18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਫ਼ਰਦ ਕੇਂਦਰ ਕੰਪਿਊਟਰ ਆਪਰੇਟਰ ਐਸੋਸੀਏਸ਼ਨ ਵਲੋਂ ਅੱਜ ਤੋਂ ਮੁਕੰਮਲ ਹੜਤਾਲ ਤਹਿਸੀਲਦਾਰ ਜਸਪਾਲ ਸਿੰਘ ਬਾਜਵਾ ਨੂੰ ਸੌਂਪਿਆ ਮੰਗ-ਪੱਤਰ

ਸ਼ਾਹਕੋਟ, 18 ਅਗਸਤ (ਦਲਜੀਤ ਸਿੰਘ ਸਚਦੇਵਾ)- ਫ਼ਰਦ ਕੇਂਦਰ ਕੰਪਿਊਟਰ ਆਪਰੇਟਰ ਐਸੋਸੀਏਸ਼ਨ ਜ਼ਿਲ੍ਹਾ ਜਲੰਧਰ ਨੇ ਪੰਜਾਬ ਸਰਕਾਰ ਵਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਲਿਆਂਦੇ ਜਾ ਰਹੇ ਆਊਟਸੋਰਸ ਆਰਡੀਨੈਂਸ 2026 ’ਚ ਫ਼ਰਦ ਕੇਂਦਰਾਂ ਦੇ ਆਊਟਸੋਰਸ ਅਤੇ ਇਨਲਿਸਟਮੈਂਟ ਮੁਲਾਜ਼ਮਾਂ ਨੂੰ ਸ਼ਾਮਿਲ ਨਾ ਕੀਤੇ ਜਾਣ ਦੇ ਵਿਰੋਧ ’ਚ 19 ਅਗਸਤ ਤੋਂ ਮੁਕੰਮਲ ਹੜਤਾਲ ਕਰਨ ਦਾ ਐਲਾਨ ਕੀਤਾ ਹੈ । ਜਥੇਬੰਦੀ ਵਲੋਂ ਇਸ ਸਬੰਧੀ ਸ਼ਾਹਕੋਟ ਦੇ ਤਹਿਸੀਲਦਾਰ ਜਸਪਾਲ ਸਿੰਘ ਬਾਜਵਾ ਨੂੰ ਸਰਕਾਰ ਦੇ ਨਾਂਅ ਮੰਗ ਪੱਤਰ ਦੇ ਕੇ ਆਪਣੀਆਂ ਮੰਗਾਂ ਤੁਰੰਤ ਹੱਲ ਕਰਨ ਦੀ ਅਪੀਲ ਕੀਤੀ ਗਈ ਹੈ।

Ad Position 21
No active advertisement
ਤਹਿਸੀਲਦਾਰ ਸ਼ਾਹਕੋਟ ਜਸਪਾਲ ਸਿੰਘ ਬਾਜਵਾ ਨੂੰ ਮੰਗ ਪੱਤਰ ਸੌਂਪਦੇ ਹੋਏ ਨਾਨਕ ਰਾਮ ਸੁਪਰਵਾਈਜ਼ਰ ਫ਼ਰਦ ਕੇਂਦਰ ਸ਼ਾਹਕੋਟ, ਰਵਿੰਦਰ ਕੁਮਾਰ, ਗੁਰਦੀਪ ਸਿੰਘ ਤੇ ਜਗਮੀਤ ਸਿੰਘ। ਤਸਵੀਰ : ਦਲਜੀਤ ਸਿੰਘ ਸਚਦੇਵਾ 19-08-2026
