਕੀਤੀ। ਕੌਂਸਲਰ ਸ਼ੈਰੀ ਚੱਢਾ ਨੇ ਕਿਹਾ ਕਿ ਇਲਾਕੇ ਦੇ ਲੋਕ ਕਈ ਦਿਨਾਂ ਤੋਂ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਹਨ । ਉਨ੍ਹਾਂ ਸਬੰਧਿਤ ਅਧਿਕਾਰੀਆਂ ਤੋਂ ਮਾਮਲੇ ਦਾ ਤੁਰੰਤ ਨੋਟਿਸ ਲੈ ਕੇ ਪਾਣੀ ਦੀ ਸਪਲਾਈ ਬਹਾਲ ਕਰਨ ਅਤੇ ਸਮੱਸਿਆ ਦਾ ਸਥਾਈ ਹੱਲ ਕਰਨ ਦੀ ਮੰਗ ਕੀਤੀ । ਮੁਹੱਲਾ ਵਾਸੀਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਜਲਦ ਪਾਣੀ ਦੀ ਸਪਲਾਈ ਸੁਚਾਰੂ ਨਾ ਕੀਤੀ ਗਈ ਤਾਂ ਉਹ ਇਸ ਮਸਲੇ ਨੂੰ ਲੈ ਕੇ ਨਗਰ ਨਿਗਮ ਅਧਿਕਾਰੀਆਂ ਦੇ ਸਾਹਮਣੇ ਮੁੜ ਆਵਾਜ਼ ਬੁਲੰਦ ਕਰਨਗੇ।