22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਜਮਸ਼ੇਰ ਖ਼ਾਸ ਤੇ ਜੰਡਿਆਲਾ ਮੰਜਕੀ ’ਚ ਕੌਮੀ ਇਨਸਾਫ਼ ਮੋਰਚੇ ਦੇ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ

ਜਮਸ਼ੇਰ ਖ਼ਾਸ, ਜੰਡਿਆਲਾ ਮੰਜਕੀ 21 ਅਗਸਤ (ਹਰਵਿੰਦਰ ਕੁਮਾਰ)- ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਵੱਲੋਂ ਦਿੱਤੀ ਪੰਜਾਬ ਬੰਦ ਦੀ ਕਾਲ ਦੇ ਤਹਿਤ ਅੱਜ ਜਮਸ਼ੇਰ ਖਾਸ ਅਤੇ ਜੰਡਿਆਲਾ ਮੰਜਕੀ ਵਿੱਚ ਬੰਦ ਨੂੰ ਭਰਵਾਂ ਸਮਰਥਨ ਮਿਲਿਆ। ਇਸ ਬੰਦ ਦੇ ਸਦੇ ਦਾ ਵੱਖ-ਵੱਖ ਕਿਸਾਨ ਜਥੇਬੰਦੀਆਂ, ਸਿਆਸੀ ਪਾਰਟੀਆਂ ,ਧਾਰਮਿਕ ਸੰਸਥਾਵਾਂ ਅਤੇ ਰਾਜਨੀਤਿਕ ਪਾਰਟੀਆਂ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਹਿਯੋਗ ਦਿੱਤਾ ਗਿਆ ਅਤੇ ਜ਼ਿਆਦਾਤਰ ਬਾਜ਼ਾਰ, ਦੁਕਾਨਾਂ ਅਤੇ ਕਾਰੋਬਾਰੀ ਅਦਾਰੇ ਪੂਰੀ ਤਰ੍ਹਾਂ ਬੰਦ ਰਹੇ।

Ad Position 21
No active advertisement
ਅਜੀਤ ਡੈਸਕ 22-08-2026
ਜਮਸ਼ੇਰ ਖ਼ਾਸ, ਜੰਡਿਆਲਾ ਮੰਜਕੀ 21 ਅਗਸਤ (ਹਰਵਿੰਦਰ ਕੁਮਾਰ)- ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਵੱਲੋਂ ਦਿੱਤੀ ਪੰਜਾਬ ਬੰਦ ਦੀ ਕਾਲ ਦੇ ਤਹਿਤ ਅੱਜ ਜਮਸ਼ੇਰ ਖਾਸ ਅਤੇ ਜੰਡਿਆਲਾ ਮੰਜਕੀ ਵਿੱਚ ਬੰਦ ਨੂੰ ਭਰਵਾਂ ਸਮਰਥਨ ਮਿਲਿਆ। ਇਸ ਬੰਦ ਦੇ ਸਦੇ ਦਾ ਵੱਖ-ਵੱਖ ਕਿਸਾਨ ਜਥੇਬੰਦੀਆਂ, ਸਿਆਸੀ ਪਾਰਟੀਆਂ ,ਧਾਰਮਿਕ ਸੰਸਥਾਵਾਂ ਅਤੇ ਰਾਜਨੀਤਿਕ ਪਾਰਟੀਆਂ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਹਿਯੋਗ ਦਿੱਤਾ ਗਿਆ ਅਤੇ ਜ਼ਿਆਦਾਤਰ ਬਾਜ਼ਾਰ, ਦੁਕਾਨਾਂ ਅਤੇ ਕਾਰੋਬਾਰੀ ਅਦਾਰੇ ਪੂਰੀ ਤਰ੍ਹਾਂ ਬੰਦ ਰਹੇ।ਦੁਕਾਨਦਾਰਾਂ ਅਤੇ ਵਪਾਰੀਆਂ ਨੇ ਬੰਦ ਨੂੰ ਆਪਣਾ ਭਰਪੂਰ ਸਮਰਥਨ ਦਿੰਦਿਆਂ ਦੁਕਾਨਾਂ ਬੰਦ ਰੱਖੀਆਂ। ਹਾਲਾਂਕਿ ਬੈਂਕਾਂ ਅਤੇ ਮੈਡੀਕਲ ਸਟੋਰਾਂ ਨੂੰ ਖੁੱਲ੍ਹਾ ਰੱਖਿਆ ਗਿਆ। ਬੰਦ ਦੌਰਾਨ ਸ਼ਹਿਰ ਵਿੱਚ ਆਮ ਜਨਜੀਵਨ ਪ੍ਰਭਾਵਿਤ ਰਿਹਾ ਪਰ ਸਥਿਤੀ ਪੂਰੀ ਤਰ੍ਹਾਂ ਸ਼ਾਂਤੀਪੂਰਨ ਰਹੀ। ਕਸਬਾ ਜਮਸ਼ੇਰ ਖਾਸ ਅਤੇ ਜੰਡਿਆਲਾ ਮੰਜਕੀ ਦੇ ਵੱਖ-ਵੱਖ ਹਿੱਸਿਆਂ ਵਿੱਚ ਪੁਲਿਸ ਦੀ ਤਾਇਨਾਤੀ ਕੀਤੀ ਗਈ ਅਤੇ ਸਥਿਤੀ ’ਤੇ ਨਜ਼ਰ ਰੱਖੀ ਗਈ। ਕਿਸੇ ਵੀ ਅਣਸੁਖਾਵੀਂ ਘਟਨਾ ਦੀ ਸੂਚਨਾ ਨਹੀਂ ਮਿਲੀ। ਇਸ ਤਰ੍ਹਾਂ ਆਸ ਪਾਸ ਦੇ ਪਿੰਡਾਂ ਵਿੱਚ ਬੰਦ ਦਾ ਸੱਦਾ ਸ਼ਾਂਤੀਪੂਰਵਕ ਅਤੇ ਸਫਲ ਰਿਹਾ, ਜਿਸ ਵਿੱਚ ਵਪਾਰੀਆਂ, ਦੁਕਾਨਦਾਰਾਂ ਅਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਸਹਿਯੋਗ ਦਿੱਤਾ ਗਿਆ। ਬੰਦੀ ਸਿੰਘਾਂ ਦੀ ਰਿਹਾਈ ਲਈ ਵੱਖ-ਵੱਖ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਲੰਬੇ ਸਮੇਂ ਤੋਂ ਆਪਣੀਆਂ ਸਜਾਵਾਂ ਪੂਰੀਆਂ ਕਰਨ ਤੋਂ ਬਾਅਦ ਵੀ ਜੇਲਾਂ ‘ਚ ਬੰਦ ਸਿੰਘਾਂ ਨੂੰ ਕੇਂਦਰ ਸਰਕਾਰ ਵਲੋਂ ਪਹਿਲ ਦੇ ਅਧਾਰ ‘ਤੇ ਜਲਦ ਤੋਂ ਜਲਦ ਰਿਹਾ ਕਰਨਾ ਚਾਹੀਦਾ ਹੈ। ਇਸ ਮੌਕੇ ਬੋਲਦਿਆਂ ਉਨਾਂ ਅੱਗੇ ਕਿਹਾ ਕਿ ਇੱਕ ਪਾਸੇ ਕਤਲ, ਯੋਨ ਸ਼ੋਸ਼ਣ ਤੇ ਬਲਾਤਕਾਰ ਦੇ ਦੋਸ਼ੀ ਅਖੌਤੀ ਬਾਬਿਆਂ ਨੂੰ ਸ਼ਰੇਆਮ ਪੈਰੋਲ ਦਿੱਤੀ ਜਾ ਰਹੀ ਹੈ। ਜੇਲ੍ਹ ਦੇ ਅੰਦਰ ਵੀ ਉਨਾਂ ਨੂੰ ਅਣਗਿਣਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਪ੍ਰੰਤੂ ਦੁਸਰੇ ਪਾਸੇ ਬਿਨਾਂ ਕਿਸੇ ਗੁਨਾਹ ਤੋਂ ਜੇਲਾਂ ਵਿੱਚ ਡੱਕੇ ਹੋਏ ਬੇਕਸੂਰ ਬੰਦੀ ਸਿੰਘਾਂ ਨੂੰ ਉਨਾਂ ਦੇ ਪਰਿਵਾਰਕ ਮੈਂਬਰਾਂ ਨਾਲ ਵੀ ਮਿਲਣ ਤੱਕ ਨਹੀਂ ਦਿੱਤਾ ਜਾ ਰਿਹਾ। ਉਨਾਂ ਕਿ ਕੇਂਦਰ ਸਰਕਾਰ ਆਪਣੀ ਇਸ “ਦੋਗਲੀ ਨੀਤੀ” ਨੂੰ ਬੰਦ ਕਰਕੇ ਤੇ ਬੰਦੀ ਸਿੰਘਾਂ ਦੀ ਰਿਹਾਈ ਪਹਿਲ ਦੇ ਆਧਾਰ ਤੇ ਜਲਦ ਤੋਂ ਜਲਦ ਕਰਨੀ ਚਾਹੀਦੀ ਹੈ।ਬੰਦ ਦੌਰਾਨ ਕਿਸਾਨ ਯੂਨੀਅਨ ਰਾਜੇਵਾਲ ਮਨਜੀਤ ਸਿੰਘ ਸਮਰਾ, ਮੱਖਣ ਪੱਲਣ ਸਾਬਕਾ ਸਰਪੰਚ ਜੰਡਿਆਲਾ ਮੰਜਕੀ, ਗੁਰਵਿੰਦਰ ਸਿੰਘ ਸਰਪੰਚ ਸਮਰਾਏ, ਮੇਜਰ ਸਿੰਘ, ਬਲਰਾਜ ਸਿੰਘ, ਜੋਗਿੰਦਰ ਸਿੰਘ, ਮੱਖਣ ਸਿੰਘ ਬਲਾਕ ਸੰਮਤੀ ਮੈਂਬਰ, ਜੋਰਾਵਰ ਸਿੰਘ, ਸਰਕਾਰ ਸਿੰਘ, ਜਥੇਦਾਰ ਸੁਖਦੇਵ ਸਿੰਘ, ਅਤੇ ਜਗਤਾਰ ਸਿੰਘ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੀ. ਆਈ. ਏ. ਸਟਾਫ ਦਿਹਾਤੀ ਵਲੋਂ ਦੋ ਵੱਖ-ਵੱਖ ਮਾਮਲਿਆਂ ’ਚ ਡੋਡੇ ਚੂਰਾ ਪੋਸਤ ਤੇ ਹੈਰੋਇਨ ਸਮੇਤ 3 ਕਾਬੂ 8 ਦੋ ਜਣਿਆਂ ਕ... ਅਗਲੀ ਖ਼ਬਰ ਚਿੰਤਪੁਰਨੀ ਮੱਥਾ ਟੇਕਣ ਗਏ ਪਰਿਵਾਰ ਦੇ ਘਰ ਚੋਰੀ ਨਕਦੀ, ਮੋਬਾਈਲ, ਗਹਿਣਿਆਂ ਦੇ ਨਾਲ ਟੂਟੀਆਂ ਵੀ ਲੈ ਗਏ ਚੋਰ
Ad Position 24