ਸ਼ਾਹਕੋਟ, 18 ਅਗਸਤ (ਦਲਜੀਤ ਸਿੰਘ ਸਚਦੇਵਾ)- ਫ਼ਰਦ ਕੇਂਦਰ ਕੰਪਿਊਟਰ ਆਪਰੇਟਰ ਐਸੋਸੀਏਸ਼ਨ ਜ਼ਿਲ੍ਹਾ ਜਲੰਧਰ ਨੇ ਪੰਜਾਬ ਸਰਕਾਰ ਵਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਲਿਆਂਦੇ ਜਾ ਰਹੇ ਆਊਟਸੋਰਸ ਆਰਡੀਨੈਂਸ 2026 ’ਚ ਫ਼ਰਦ ਕੇਂਦਰਾਂ ਦੇ ਆਊਟਸੋਰਸ ਅਤੇ ਇਨਲਿਸਟਮੈਂਟ ਮੁਲਾਜ਼ਮਾਂ ਨੂੰ ਸ਼ਾਮਿਲ ਨਾ ਕੀਤੇ ਜਾਣ ਦੇ ਵਿਰੋਧ ’ਚ 19 ਅਗਸਤ ਤੋਂ ਮੁਕੰਮਲ ਹੜਤਾਲ ਕਰਨ ਦਾ ਐਲਾਨ ਕੀਤਾ ਹੈ । ਜਥੇਬੰਦੀ ਵਲੋਂ ਇਸ ਸਬੰਧੀ ਸ਼ਾਹਕੋਟ ਦੇ ਤਹਿਸੀਲਦਾਰ ਜਸਪਾਲ ਸਿੰਘ ਬਾਜਵਾ ਨੂੰ ਸਰਕਾਰ ਦੇ ਨਾਂਅ ਮੰਗ ਪੱਤਰ ਦੇ ਕੇ ਆਪਣੀਆਂ ਮੰਗਾਂ ਤੁਰੰਤ ਹੱਲ ਕਰਨ ਦੀ ਅਪੀਲ ਕੀਤੀ ਗਈ ਹੈ। ਜਾਣਕਾਰੀ ਦਿੰਦਿਆਂ ਨਾਨਕ ਰਾਮ ਸੁਪਰਵਾਈਜ਼ਰ ਫ਼ਰਦ ਕੇਂਦਰ ਸ਼ਾਹਕੋਟ, ਰਵਿੰਦਰ ਕੁਮਾਰ, ਗੁਰਦੀਪ ਸਿੰਘ ਤੇ ਜਗਮੀਤ ਸਿੰਘ ਨੇ ਕਿਹਾ ਕਿ ਫ਼ਰਦ ਕੇਂਦਰ ਕੰਪਿਊਟਰ ਆਪਰੇਟਰ ਲੰਬੇ ਸਮੇਂ ਤੋਂ ਪੰਜਾਬ ਦੇ ਵੱਖ-ਵੱਖ ਫ਼ਰਦ ਕੇਂਦਰਾਂ ਵਿਚ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ। ਪਿਛਲੇ ਸਮੇਂ ਦੌਰਾਨ ਕੰਪਿਊਟਰ ਆਪਰੇਟਰਾਂ ਤੋਂ ਇਕ ਪ੍ਰਾਈਵੇਟ ਕੰਪਨੀ ਰਾਹੀਂ ਕੰਮ ਲਿਆ ਜਾਂਦਾ ਰਿਹਾ, ਜਦ ਕਿ ਉਨ੍ਹਾਂ ਨੂੰ ਬਹੁਤ ਘੱਟ ਤਨਖ਼ਾਹਾਂ ਦਿੱਤੀਆਂ ਜਾਂਦੀਆਂ ਸਨ। ਹੁਣ ਭਾਵੇਂ ਕੰਪਿਊਟਰ ਆਪਰੇਟਰਾਂ ਨੂੰ ਡੀ.ਸੀ ਰੇਟ ’ਤੇ ਕੀਤਾ ਗਿਆ ਹੈ, ਪਰ ਇਸ ਪ੍ਰਬੰਧ ਵਿਚ ਵੀ ਕਈ ਖ਼ਾਮੀਆਂ ਮੌਜੂਦ ਹਨ, ਜਿਨ੍ਹਾਂ ਨੂੰ ਦੂਰ ਕਰਨਾ ਜ਼ਰੂਰੀ ਹੈ । ਐਸੋਸੀਏਸ਼ਨ ਨੇ ਮੰਗ ਕੀਤੀ ਹੈ ਕਿ ਫ਼ਰਦ ਕੇਂਦਰ ਕੰਪਿਊਟਰ ਆਪਰੇਟਰਾਂ ਨੂੰ ਸਰਕਾਰ ਵਲੋਂ ਪਾਸ ਕੀਤੇ ਜਾ ਰਹੇ ਆਊਟਸੋਰਸ ਆਰਡੀਨੈਂਸ 2026 ’ਚ ਸ਼ਾਮਿਲ ਕੀਤਾ ਜਾਵੇ। ਇਸ ਤੋਂ ਇਲਾਵਾ ਆਪਰੇਟਰਾਂ ਦਾ ਡਾਟਾ ਵਿਭਾਗ ਵਲੋਂ ਪ੍ਰਸੋਨਲ ਵਿਭਾਗ ਨੂੰ ਭੇਜਣ, ਪਿਛਲੀ ਕੰਪਨੀ ਕੋਲ ਫਸੀ ਬਕਾਇਆ ਰਾਸ਼ੀ ਤੁਰੰਤ ਜਾਰੀ ਕਰਵਾਉਣ ਅਤੇ ਤਨਖ਼ਾਹ ’ਤੇ ਲੱਗਣ ਵਾਲੇ 18 ਫ਼ੀਸਦੀ ਜੀ.