20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਬੇਕਰੀ ਤੇ ਮਠਿਆਈਆਂ ਦੀ ਦੁਕਾਨ ’ ਚੋਂ ਹਜ਼ਾਰਾਂ ਰੁਪਏ ਦੀ ਨਕਦੀ ਚੋਰੀ

ਜਲੰਧਰ, 19 ਅਗਸਤ (ਜਤਿੰਦਰ ਪੰਮੀ)–ਅਰਬਨ ਅਸਟੇਟ ਫੇਜ਼-1 ਵਿੱਚ ਮੰਗਲਵਾਰ ਦੀ ਲੰਘੀ ਰਾਤ ਬੇਕਰੀ ਤੇ ਮਠਿਆਈਆਂ ਦੀ ਦੁਕਾਨ ਨੂੰ ਚੋਰਾਂ ਨੇ ਨਿਸ਼ਾਨਾ ਬਣਾਉਂਦਿਆਂ ਹਜ਼ਾਰਾਂ ਰੁਪਏ ਦੀ ਨਕਦੀ ਚੋਰੀ ਕਰ ਲਈ। ਚੋਰ ਜਾਂਦੇ ਹੋਏ ਸੀ.

Ad Position 21
No active advertisement
ਚੋਰੀ ਬਾਰੇ ਜਾਣਕਾਰੀ ਦਿੰਦਾ ਹੋਇਆ ਮਾਲਕ ਦਿਨੇਸ਼ ਸਿੰਘ। 20-08-2026
ਜਲੰਧਰ, 19 ਅਗਸਤ (ਜਤਿੰਦਰ ਪੰਮੀ)–ਅਰਬਨ ਅਸਟੇਟ ਫੇਜ਼-1 ਵਿੱਚ ਮੰਗਲਵਾਰ ਦੀ ਲੰਘੀ ਰਾਤ ਬੇਕਰੀ ਤੇ ਮਠਿਆਈਆਂ ਦੀ ਦੁਕਾਨ ਨੂੰ ਚੋਰਾਂ ਨੇ ਨਿਸ਼ਾਨਾ ਬਣਾਉਂਦਿਆਂ ਹਜ਼ਾਰਾਂ ਰੁਪਏ ਦੀ ਨਕਦੀ ਚੋਰੀ ਕਰ ਲਈ। ਚੋਰ ਜਾਂਦੇ ਹੋਏ ਸੀ. ਸੀ. ਟੀ. ਵੀ. ਕੈਮਰਿਆਂ ਦੀ ਰਿਕਾਰਡਿੰਗ ਲਈ ਲੱਗੀ ਡੀ. ਵੀ. ਆਰ ਤੇ ਹਾਰਡ ਡਿਸਕ ਵੀ ਨਾਲ ਲੈ ਗਏ। ਦੁਕਾਨ ਮਾਲਕ ਦੇ ਬਿਆਨਾਂ ’ਤੇ ਥਾਣਾ ਡਵੀਜ਼ਨ ਨੰਬਰ-7 ਦੀ ਪੁਲਿਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਦੀ ਜਾਣਕਾਰੀ ਦਿੰਦਿਆਂ ਬੀਕਾਨੇਰ ਸਵੀਟ ਐਂਡ ਬੇਕਰਜ਼ ਦੇ ਮਾਲਕ ਦਿਨੇਸ਼ ਸਿੰਘ ਨੇ ਦੱਸਿਆ ਕਿ ਮੰਗਲਵਾਰ ਰਾਤ ਕਰੀਬ 11 ਵਜੇ ਉਹ ਦੁਕਾਨ ਬੰਦ ਕਰਕੇ ਗਏ ਸਨ। ਬੁੱਧਵਾਰ ਸਵੇਰੇ 7 ਵਜੇ ਦੇ ਕਰੀਬ ਜਦੋਂ ਉਨ੍ਹਾਂ ਦਾ ਛੋਟਾ ਭਰਾ ਦੁਕਾਨ ਖੋਲ੍ਹਣ ਲਈ ਪੁੱਜਾ ਤਾਂ ਦੁਕਾਨ ਦਾ ਸ਼ਟਰ ਟੁੱਟਾ ਹੋਇਆ ਸੀ ਅਤੇ ਅੰਦਰ ਵੀ ਸਾਮਾਨ ਖਿੱਲਰਿਆ ਪਿਆ ਸੀ। ਦਿਨੇਸ਼ ਸਿੰਘ ਨੇ ਦੱਸਿਆ ਕਿ ਉਹ ਆਪਣੇ ਇਕ ਹੋਰ ਭਰਾ ਨਾਲ ਦੁਕਾਨ ’ਤੇ ਪੁੱਜਾ ਅਤੇ 112 ਨੰਬਰ ’ਤੇ ਫੋਨ ਕਰਕੇ ਚੋਰੀ ਬਾਰੇ ਸੂਚਨਾ ਦਿੱਤੀ ਅਤੇ ਥਾਣੇ ਵੀ ਸੂਚਿਤ ਕੀਤਾ। ਸੂਚਨਾ ਮਿਲਣ ’ਤੇ ਪੁਲਿਸ ਮੁਲਾਜ਼ਮ ਮੌਕੇ ’ਤੇ ਪੁੱਜੇ ਅਤੇ ਸਥਿਤੀ ਦਾ ਜਾਇਜ਼ਾ ਲੈਣ ਉਪਰੰਤ ਫਿੰਗਰ ਪ੍ਰਿੰਟ ਟੀਮ ਨੂੰ ਬੁਲਾਇਆ। ਉਨ੍ਹਾਂ ਦੱਸਿਆ ਕਿ ਪੁਲਿਸ ਦੀ ਟੀਮ ਪੁੱਜਣ ’ਤੇ ਅੰਦਰ ਜਾ ਕੇ ਦੇਖਿਆ ਤਾਂ ਗੱਲੇ ਵਿੱਚ ਪਈ 92,700 ਰੁਪਏ ਦੀ ਨਕਦੀ ਜੋ ਕਿ ਪੈਮੈਂਟ ਕਰਨ ਲਈ ਰੱਖੀ ਗਈ ਸੀ, ਚੋਰ ਲੈ ਗਏ। ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮੌਕੇ ’ਤੇ ਪੁੱਜੇ ਪੁਲਿਸ ਅਫਸਰ ਨੇ ਦੱਸਿਆ ਕਿ ਚੋਰੀ ਬਾਰੇ ਸੂਚਨਾ ਮਿਲਣ ’ਤੇ ਮੌਕੇ ਉਤੇ ਪੁੱਜੇ ਅਤੇ ਫਿੰਗਰ ਪ੍ਰਿੰਟ ਲੈਣ ਲਈ ਟੀਮ ਨੂੰ ਵੀ ਬੁਲਾਇਆ ਗਿਆ। ਉਨ੍ਹਾਂ ਦੱਸਿਆ ਕਿ ਦੁਕਾਨ ਅੰਦਰ ਲੱਗੇ ਕੈਮਰੇ ਦੀ ਡੀ. ਵੀ. ਆਰ ਤੇ ਹਾਰਡ ਡਿਸਕ ਵੀ ਚੋਰ ਨਾਲ ਹੀ ਲੈ ਗਏ ਅਤੇ ਜਦੋਂ ਨੇੜੇ ਲੱਗੇ ਹੋਰ ਸੀ. ਸੀ. ਟੀ. ਵੀ. ਕੈਮਰੇ ਚੈੱਕ ਕੀਤੇ ਗਏ ਤਾਂ ਉਹ ਵੀ ਬੰਦ ਪਏ ਸਨ। ਇਸ ਆਸ-ਪਾਸ ਲੱਗੇ ਹੋਰ ਸੀ. ਸੀ. ਟੀ. ਵੀ. ਕੈਮਰਿਆਂ ਦੀ ਵੀ ਜਾਂਚ-ਪੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੁਕਾਨ ਮਾਲਕ ਦਿਨੇਸ਼ ਸਿੰਘ ਦੇ ਬਿਆਨਾਂ ’ਤੇ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਨਿੱਜੀ ਕੰਪਨੀ ਸੰਭਾਲੇਗੀ ਸ਼ਹਿਰ ਵਿਚ ਕੂੜਾ ਪ੍ਰਬੰਧਨ ਦਾ ਕੰਮ -600 ਕਰੋੜ ਦੇ ਪ੍ਰਾਜੈਕਟ ਨੂੰ ਮਨਜ਼ੂਰੀ ਅਗਲੀ ਖ਼ਬਰ ਪੈਨਸ਼ਨ ਬਹਾਲੀ ਦੀ ਮੰਗ ਨੂੰ ਲੈ ਕੇ ਪੈਨਸ਼ਨਰਾਂ ਵਲੋਂ ਇਕ ਰੋਜ਼ਾ ਧਰਨਾ
Ad Position 24