20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਡੀ. ਸੀ. ਦਫ਼ਤਰ ਮੁਲਾਜ਼ਮਾਂ ਨੇ ਹੜਤਾਲ ਦੌਰਾਨ ਹੋ ਰਹੀਆਂ ਰਜਿਸਟਰੀਆਂ ਦਾ ਕੰਮ ਕਰਵਾਇਆ ਬੰਦ

ਡੀ. ਸੀ. ਦਫ਼ਤਰ ਮੁਲਾਜ਼ਮਾਂ ਨੇ ਹੜਤਾਲ ਦੌਰਾਨ ਹੋ ਰਹੀਆਂ ਰਜਿਸਟਰੀਆਂ ਦਾ ਕੰਮ ਕਰਵਾਇਆ ਬੰਦ ਸਬ-ਰਜਿਸਟਰਾਰ ਦਫ਼ਤਰ ਬਾਹਰ ਦਿੱਤਾ ਧਰਨਾ

Ad Position 21
No active advertisement
ਅਜੀਤ ਡੈਸਕ 20-08-2026

ਜਲੰਧਰ, 19 ਅਗਸਤ (ਜਤਿੰਦਰ ਪੰਮੀ)–ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ ’ਤੇ ਡੀ. ਸੀ. ਦਫ਼ਤਰ ਦੇ ਮੁਲਾਜ਼ਮਾਂ ਵਲੋਂ ਕੀਤੀ ਜਾ ਰਹੀ ਹੜਤਾਲ ਦੌਰਾਨ ਰਜਿਸਟਰੀਆਂ ਦਾ ਕੰਮ ਹੋਣ ਬਾਰੇ ਪਤਾ ਲੱਗਣ ’ਤੇ ਹੜਤਾਲੀ ਮੁਲਾਜ਼ਮ ਇਕੱਠੇ ਹੋ ਕੇ ਸਬ-ਰਜਿਸਟਰਾਰ ਦਫ਼ਤਰਾਂ ਦੇ ਬਾਹਰ ਪੁੱਜੇ ਅਤੇ ਕੰਮ ਬੰਦ ਕਰਵਾ ਕੇ ਉਥੇ ਧਰਨਾ ਲਾ ਦਿੱਤਾ। ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਹਾਲਾਂਕਿ ਰਜਿਸਟਰੀਆਂ ਦਾ ਕੰਮ ਅਚਾਨਕ ਬੰਦ ਹੋਣ ਨਾਲ ਜ਼ਮੀਨ/ਜਾਇਦਾਦ ਦੀਆਂ ਰਜਿਸਟਰੀਆਂ ਤੇ ਮਾਲ ਵਿਭਾਗ ਨਾਲ ਸੰਬੰਧਤ ਹੋਰ ਕੰਮ ਕਰਵਾਉਣ ਲਈ ਆਏ ਲੋਕਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪਿਆ। ਲੋਕ ਸਬ-ਰਜਿਸਟਰਾਰ ਦਫ਼ਤਰਾਂ ਵਿੱਚ ਰਜਿਸਟਰੀਆਂ ਦਾ ਕੰਮ ਦੁਬਾਰਾ ਸ਼ੁਰੂ ਹੋਣ ਦੀ ਉਮੀਦ ਨਾਲ ਕਈ ਘੰਟੇ ਬੈਠੇ ਰਹੇ ਪਰ ਅਖੀਰ ਸ਼ਾਮ ਨੂੰ 5 ਵਜੇ ਛੁੱਟੀ ਦਾ ਸਮਾਂ ਹੋਣ ਕਰਕੇ ਲੋਕ ਬਿਨਾਂ ਕੰਮ ਕਰਵਾਏ ਹੀ ਨਿਰਾਸ਼ ਹੋ ਕੇ ਘਰਾਂ ਨੂੰ ਪਰਤ ਗਏ।  