ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਪ੍ਰਮੁੱਖ ਵਿੱਦਿਅਕ ਅਦਾਰਿਆਂ ’ ਚ ਬੂਟੇ ਲਗਾਉਣ ਦੀ ਵਿਆਪਕ ਮੁਹਿੰਮ ਚਲਾਈ
ਜਲੰਧਰ, 19 ਅਗਸਤ (ਪਵਨ ਖਰਬੰਦਾ)-ਵਾਤਾਵਰਨ ਦੀ ਸੰਭਾਲ ਅਤੇ ਹਰਿਆਵਲ ਵਧਾਉਣ ਦੇ ਉਪਰਾਲਿਆਂ ਤਹਿਤ ਅਹਿਮ ਕਦਮ ਚੁੱਕਦਿਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਵਲੋਂ ਸਥਾਨਕ ਸਟੇਟ ਸਪੋਰਟਸ ਸਕੂਲ, ਮੈਰੀਟੋਰੀਅਸ ਸਕੂਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਖਲ, ਧਾਲੀਵਾਲ ਵਿਖੇ ਬੂਟੇ ਲਗਾਉਣ ਦੀ ਵਿਆਪਕ ਮੁਹਿੰਮ ਚਲਾਈ ਗਈ। ਇਹ ਮੁਹਿੰਮ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਮੈਡਮ ਪ੍ਰਿਆ ਸੂਦ ਦੀ ਯੋਗ ਅਗਵਾਈ ਹੇਠ ਚਲਾਈ ਗਈ ।
ਸ
ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਮੈਡਮ ਪ੍ਰਿਆ ਸੂਦ ਬੂਟੇ ਲਾਉਣ ਦੀ ਸ਼ੁਰੂਆਤ ਕਰਦੇ ਹੋਏ। ਤਸਵੀਰ-ਮੁਨੀਸ਼
20-08-2026
ਜਲੰਧਰ, 19 ਅਗਸਤ (ਪਵਨ ਖਰਬੰਦਾ)-ਵਾਤਾਵਰਨ ਦੀ ਸੰਭਾਲ ਅਤੇ ਹਰਿਆਵਲ ਵਧਾਉਣ ਦੇ ਉਪਰਾਲਿਆਂ ਤਹਿਤ ਅਹਿਮ ਕਦਮ ਚੁੱਕਦਿਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਵਲੋਂ ਸਥਾਨਕ ਸਟੇਟ ਸਪੋਰਟਸ ਸਕੂਲ, ਮੈਰੀਟੋਰੀਅਸ ਸਕੂਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਖਲ, ਧਾਲੀਵਾਲ ਵਿਖੇ ਬੂਟੇ ਲਗਾਉਣ ਦੀ ਵਿਆਪਕ ਮੁਹਿੰਮ ਚਲਾਈ ਗਈ। ਇਹ ਮੁਹਿੰਮ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਮੈਡਮ ਪ੍ਰਿਆ ਸੂਦ ਦੀ ਯੋਗ ਅਗਵਾਈ ਹੇਠ ਚਲਾਈ ਗਈ । ਸਾਫ਼-ਸੁਥਰੇ ਅਤੇ ਹਰੇ-ਭਰੇ ਵਾਤਾਵਰਣ ਪ੍ਰਤੀ ਆਪਣੀ ਸਾਂਝੀ ਵਚਨਬੱਧਤਾ ਦਾ ਪ੍ਰਗਟਾਵਾ ਕਰਦਿਆਂ ਜਲੰਧਰ ਸੈਸ਼ਨ ਡਵੀਜ਼ਨ ਦੇ ਸਮੂਹ ਨਿਆਇਕ ਅਧਿਕਾਰੀਆਂ ਨੇ ਇਸ ਸਮਾਗਮ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਨਿਰਧਾਰਤ ਸਕੂਲਾਂ ਦੇ ਵਿਹੜਿਆਂ ਵਿੱਚ ਬੂਟੇ ਲਗਾਏ। ਇਕੱਠ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਅਤੇ ਸੈਸ਼ਨ ਜੱਜ ਮੈਡਮ ਪ੍ਰਿਆ ਸੂਦ ਨੇ ਕਿਹਾ ਕਿ ਵਾਤਾਵਰਣ ਦੀ ਸੰਭਾਲ ਅਤੇ ਰੱਖ-ਰਖਾਅ ਹਰੇਕ ਨਾਗਰਿਕ ਦਾ ਫ਼ਰਜ਼ ਹੈ। ਨਿਆਇਕ ਅਧਿਕਾਰੀਆਂ ਨੂੰ ਯਾਦ ਦਿਵਾਉਂਦਿਆਂ ਉਨ੍ਹਾਂ ਕਿਹਾ ਕਿ ਨਿਆਇਕ ਅਗਵਾਈ ਅਦਾਲਤ ਦੀਆਂ ਚਾਰਦੀਵਾਰੀਆਂ ਤੋਂ ਪਰ੍ਹੇ ਸਮਾਜਿਕ ਜ਼ਿੰਮੇਵਾਰੀ ਤੱਕ ਫੈਲੀ ਹੋਈ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਵਾਤਾਵਰਣ ਸੰਭਾਲ ਦੇ ਯਤਨਾਂ ਵਿੱਚ ਮਿਸਾਲ ਕਾਇਮ ਕਰਨ ਲਈ ਪ੍ਰੇਰਿਤ ਕੀਤਾ। ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਮੁਖਾਤਬ ਹੁੰਦਿਆਂ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਉਨ੍ਹਾਂ ਨੂੰ ਭਵਿੱਖ ਦੇ ਅਸਲ ਰੱਖਵਾਲੇ ਦੱਸਿਆ। ਉਨ੍ਹਾਂ ਵਿਦਿ ਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਸਿਰਫ਼ ਪੌਦੇ ਨਾ ਲਗਾਉਣ, ਸਗੋਂ ਉਨ੍ਹਾਂ ਨੂੰ ਗੋਦ ਲੈਣ ਅਤੇ ਉਨ੍ਹਾਂ ਦੀ ਸੰਭਾਲ ਯਕੀਨੀ ਬਣਾਉਣ। ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਸਟੇਟ ਸਪੋਰਟਸ ਸਕੂਲ, ਜਲੰਧਰ ਦੇ ਵਿਦਿਆਰਥੀਆਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਖੇਡਾਂ ਦੇ ਖੇਤਰ ਵਿੱਚ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਲਈ ਸਨਮਾਨਿਤ ਵੀ ਕੀਤਾ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋੜਵੰਦ ਵਿਅਕਤੀ ਲੀਗਲ ਸਰਵਿਸਿਜ਼ ਅਥਾਰਟੀ ਐਕਟ, 1987 ਤਹਿਤ ਟੋਲ-ਫ੍ਰੀ ਨੰਬਰ 15100 ‘ਤੇ ਮੁਫ਼ਤ ਕਾਨੂੰਨੀ ਸਹਾਇਤਾ ਦੀਆਂ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ। ਇਸ ਪੂਰੀ ਮੁਹਿੰਮ ਦੀ ਨਿਗਰਾਨੀ ਅਤੇ ਤਾਲਮੇਲ ਸੀ.ਜੇ.ਐੱਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਰਾਹੁਲ ਕੁਮਾਰ ਆਜ਼ਾਦ ਵਲੋਂ ਕੀਤਾ ਗਿਆ। ਇਸ ਮੌਕੇ ਬੋਲਦਿਆਂ ਡੀ.ਐੱਲ.ਐੱਸ.ਏ. ਦੀ ਲੀਡਰਸ਼ਿਪ ਨੇ ਆਉਣ ਵਾਲੀ ਪੀੜ੍ਹੀ ਦੇ ਸਿਹਤਮੰਦ ਭਵਿੱਖ ਨੂੰ ਯਕੀਨੀ ਬਣਾਉਣ ਵਿੱਚ ਵਾਤਾਵਰਣ ਸੰਭਾਲ ਦੀ ਅਹਿਮ ਭੂਮਿਕਾ ‘ਤੇ ਜ਼ੋਰ ਦਿੱਤਾ ਅਤੇ ਵਿਦਿਆਰਥੀਆਂ ਤੇ ਸਟਾਫ਼ ਨੂੰ ਨਵੇਂ ਲਗਾਏ ਗਏ ਪੌਦਿਆਂ ਦੀ ਦੇਖਭਾਲ ਕਰਨ ਲਈ ਉਤਸ਼ਾਹਿਤ ਕੀਤਾ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਜਲੰਧਰ ਰਾਜੀਵ ਜੋਸ਼ੀ, ਸਟੇਟ ਸਪੋਰਟਸ ਸਕੂਲ, ਜਲੰਧਰ ਦੇ ਪ੍ਰਿੰਸੀਪਲ ਅਜੇ ਕੁਮਾਰ ਬਾਹਰੀ, ਮੈਰੀਟੋਰੀਅਸ ਸਕੂਲ ਜਲੰਧਰ ਦੇ ਪ੍ਰਿੰਸੀਪਲ ਰਾਜੀਵ ਹਾਂਡਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਖਲ ਧਾਲੀਵਾਲ ਦੇ ਪ੍ਰਿੰਸੀਪਲ ਲਲਿਤ ਮੋਹਨ ਸਮੇਤ ਤਿੰਨੇ ਸੰਬੰਧਤ ਸਕੂਲਾਂ ਦੇ ਸਟਾਫ਼ ਮੈਂਬਰਾਂ ਦਾ ਉਨ੍ਹਾਂ ਦੇ ਬੇਮਿਸਾਲ ਸਹਿਯੋਗ, ਸੁਚੱਜੇ ਪ੍ਰਬੰਧਾਂ ਅਤੇ ਬੂਟੇ ਲਗਾਉਣ ਦੀ ਮੁਹਿੰਮ ਨੂੰ ਸਫ਼ਲ ਬਣਾਉ।