20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਸਟੇਟ ਪਬਲਿਕ ਸਕੂਲ , ਜਲੰਧਰ ਕੈਂਟ ਦੇ ਕਿੰਡਰਗਾਰਟਨ ਵਿੰਗ ਵਿਚ ਤੀਜ ਦਾ ਤਿਉਹਾਰ ਮਨਾਇਆ

ਜਲੰਧਰ, 19 ਅਗਸਤ (ਪਵਨ ਖਰਬੰਦਾ)-ਸਟੇਟ ਪਬਲਿਕ ਸਕੂਲ, ਜਲੰਧਰ ਕੈਂਟ ਦੇ ਕਿੰਡਰਗਾਰਟਨ ਵਿੰਗ ਵਿਚ ਤੀਜ ਦਾ ਤਿਉਹਾਰ ਬੜੇ ਹੀ ਉਤਸ਼ਾਹ, ਉਮੰਗ ਅਤੇ ਖੁਸ਼ੀ ਨਾਲ ਮਨਾਇਆ ਗਿਆ। ਕਿੰਡਰਗਾਰਟਨ ਦੇ ਕੋਆਰਡੀਨੇਟਰ ਮਮਤਾ ਗੋਇਲ ਦੇ ਮਾਰਗਦਰਸ਼ਨ ਹੇਠ ਇਸ ਸਮਾਗਮ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ ।

Ad Position 21
No active advertisement
ਅਜੀਤ ਡੈਸਕ 20-08-2026
ਜਲੰਧਰ, 19 ਅਗਸਤ (ਪਵਨ ਖਰਬੰਦਾ)-ਸਟੇਟ ਪਬਲਿਕ ਸਕੂਲ, ਜਲੰਧਰ ਕੈਂਟ ਦੇ ਕਿੰਡਰਗਾਰਟਨ ਵਿੰਗ ਵਿਚ ਤੀਜ ਦਾ ਤਿਉਹਾਰ ਬੜੇ ਹੀ ਉਤਸ਼ਾਹ, ਉਮੰਗ ਅਤੇ ਖੁਸ਼ੀ ਨਾਲ ਮਨਾਇਆ ਗਿਆ। ਕਿੰਡਰਗਾਰਟਨ ਦੇ ਕੋਆਰਡੀਨੇਟਰ ਮਮਤਾ ਗੋਇਲ ਦੇ ਮਾਰਗਦਰਸ਼ਨ ਹੇਠ ਇਸ ਸਮਾਗਮ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ । ਸਮਾਗਮ ਦੌਰਾਨ ਸਕੂਲ ਦਾ ਵਾਤਾਵਰਨ ਪੰਜਾਬੀ ਲੋਕ-ਸੱਭਿਆਚਾਰ ਦੇ ਰੰਗਾਂ ਨਾਲ ਰੰਗਿਆ ਹੋਇਆ ਨਜ਼ਰ ਆਇਆ। ਵਿਦਿਆਰਥੀਆਂ ਨੇ ਸੁੰਦਰ ਰਵਾਇਤੀ ਪਹਿਰਾਵੇ ਪਹਿਨ ਕੇ ਸਭ ਦਾ ਮਨ ਮੋਹ ਲਿਆ। ਕਿੰਡਰਗਾਰਟਨ ਦੀਆਂ ਅਧਿਆਪਕਾਵਾਂ ਨੇ ਬੱਚਿਆਂ ਨੂੰ ਤੀਜ ਦੇ ਸੱਭਿਆਚਾਰਕ ਅਤੇ ਰਵਾਇਤੀ ਮਹੱਤਵ ਤੋਂ ਜਾਣੂ ਕਰਵਾਇਆ ਅਤੇ ਉਨ੍ਹਾਂ ਨੂੰ ਆਪਣੀ ਅਮੀਰ ਲੋਕ-ਵਿਰਾਸਤ ਨਾਲ ਜੋੜਨ ਦਾ ਯਤਨ ਕੀਤਾ । ਸਕੂਲ ਦੇ ਪ੍ਰਧਾਨ ਡਾ. ਨਰੋਤਮ ਸਿੰਘ, ਉਪ-ਪ੍ਰਧਾਨ ਡਾ. ਗਗਨਦੀਪ ਕੌਰ ਅਤੇ ਪ੍ਰਿੰਸੀਪਲ ਸ੍ਰੀਮਤੀ ਸਵੀਨਾ ਬਹਿਲ ਨੇ ਵਿਦਿਆਰਥੀਆਂ ਨੂੰ ਤੀਜ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਅਜਿਹੇ ਸੱਭਿਆਚਾਰਕ ਤਿਉਹਾਰ ਬੱਚਿਆਂ ਨੂੰ ਆਪਣੀਆਂ ਪਰੰਪਰਾਵਾਂ ਅਤੇ ਵਿਰਾਸਤ ਨਾਲ ਜੋੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਤੀਜ ਉਤਸਵ ਨੇ ਨੰਨ੍ਹੇ ਵਿਦਿਆਰਥੀਆਂ ਨੂੰ ਭਾਰਤੀ ਸੱਭਿਆਚਾਰ ਅਤੇ ਲੋਕ-ਪਰੰਪਰਾਵਾਂ ਨੂੰ ਨੇੜਿਓਂ ਜਾਣਨ ਅਤੇ ਉਨ੍ਹਾਂ ਨੂੰ ਉਤਸ਼ਾਹ ਨਾਲ ਮਨਾਉਣ ਦਾ ਸੁੰਦਰ ਮੌਕਾ ਪ੍ਰਦਾਨ ਕੀਤਾ ।
Ad Position 22
No active advertisement
ਪਿਛਲੀ ਖ਼ਬਰ ਜੰਡਿਆਲਾ ਮੰਜਕੀ ਵਿਖੇ ‘ ਤੀਆਂ ਦਾ ਤਿਉਹਾਰ ’ ਧੂਮ - ਧਾਮ ਨਾਲ ਮਨਾਇਆ ਅਗਲੀ ਖ਼ਬਰ ਭਾਰਤੀ ਹਸਤ ਕਲਾ ਦੀ ਪਛਾਣ ਨੂੰ ਜਿਊਂਦਾ ਰੱਖ ਰਿਹਾ ਹੈ ‘ ਬੁਣਕਰ ’
Ad Position 24