ਐੱਸ.ਟੀ ਨੂੰ ਖ਼ਤਮ ਕਰਨ ਦੀ ਮੰਗ ਕੀਤੀ ਗਈ ਹੈ । ਜਥੇਬੰਦੀ ਨੇ ਓਵਰਟਾਈਮ ਕੰਮ ਦਾ ਵਾਧੂ ਮਿਹਨਤਾਨਾ ਦੇਣ, ਠੇਕੇਦਾਰੀ ਪ੍ਰਣਾਲੀ ਖ਼ਤਮ ਕਰਕੇ ਕੰਪਿਊਟਰ ਆਪਰੇਟਰਾਂ ਨੂੰ ਸਿੱਧੇ ਸਰਕਾਰ ਅਧੀਨ ਕੰਟਰੈਕਟ ’ਤੇ ਲੈਣ, ਸਰਕਾਰੀ ਛੁੱਟੀਆਂ ਲਾਗੂ ਕਰਨ ਅਤੇ ਦੁਰਘਟਨਾ ਜਾਂ ਕਿਸੇ ਹੋਰ ਅਣਸੁਖਾਵੀਂ ਘਟਨਾ ਸਮੇਂ ਨੁਕਸਾਨ ਦੀ ਭਰਪਾਈ ਲਈ ਬੀਮਾ ਪਾਲਿਸੀ ਦੇਣ ਦੀ ਮੰਗ ਵੀ ਕੀਤੀ ਹੈ । ਜਥੇਬੰਦੀ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਵਲੋਂ ਇਨ੍ਹਾਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ 19 ਅਗਸਤ ਤੋਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਦੇ ਵਿਧਾਨ ਸਭਾ ਹਲਕੇ ਸਾਹਨੇਵਾਲ ਵਿਚ ਫ਼ਰਦ ਕੇਂਦਰ ਕੰਪਿਊਟਰ ਆਪਰੇਟਰ ਐਸੋਸੀਏਸ਼ਨ ਪੰਜਾਬ ਵਲੋਂ ਆਪਣੇ ਪਰਿਵਾਰਾਂ ਸਮੇਤ ਲਗਾਤਾਰ ਸ਼ਾਂਤਮਈ ਮੋਰਚਾ ਲਗਾਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਨੂਰਮਹਿਲ ਦੇ ਓਪਨ ਜਿੰਮ ’ਚ ਭ੍ਰਿਸ਼ਟਾਚਾਰ ਦੇ ਦੋਸ਼: 25 ਸਾਲ ਪੁਰਾਣੇ ਯੰਤਰ ਮਜ਼ਬੂਤ , ਨਵੇਂ 25 ਘੰਟਿਆਂ ’ ਚ ਹਿੱਲੇ ਅਗਲੀ ਖ਼ਬਰ ਸ਼ਾਹਕੋਟ ਦੇ ਮਾਡਲ ਟਾਊਨ ’ ਚ ਤੀਆਂ ਪੰਜਾਬੀ ਸੱਭਿਆਚਾਰ ਦੇ ਰੰਗਾਂ ’ ਚ ਰੰਗ ਕੇ ਮਨਾਈਆਂ
Ad Position 24