ਗੁਰਦੁਆਰਾ ਨੌਵੀਂ ਪਾਤਿਸ਼ਾਹੀ ਵਿਖੇ ਭਾਦੋਂ ਮਹੀਨੇ ਦੀ ਸੰਗਰਾਂਦ ਸੰਬੰਧੀ ਕਰਵਾਏ ਗੁਰਮਤਿ ਸਮਾਗਮ
ਜਲੰਧਰ, 19 ਅਗਸਤ (ਐੱਮ. ਐੱਸ.
ਜਲੰਧਰ, 19 ਅਗਸਤ (ਐੱਮ. ਐੱਸ. ਲੋਹੀਆ) - ਗੁਰਦੁਆਰਾ ਨੌਵੀਂ ਪਾਤਿਸ਼ਾਹੀ, ਦੂਖ ਨਿਵਾਰਨ ਸਾਹਿਬ, ਗੁਰੂ ਤੇਗ ਬਹਾਦਰ ਨਗਰ, ਜਲੰਧਰ ਦੀ ਪ੍ਰਬੰਧਕ ਕਮੇਟੀ ਵਲੋਂ ਕੀਤੇ ਗਏ ਵਿਸ਼ੇਸ਼ ਉਪਰਾਲੇ ਸਦਕਾ ਭਾਦੋਂ ਮਹੀਨੇ ਦੀ ਸੰਗਰਾਂਦ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ। ਇਸ ਮੌਕੇ ਸ਼ਾਮ ਸਮੇਂ ਸਜਾਏ ਗਏ ਵਿਸ਼ੇਸ਼ ਦੀਵਾਨਾਂ ਅੰਦਰ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਅਮਨਦੀਪ ਸਿੰਘ ਦੇ ਜੱਥੇ ਨੇ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ। ਸਮਾਗਮ ਦੌਰਾਨ ਭਾਈ ਗੁਰਪਿੰਦਰ ਸਿੰਘ (ਹਜ਼ੂਰੀ ਰਾਗੀ, ਗੁਰਦੁਆਰਾ ਸਾਹਿਬ), ਕਥਾ ਵਾਚਕ ਭਾਈ ਬਲਜੀਤ ਸਿੰਘ ਅਤੇ ਗਿਆਨੀ ਪ੍ਰੀਤਮ ਸਿੰਘ (ਲੁਧਿਆਣੇ ਵਾਲੇ) ਨੇ ਕੀਰਤਨ ਅਤੇ ਗੁਰਮਤਿ ਵਿਚਾਰਾਂ ਦੁਆਰਾ ਸੰਗਤ ਨੂੰ ਗੁਰੂ ਚਰਨਾ ਨਾਲ ਜੋੜਿਆ। ਸਮਾਗਮ ਦੌਰਾਨ ਵੱਡੀ ਗਿਣਤੀ ’ਚ ਸੰਗਤ ਨੇ ਹਾਜ਼ਰੀ ਭਰੀ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਸਰਪਰਸਤ ਜਸਵਿੰਦਰ ਸਿੰਘ ਮੱਕੜ, ਪ੍ਰਧਾਨ ਕੰਵਲਜੀਤ ਸਿੰਘ ਉਬਰਾਏ, ਮਨਜੀਤ ਸਿੰਘ ਠੁੱਕਰਾਲ, ਦਵਿੰਦਰ ਸਿੰਘ ਰਹੇਜਾ, ਕੰਵਲਜੀਤ ਸਿੰਘ ਸੈਕਟਰੀ, ਪਰਮਜੀਤ ਸਿੰਘ ਕਾਨਪੁਰੀ, ਪਰਮਜੀਤ ਸਿੰਘ ਪਹਿਲਵਾਨ, ਗੁਰਵਿੰਦਰ ਸਿੰਘ, ਸੁਰਜੀਤ ਸਿੰਘ ਸੇਤੀਆ, ਹਰਜਿੰਦਰ ਸਿੰਘ (ਲੈਂਡਲੋਡ) ਅਤੇ ਹੋਰ ਹਾਜ਼ਰ ਸਨ।