22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਵਿਖੇ ਹੋਏ ਮਹੀਨਾਵਾਰੀ ਸਮਾਗਮ

ਜਲੰਧਰ, 21 ਅਗਸਤ (ਐੱਮ. ਐੱਸ.

Ad Position 21
No active advertisement
ਅਜੀਤ ਡੈਸਕ 22-08-2026
ਜਲੰਧਰ, 21 ਅਗਸਤ (ਐੱਮ. ਐੱਸ. ਲੋਹੀਆ)- ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਸੈਂਟਰਲ ਟਾਊਨ, ਜਲੰਧਰ ਦੀ ਸਮੂਹ ਪ੍ਰਬੰਧਕ ਕਮੇਟੀ ਵਲੋਂ ਮਹੀਨਾਵਾਰੀ ਗੁਰਮਤਿ ਸਮਾਗਮ ਕਰਵਾਏ ਗਏ, ਜਿਸ ’ਚ ਪੰਥ ਪ੍ਰਸਿੱਧ ਕੀਰਤਨੀਏ ਭਾਈ ਤਰਨਵੀਰ ਸਿੰਘ ‘ਰੱਬੀ’ (ਲੁਧਿਆਣਾ ਵਾਲਿਆਂ) ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਦੀ ਹਾਜ਼ਰੀ ਭਰੀ। ਇਸ ਤੋਂ ਇਲਾਵਾ ਭਾਈ ਸ਼ਨਬੀਰ ਸਿੰਘ ਦੇ ਜਥੇ ਨੇ ਕੀਰਤਨ ਅਤੇ ਗਿਆਨੀ ਮਨਜੀਤ ਸਿੰਘ ‘ਸੇਵਕ’ ਨੇ ਗੁਰਮਤਿ ਵਿਚਾਰਾਂ ਦੁਆਰਾ ਹਾਜ਼ਰੀ ਲਗਵਾਈ। ਗਿਆਨੀ ਜੁਗਿਦੰਰ ਸਿੰਘ ਤਰਨਤਾਰਨ ਵਾਲਿਆਂ ਨੇ ਅਰਦਾਸ ਅਤੇ ਹੁਕਮਨਾਮੇ ਦੀ ਸੇਵਾ ਨਿਭਾਈ । ਸਟੇਜ ਸਕੱਤਰ ਦੀ ਸੇਵਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਡਿੰਪੀ ਵਲੋਂ ਨਿਭਾਈ ਗਈ। ਪ੍ਰਧਾਨ ਚਰਨਜੀਤ ਸਿੰਘ (ਡੀ. ਸੀ. ਟਾਇਰ) ਨੇ ਸੰਗਤ ਦਾ ਧੰਨਵਾਦ ਕੀਤਾ। ਜਲ ਅਤੇ ਜੋੜਿਆਂ ਦੀ ਸੇਵਾ ਭਾਈ ਘਨ੍ਹਈਆ ਜੀ ਸੇਵਕ ਦਲ ਵਲੋਂ ਭਾਈ ਗੁਰਮੇਲ ਸਿੰਘ, ਹਰਪ੍ਰੀਤ ਸਿੰਘ, ਹਰਮੀਕ ਸਿੰਘ ਅਤੇ ਸਾਥੀਆਂ ਨੇ ਨਿਭਾਈ। ਲੰਗਰ ਤਿਆਰ ਕਰਨ ਦੀ ਸੇਵਾ ਵਿਜੇ ਸਿੰਘ ਤੇ ਸਾਥੀਆਂ ਨੇ ਕੀਤੀ। ਇਸ ਮੌਕੇ ਜਤਿੰਦਰ ਸਿੰਘ ਖਾਲਸਾ, ਬਲਜੀਤ ਸਿੰਘ ਸੇਠੀ, ਰਜਿੰਦਰ ਸਿੰਘ ਬੇਦੀ, ਗੁਰਮਿਦੰਰ ਸਿੰਘ ਗੋਮਾ, ਹਰਜਿੰਦਰ ਸਿੰਘ, ਮਨਵਿੰਦਰ ਸਿੰਘ ਸਹਿਗਲ, ਸਰਦੂਲ ਸਿੰਘ ਕਾਨਪੁਰੀ, ਦਵਿੰਦਰ ਸਿੰਘ, ਸੁਖਦੇਵ ਸਿੰਘ ਸਹਿਗਲ, ਕੰਵਲਜੀਤ ਸਿੰਘ ਕਪੂਰ, ਸਰਬਜੀਤ ਸਿੰਘ, ਬਲਬੀਰ ਸਿੰਘ, ਬਲਦੇਵ ਸਿੰਘ ਕੁੰਦੀ ਐਡਵੋਕੇਟ, ਰਵਿੰਦਰ ਸਿੰਘ ਰੀਹਲ, ਜਸਵਿੰਦਰ ਸਿੰਘ, ਗੁਰਜੀਤ ਸਿੰਘ, ਪਰਮਜੀਤ ਸਿੰਘ, ਚਰਨਜੀਤ ਸਿੰਘ ਮੱਕੜ, ਹਰਵਿੰਦਰ ਸਿੰਘ ਸੱਗੂ, ਜਸਬੀਰ ਸਿੰਘ ਦਕੋਹਾ, ਇਸਪੈਕਟਰ ਸੁਖਦੇਵ ਸਿੰਘ ਅਤੇ ਹੋਰ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਸੀ. ਆਈ. ਏ. ਸਟਾਫ ਦਿਹਾਤੀ ਵਲੋਂ ਦੋ ਵੱਖ-ਵੱਖ ਮਾਮਲਿਆਂ ’ਚ ਡੋਡੇ ਚੂਰਾ ਪੋਸਤ ਤੇ ਹੈਰੋਇਨ ਸਮੇਤ 3 ਕਾਬੂ ਅਗਲੀ ਖ਼ਬਰ ਰਾਮਾ ਮੰਡੀ ਚੌਕ ’ਚ ਰੇਤ ਦੇ ਟਿੱਪਰ ਖੜ੍ਹੇ ਕਰਕੇ ਬੰਦ ਕੀਤੀ ਗਈ ਸੜਕ ਪੰਜਾਬ ਬੰਦ ਦੀ ਕਾਲ ਦਾ ਰਾਮਾ ਮੰਡੀ ਤੇ ਛਾਉਣੀ ’ ਚ...
Ad Position 24