ਮੁਲਾਜ਼ਮ ਆਗੂਆਂ ਨੇ ਦੋਸ਼ ਲਾਇਆ ਕਿ ਇਕ ਪਾਸੇ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨ ਰਹੀ ਅਤੇ ਸੰਘਰਸ਼ ਕਰਦੇ ਮੁਲਾਜ਼ਮਾਂ ਨੂੰ ਵਿੱਤ ਮੰਤਰੀ ਵਲੋਂ ਐਂਟੀ ਸਟੇਟ ਕਿਹਾ ਗਿਆ ਹੈ ਤੇ ਦੂਜੇ ਪਾਸੇ ਸਰਕਾਰੀ ਅਧਿਕਾਰੀ ਮੁਲਾਜ਼ਮਾਂ ਕੋਲੋਂ ਧੱਕੇ ਨਾਲ ਕੰਮ ਕਰਵਾ ਰਜਿਸਟਰੀਆਂ ਕਰਕੇ ਮਾਲੀਆ ਕਮਾ ਰਹੀ ਹੈ। ਉਨ੍ਹਾਂ ਕਿਹਾ ਕਿ ਕਲਮ ਛੋੜ/ਕੰਪਿਊਟਰ ਬੰਦ ਹੜਤਾਲ ਦੌਰਾਨ ਦਫਤਰੀ ਕੰਮਕਾਜ ਨਹੀਂ ਕੀਤਾ ਜਾਵੇਗਾ ਅਤੇ ਰਜਿਸਟਰੀਆਂ ਵੀ ਨਹੀਂ ਹੋਣ ਦਿੱਤੀਆਂ ਜਾਣਗੀਆਂ। ਓਧਰ ਮੁਲਾਜ਼ਮਾਂ ਦੀ ਹੜਤਾਲ ਕਾਰਨ ਲੋਕਾਂ ਦੇ ਸਰਕਾਰੀ ਦਫ਼ਤਰਾਂ ਨਾਲ ਸੰਬੰਧਤ ਕੰਮ ਨਹੀਂ ਹੋ ਸਕੇ।  ਇਸ ਮੌਕੇ ਧਰਨੇ ਨੂੰ ਸੰਬੋਧਨ ਕਰਨ ਵਾਲਿਆਂ ਵਿੱਚ ਡੀ. ਸੀ. ਦਫ਼ਤਰ ਕਰਮਚਾਰੀ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਤਜਿੰਦਰ ਸਿੰਘ ਨੰਗਲ, ਜਨਰਲ ਸਕੱਤਰ ਵਿਨੋਦ ਸਾਗਰ, ਜ਼ਿਲ੍ਹਾ ਪ੍ਰਧਾਨ ਪਵਨ ਵਰਮਾ, ਰਾਕੇਸ਼ ਕੁਮਾਰ ਅਰੋੜਾ, ਦਵਿੰਦਰਪਾਲ ਸਿੰਘ, ਸ਼ਿਸ਼ਭ ਅਰੋੜਾ, ਰਜਿੰਦਰ ਕੁਮਾਰ, ਨਰੇਸ਼ ਕੁਮਾਰ ਕੌਲ, ਸੰਦੀਪ ਕੌਰ, ਬਿਕਰਮਜੀਤ ਸਿੰਘ, ਕਰਮਵੀਰ ਸਿੰਘ, ਗੁਰਸ਼ਰਨਪ੍ਰੀਤ ਕੌਰ, ਸਿਮਰਨਜੀਤ ਕੌਰ, ਰਜਿੰਦਰ ਸਿੰਘ, ਅਮਰਪ੍ਰੀਤ ਸਿੰਘ ਅਤੇ ਹੋਰ ਹਾਜ਼ਰ ਸਨ।

 

Ad Position 22
No active advertisement
ਪਿਛਲੀ ਖ਼ਬਰ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਪ੍ਰੋਗਰੈਸਿਵ ਗਰੁੱਪ ਦੇ ਮੈਦਾਨ ’ ਚ ਕੁੱਦਣ ਨਾਲ ਜਿਮਖਾਨਾ ਕਲੱਬ ਦੀਆਂ ਚੋਣਾਂ ਦਾ ਮਾਹੌਲ ਭਖਿਆ ਸੁਮਿਤ ਸ਼ਰਮਾ ਨੇ ਪ੍ਰੋ. ਵਿ...
Ad Position 24