ਪੁਲਿਸ ਵਲੋਂ ਹੈਰੋਇਨ , ਡਰੱਗ ਮਨੀ ਤੇ ਨਾਜਾਇਜ਼ ਹਥਿਆਰਾਂ ਸਮੇਤ ਨੌਜਵਾਨ ਕਾਬੂ ਇਕ ਹੋਰ ਦੇਸੀ ਪਿਸਤੌਲ ਤੇ 3 ਜ਼ਿੰਦਾ ਕਾਰਤੂਸ ਬਰਾਮਦ
ਜਲੰਧਰ, 18 ਅਗਸਤ (ਜਤਿੰਦਰ ਪੰਮੀ)–ਕਮਿਸ਼ਨਰੇਟ ਪੁਲਿਸ ਵਲੋਂ ਨਸ਼ਾ ਤਸਕਰੀ ਤੇ ਨਾਜਾਇਜ਼ ਹਥਿਆਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਡਵੀਜ਼ਨ 7 ਦੀ ਪੁਲਿਸ ਨੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਕੋਲੋਂ 60 ਗ੍ਰਾਮ ਹੈਰੋਇਨ, 2500 ਰੁਪਏ ਦੀ ਡਰੱਗ ਮਨੀ ਅਤੇ ਇਕ ਦੇਸੀ ਕੱਟਾ . 315 ਬੋਰ ਬਰਾਮਦ ਕੀਤਾ ਹੈ।
ਥ
ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਵਲੋਂ ਹੈਰੋਇਨ, ਡਰੱਗ ਮਨੀ ਤੇ ਹਥਿਆਰਾਂ ਸਮੇਤ ਕਾਬੂ ਕੀਤੇ ਗਏ ਮੁਲਜ਼ਮ ਰਾਜਾ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਰਵਿੰਦਰ ਕੁਮਾਰ। ਨਾਲ ਹਨ ਮੁਲਜ਼ਮ ਨੂੰ ਕਾਬੂ ਕਰਨ ਵਾਲੇ ਪੁਲਿਸ ਮੁਲਾਜ਼ਮ।
ਮੁਲਜ਼ਮ ਕੋਲੋਂ ਬਰਾਮਦ ਕੀਤੇ ਗਏ ਹਥਿਆਰ ਤੇ ਹੈਰੋਇਨ।
19-08-2026
ਜਲੰਧਰ, 18 ਅਗਸਤ (ਜਤਿੰਦਰ ਪੰਮੀ)–ਕਮਿਸ਼ਨਰੇਟ ਪੁਲਿਸ ਵਲੋਂ ਨਸ਼ਾ ਤਸਕਰੀ ਤੇ ਨਾਜਾਇਜ਼ ਹਥਿਆਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਡਵੀਜ਼ਨ 7 ਦੀ ਪੁਲਿਸ ਨੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਕੋਲੋਂ 60 ਗ੍ਰਾਮ ਹੈਰੋਇਨ, 2500 ਰੁਪਏ ਦੀ ਡਰੱਗ ਮਨੀ ਅਤੇ ਇਕ ਦੇਸੀ ਕੱਟਾ .315 ਬੋਰ ਬਰਾਮਦ ਕੀਤਾ ਹੈ। ਮੁਲਜ਼ਮ ਦੀ ਪੁੱਛਗਿੱਛ ਦੌਰਾਨ ਹੋਏ ਖ਼ੁਲਾਸੇ ’ਤੇ ਪੁਲਿਸ ਨੇ ਇਕ ਹੋਰ ਦੇਸੀ ਪਿਸਤੌਲ .32 ਬੋਰ ਸਮੇਤ 3 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਮੁਲਜ਼ਮ ਦੀ ਪਛਾਣ ਰਾਜਾ ਵਾਸੀ ਵਿਹੜਾ ਸੋਹਲਖਾਨ ਸੁਧਾਮਾ ਵਿਹਾਰ, ਨੇੜੇ ਨਸ਼ਾ ਛੁਡਾਊ ਕੇਂਦਰ ਰੇਲ ਬ੍ਰਿਜ ਵਜੋਂ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ 7 ਦੇ ਇੰਚਾਰਜ ਰਵਿੰਦਰ ਕੁਮਾਰ ਨੇ ਦੱਸਿਆ ਕਿ ਬੀਤੇ ਦਿਨ ਏ.ਐੱਸ.ਆਈ. ਸਤਿੰਦਰ ਕੁਮਾਰ ਦੀ ਅਗਵਾਈ ਵਾਲੀ ਪੁਲਿਸ ਟੀਮ ਜਮਸ਼ੇਰ ਰੋਡ ਵੱਲ ਗਸ਼ਤ ਕਰ ਰਹੀ ਸੀ। ਇਸ ਦੌਰਾਨ ਪੈਦਲ ਆ ਰਿਹਾ ਇਕ ਨੌਜਵਾਨ ਪੁਲਿਸ ਪਾਰਟੀ ਨੂੰ ਦੇਖ ਕੇ ਭੱਜਣ ਲੱਗਾ, ਜਿਸ ਨੂੰ ਪੁਲਿਸ ਨੇ ਕਾਬੂ ਕਰ ਲਿਆ। ਪੁੱਛਗਿੱਛ ਦੌਰਾਨ ਉਸ ਦੀ ਪਛਾਣ ਰਾਜਾ ਵਾਸੀ ਵਿਹੜਾ ਸੋਹਲਖਾਨ ਵਜੋਂ ਦੱਸੀ। ਤਲਾਸ਼ੀ ਲੈਣ ’ਤੇ ਉਸ ਕੋਲੋਂ ਉਕਤ ਨਸ਼ੀਲਾ ਪਦਾਰਥ, ਡਰੱਗ ਮਨੀ ਅਤੇ ਦੇਸੀ ਕੱਟਾ ਬਰਾਮਦ ਹੋਇਆ। ਥਾਣਾ ਮੁਖੀ ਨੇ ਦੱਸਿਆ ਕਿ ਰਾਜਾ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤੇ ਆਰਮਜ਼ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਸ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪੁਲਿਸ ਰਿਮਾਂਡ ਦੌਰਾਨ ਪੁੱਛਗਿੱਛ ਵਿਚ ਮੁਲਜ਼ਮ ਨੇ ਦੱਸਿਆ ਕਿ ਉਸ ਕੋਲ ਇਕ ਹੋਰ ਦੇਸੀ ਪਿਸਤੌਲ .32 ਬੋਰ ਹੈ, ਜਿਸ ਨੂੰ ਉਸ ਨੇ ਆਰਮੀ ਇਨਕਲੇਵ ਪਿੰਡ ਸੁਭਾਨਾ ਨੇੜੇ ਲੁਕਾ ਕੇ ਰੱਖਿਆ ਹੋਇਆ ਹੈ। ਮੁਲਜ਼ਮ ਦੀ ਨਿਸ਼ਾਨਦੇਹੀ ’ਤੇ ਪੁਲਿਸ ਨੇ ਉਕਤ ਪਿਸਤੌਲ ਸਮੇਤ 3 ਜ਼ਿੰਦਾ ਕਾਰਤੂਸ ਬਰਾਮਦ ਕਰ ਲਏ। ਪੁਲਿਸ ਰਿਕਾਰਡ ਮੁਤਾਬਕ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਜਲੰਧਰ ਦੇ ਵੱਖ-ਵੱਖ ਥਾਣਿਆਂ ਵਿਚ ਕਈ ਮੁਕੱਦਮੇ ਦਰਜ ਹਨ, ਜਿਨ੍ਹਾਂ ਵਿਚ ਐੱਨ.ਡੀ.ਪੀ.ਐੱਸ. ਐਕਟ ਤੋਂ ਇਲਾਵਾ ਬੀ.ਐੱਨ.ਐੱਸ. ਅਤੇ ਆਈ.ਪੀ.ਸੀ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦਰਜ ਮਾਮਲੇ ਸ਼ਾਮਲ ਹਨ।