22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਚਿੰਤਪੁਰਨੀ ਮੱਥਾ ਟੇਕਣ ਗਏ ਪਰਿਵਾਰ ਦੇ ਘਰ ਚੋਰੀ ਨਕਦੀ, ਮੋਬਾਈਲ, ਗਹਿਣਿਆਂ ਦੇ ਨਾਲ ਟੂਟੀਆਂ ਵੀ ਲੈ ਗਏ ਚੋਰ

ਜਲੰਧਰ, 21 ਅਗਸਤ (ਜਤਿੰਦਰ ਪੰਮੀ)–ਬਸਤੀ ਸ਼ੇਖ ’ਚ ਪੈਂਦੇ ਮੁਹੱਲਾ ਉਜਾਲਾ ਨਗਰ ’ਚ ਚੋਰਾਂ ਨੇ ਬੰਦ ਪਏ ਘਰ ਨੂੰ ਉਸ ਵੇਲੇ ਨਿਸ਼ਾਨਾ ਬਣਾਇਆ ਜਦੋਂ ਪਰਿਵਾਰ ਹਿਮਾਚਲ ਪ੍ਰਦੇਸ਼ ਵਿਖੇ ਚਿੰਤਪੁਰਨੀ ਮੱਥਾ ਟੇਕਣ ਗਿਆ ਹੋਇਆ ਸੀ। ਚੋਰਾਂ ਨੇ ਅਲਮਾਰੀ ਦਾ ਤਾਲਾ ਤੋੜ ਕੇ ਉਸ ਵਿਚੋਂ ਨਕਦੀ, ਮੋਬਾਈਲ ਫੋਨ, ਚਾਂਦੀ ਦੇ ਗਹਿਣੇ ਤਾਂ ਚੋਰੀ ਕੀਤੇ ਹੀ, ਬਲਕਿ ਘਰ ਦੀਆਂ ਟੂਟੀਆਂ ਵੀ ਚੋਰੀ ਕਰਕੇ ਲੈ ਗਏ।

Ad Position 21
No active advertisement
ਅਜੀਤ ਡੈਸਕ 22-08-2026
ਜਲੰਧਰ, 21 ਅਗਸਤ (ਜਤਿੰਦਰ ਪੰਮੀ)–ਬਸਤੀ ਸ਼ੇਖ ’ਚ ਪੈਂਦੇ ਮੁਹੱਲਾ ਉਜਾਲਾ ਨਗਰ ’ਚ ਚੋਰਾਂ ਨੇ ਬੰਦ ਪਏ ਘਰ ਨੂੰ ਉਸ ਵੇਲੇ ਨਿਸ਼ਾਨਾ ਬਣਾਇਆ ਜਦੋਂ ਪਰਿਵਾਰ ਹਿਮਾਚਲ ਪ੍ਰਦੇਸ਼ ਵਿਖੇ ਚਿੰਤਪੁਰਨੀ ਮੱਥਾ ਟੇਕਣ ਗਿਆ ਹੋਇਆ ਸੀ। ਚੋਰਾਂ ਨੇ ਅਲਮਾਰੀ ਦਾ ਤਾਲਾ ਤੋੜ ਕੇ ਉਸ ਵਿਚੋਂ ਨਕਦੀ, ਮੋਬਾਈਲ ਫੋਨ, ਚਾਂਦੀ ਦੇ ਗਹਿਣੇ ਤਾਂ ਚੋਰੀ ਕੀਤੇ ਹੀ, ਬਲਕਿ ਘਰ ਦੀਆਂ ਟੂਟੀਆਂ ਵੀ ਚੋਰੀ ਕਰਕੇ ਲੈ ਗਏ। ਪਰਿਵਾਰ ਨੂੰ ਚੋਰੀ ਦੀ ਘਟਨਾ ਦਾ ਉਦੋਂ ਪਤਾ ਲੱਗਾ ਜਦੋਂ ਉਹ ਵਾਪਸ ਘਰ ਪਰਤਿਆ। ਘਟਨਾ ਸੰਬੰਧੀ ਜਾਣਕਾਰੀ ਦਿੰਦਿਆਂ ਉਜਾਲਾ ਨਗਰ ਵਾਸੀ ਸੂਰਜ ਪ੍ਰਕਾਸ਼ ਨੇ ਦੱਸਿਆ ਕਿ ਉਹ ਪਰਿਵਾਰ ਸਮੇਤ ਮਾਤਾ ਚਿੰਤਪੁਰਨੀ ਵਿਖੇ ਮੱਥਾ ਟੇਕਣ ਗਿਆ ਹੋਇਆ ਸੀ। ਉਥੋਂ ਆ ਕੇ ਉਹ ਆਪਣੇ ਭਰਾ ਦੇ ਘਰ ਚਲਾ ਗਿਆ। ਜਦੋਂ ਵਾਪਸ ਘਰ ਪੁੱਜਾ ਤਾਂ ਚੋਰਾਂ ਨੇ ਅਲਮਾਰੀ ਦਾ ਤਾਲਾ ਤੋੜ ਕੇ ਉਸ ਵਿਚੋਂ 5 ਹਜ਼ਾਰ ਰੁਪਏ ਦੀ ਨਕਦੀ, 24 ਹਜ਼ਾਰ ਰੁਪਏ ਦੀ ਕੀਮਤ ਵਾਲਾ ਮੋਬਾਈਲ ਫੋਨ, ਚਾਂਦੀ ਦੇ ਗਹਿਣੇ ਚੋਰੀ ਕਰ ਲਏ। ਜਦੋਂ ਉਨ੍ਹਾਂ ਨੇ ਘਰ ’ਚ ਹੋਰ ਪੜਤਾਲ ਕੀਤੀ ਤਾਂ ਟੂਟੀਆਂ ਵੀ ਗਾਇਬ ਸਨ। ਸੂਰਜ ਪ੍ਰਕਾਸ਼ ਨੇ ਦੱਸਿਆ ਕਿ ਉਹ ਕੱਪੜਿਆਂ ਦਾ ਕਾਰੋਬਾਰ ਕਰਦਾ ਹੈ ਅਤੇ ਬੱਚਿਆਂ ਦੀ ਫ਼ੀਸ ਭਰਨ ਲਈ ਪੈਸੇ ਅਲਮਾਰੀ ਵਿਚ ਰੱਖੇ ਹੋਏ ਸਨ। ਇਸੇ ਦੌਰਾਨ ਮੁਹੱਲਾ ਵਾਸੀ ਸੋਨੂੰ ਚੌਹਾਨ ਨੇ ਦੱਸਿਆ ਕਿ ਸੂਰਜ ਪ੍ਰਕਾਸ਼ ਕਾਫ਼ੀ ਸਮੇਂ ਤੋਂ ਮੁਹੱਲੇ ਵਿੱਚ ਰਹਿ ਰਿਹਾ ਹੈ। ਉਸ ਨੇ ਦੱਸਿਆ ਕਿ ਪਰਿਵਾਰ ਮਿਹਨਤ-ਮਜ਼ਦੂਰੀ ਕਰਕੇ ਆਪਣਾ ਗੁਜ਼ਾਰਾ ਕਰ ਰਿਹਾ ਹੈ ਅਤੇ ਚੋਰੀ ਹੋਣ ਕਾਰਨ ਉਨ੍ਹਾਂ ਨੂੰ ਕਾਫੀ ਨੁਕਸਾਨ ਝੱਲਣਾ ਪਿਆ ਹੈ। ਸੋਨੂੰ ਚੌਹਾਨ ਨੇ ਕਿਹਾ ਕਿ ਨਸ਼ੇ ਦੀ ਪੂਰਤੀ ਲਈ ਕੁਝ ਲੋਕ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਉਸ ਨੇ ਇਲਾਕੇ ’ਚ ਹੋਈ ਲੁੱਟ-ਖੋਹ ਦੀ ਵਾਰਦਾਤ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਸਤੀ ਦੇ ਕੁਝ ਲੋਕ ਸੈਰ ਕਰਨ ਲਈ ਜਾ ਰਹੇ ਸਨ ਤਾਂ ਰਸਤੇ ਵਿਚ ਉਨ੍ਹਾਂ ਨੂੰ ਘੇਰ ਕੇ ਕੁੱਟਮਾਰ ਵੀ ਕੀਤੀ ਗਈ। ਓਧਰ ਚੋਰੀ ਦੀ ਇਸ ਘਟਨਾ ਸਬੰਧੀ ਪੀੜਤ ਪਰਿਵਾਰ ਵੱਲੋਂ 112 ਨੰਬਰ ‘ਤੇ ਸੂਚਨਾ ਦਿੱਤੀ ਗਈ। ਸੂਚਨਾ ਮਿਲਣ ‘ਤੇ ਮੌਕੇ ‘ਤੇ ਪੁੱਜੇ ਜਾਂਚ ਅਧਿਕਾਰੀ ਨੇ ਪਰਿਵਾਰ ਨੂੰ ਥਾਣਾ ਨੰਬਰ 5 ਵਿਚ ਜਾ ਕੇ ਸ਼ਿਕਾਇਤ ਦਰਜ ਕਰਵਾਉਣ ਲਈ ਕਿਹਾ।
Ad Position 22
No active advertisement
ਪਿਛਲੀ ਖ਼ਬਰ ਜਮਸ਼ੇਰ ਖ਼ਾਸ ਤੇ ਜੰਡਿਆਲਾ ਮੰਜਕੀ ’ਚ ਕੌਮੀ ਇਨਸਾਫ਼ ਮੋਰਚੇ ਦੇ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਅਗਲੀ ਖ਼ਬਰ ਜੇ. ਡੀ. ਏ. ਵਲੋਂ ਕਪੂਰਥਲਾ ਵਿਚ ਕੱਟੀ ਰਿਹਾਇਸ਼ੀ ਕਾਲੋਨੀ ਵਿਚ ਅਲਾਟੀ ਨੇ ਲਿਆ ਸੀ ਪਲਾਟ
Ad Position 24