ਸ਼੍ਰੋਮਣੀ ਅਕਾਲੀ ਦਲ ( ਬਾਦਲ ) ਦੀ ਮੀਟਿੰਗ ਪਿੰਡ ਸੰਗ ਢੇਸੀਆਂ ਵਿਖੇ ਹੋਈ
ਗੁਰਾਇਆ,18 ਅਗਸਤ (ਬਲਵਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਮੀਟਿੰਗ ਪਿੰਡ ਸੰਗ ਢੇਸੀਆਂ ਵਿਖੇ ਹੋਈ, ਜਿਸ ਵਿਚ ਸਾਬਕਾ ਵਿਧਾਇਕ ਬਲਦੇਵ ਸਿੰਘ ਖਹਿਰਾ ਵਿਸ਼ੇਸ਼ ਤੌਰ ’ਤੇ ਪੁੱਜੇ । ਮੀਟਿੰਗ ਨੂੰ ਸੰਬੋਧਨ ਕਰਦਿਆ ਵਿਧਾਇਕ ਖਹਿਰਾ ਨੇ ਜਿੱਥੇ ਪਾਰਟੀ ਨੂੰ ਹੋਰ ਬੁਲੰਦੀਆਂ ਤੱਕ ਲੈ ਕੇ ਜਾਣ ਲਈ ਵਰਕਰਾਂ ਨੂੰ ਲਾਮਬੰਦ ਕੀਤਾ, ਉੱਥੇ ਹੀ ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਵੀ ਤਿੱਖੇ ਸ਼ਬਦੀ ਵਾਰ ਕੀਤੇ।
ਗੁਰਾਇਆ,18 ਅਗਸਤ (ਬਲਵਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਮੀਟਿੰਗ ਪਿੰਡ ਸੰਗ ਢੇਸੀਆਂ ਵਿਖੇ ਹੋਈ, ਜਿਸ ਵਿਚ ਸਾਬਕਾ ਵਿਧਾਇਕ ਬਲਦੇਵ ਸਿੰਘ ਖਹਿਰਾ ਵਿਸ਼ੇਸ਼ ਤੌਰ ’ਤੇ ਪੁੱਜੇ । ਮੀਟਿੰਗ ਨੂੰ ਸੰਬੋਧਨ ਕਰਦਿਆ ਵਿਧਾਇਕ ਖਹਿਰਾ ਨੇ ਜਿੱਥੇ ਪਾਰਟੀ ਨੂੰ ਹੋਰ ਬੁਲੰਦੀਆਂ ਤੱਕ ਲੈ ਕੇ ਜਾਣ ਲਈ ਵਰਕਰਾਂ ਨੂੰ ਲਾਮਬੰਦ ਕੀਤਾ, ਉੱਥੇ ਹੀ ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਵੀ ਤਿੱਖੇ ਸ਼ਬਦੀ ਵਾਰ ਕੀਤੇ। ਉਨ੍ਹਾਂ ਕਿਹਾ ਕਿ ਵਿਕਾਸ ਦੇ ਵੱਡੇ ਵੱਡੇ ਦਾਅਵੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਭੋਲੇ ਭਾਲੇ ਲੋਕਾਂ ਨੂੰ ਗੁਮਰਾਹ ਕਰਕੇ ਸੱਤਾ ਹਾਸਿਲ ਕੀਤੀ ਹੈ । ਉਨ੍ਹਾਂ ਸੰਗ ਢੇਸੀਆਂ ਵਿਖੇ ਖਸਤਾ ਹਾਲਤ ਸੜਕ ਨੂੰ ਲੈ ਕੇ ਵੀ ਸਰਕਾਰ ਨੂੰ ਘੇਰਿਆ ਅਤੇ ਚੇਤਾਵਨੀ ਭਰੇ ਲਹਿਜ਼ੇ ਵਿਚ ਕਿਹਾ ਕਿ ਜੇਕਰ ਸਰਕਾਰ ਨੇ ਇਸ ਸੜਕ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾ ਅੰਦਰ ਸ਼੍ਰੋਮਣੀ ਅਕਾਲੀ ਦਲ ਆਲੇ ਦੁਆਲੇ ਦੇ ਪਿੰਡਾਂ ਦੇ ਲੋਕਾਂ ਨੂੰ ਨਾਲ ਲੈ ਕੇ ਕੁੰਭਕਰਨੀ ਨੀਂਦ ਸੁੱਤੇ ਪਏ ਪ੍ਰਸ਼ਾਸਨ ਅਤੇ ਸੂਬਾ ਸਰਕਾਰ ਨੂੰ ਜਗਾਉਣ ਲਈ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਕਰੇਗੀ । ਉਨ੍ਹਾਂ ਕਿਹਾ ਕਿ ਸੂਬੇ ਅੰਦਰ ਲਾਅ ਐਂਡ ਆਰਡਰ ਦਾ ਪੂਰੀ ਤਰਾਂ ਨਾਲ ਜਨਾਜ਼ਾ ਨਿਕਲਿਆ ਹੋਇਆ ਹੈ, ਕਿਉਂਕਿ ਹਰ ਰੋਜ਼ ਸ਼ਰੇਆਮ ਕਤਲ, ਲੁੱਟ ਖੋਹ, ਚੋਰੀ ਅਤੇ ਹੋਰ ਘਟਨਾਵਾਂ ਵਾਪਰ ਰਹੀਆ ਹਨ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਪੰਜਾਬ ਸੂਬੇ ਨੂੰ ਬਚਾਉਣਾ ਹੈ ਤਾਂ ਲੋਕ ਮੁੜ ਤੋਂ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇ ਕੇ 2027 ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਤਾਂ ਹੀ ਪੰਜਾਬ ਅਤੇ ਇੱਥੋਂ ਦੇ ਲੋਕਾਂ ਦਾ ਭਲਾ ਹੋ ਸਕਦਾ ਹੈ। ਮੀਟਿੰਗ ਦੌਰਾਨ ਗੁਰਵਿੰਦਰ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਸਰਕਲ ਸੰਗ ਢੇਸੀਆਂ ਦਾ ਜੋਨ ਪ੍ਰਧਾਨ, ਨਰਿੰਦਰ ਸਿੰਘ ਕਾਲਾ ਨੂੰ ਐੱਸ ਸੀ ਵਿੰਗ ਸਰਕਲ ਸੰਗ ਢੇਸੀਆਂ ਦਾ ਪ੍ਰਧਾਨ, ਰਾਜ ਕੁਮਾਰ ਸੂਰਜਾ ਨੂੰ ਐੱਸ ਸੀ ਵਿੰਗ ਸਰਕਲ ਸੰਗ ਢੇਸੀਆਂ ਦਾ ਸੀਨੀਅਰ ਮੀਤ ਪ੍ਰਧਾਨ ਜਦ ਕਿ ਜਸਕਰਨ ਸਿੰਘ ਸਰਕਲ ਸੰਗ ਢੇਸੀਆਂ ਦਾ ਯੂਥ ਪ੍ਰਧਾਨ ਨਿਯੁਕਤ ਕਰਕੇ ਉਨ੍ਹਾਂ ਨੂੰ ਸਿਰਪਾਉ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸਰਕਲ ਪ੍ਰਧਾਨ ਅਮਰਜੀਤ ਸਿੰਘ ਢੇਸੀ, ਸੁੱਖਾ ਬਾਸੀ, ਅਮਨਿੰਦਰ ਸਿੰਘ ਤੱਗੜ, ਜਤਿੰਦਰ ਚਾਨਾ, ਗੁਰਵਿੰਦਰ ਸਿੰਘ ਢੰਡਾਂ, ਦਲਜੀਤ ਸਿੰਘ ਢੰਡਾਂ, ਬਲਦੀਪ ਢੰਡਾਂ, ਸਰਪੰਚ ਨਰਿੰਦਰ ਕਾਲਾ, ਹਰਪਾਲ ਸਿੰਘ ਢੇਸੀ, ਪ੍ਰਿਤਪਾਲ ਢੇਸੀ, ਸੰਤੋਖ ਸਿੰਘ ਢੇਸੀ, ਮਨਜੀਤ ਸਿੰਘ ਢੇਸੀ, ਕੁੱਕਾ ਢੇਸੀ, ਬਲਿਹਾਰ ਢੀਂਡਸਾ, ਜੱਸਾ ਸੰਧੂ, ਰਾਜ ਸੂਰਜਾ, ਸੁਖਦੇਵ ਸਿੰਘ ਕੈਂਥ, ਨਿਰੰਜਣ ਸਿੰਘ ਕੈਂਥ, ਤਰਸੇਮ ਸਿੰਘ, ਬਾਬਾ ਬਲਕਾਰ ਸਿੰਘ ਅਤੇ ਹੋਰ ਹਾਜ਼ਰ ਸਨ।