ਔਰਤ ਕੋਲੋਂ ਝਪਟਮਾਰੀ ਦੀ ਕੋਸ਼ਿਸ਼ ਤੇ ਹਮਲਾ ਕਰਨ ਵਾਲੇ 3 ਨਾਬਾਲਗ ਕਾਬੂ
ਜਲੰਧਰ, 21 ਅਗਸਤ (ਜਤਿੰਦਰ ਪੰਮੀ)–ਬਸਤੀ ਬਾਵਾ ਖੇਲ ਥਾਣੇ ਦੇ ਇਲਾਕੇ ਵਿਚ ਇਕ ਔਰਤ ਕੋਲੋਂ ਝਪਟਮਾਰੀ ਦੀ ਕੋਸ਼ਿਸ਼ ਕਰਨ ਤੇ ਤੇਜ਼ਧਾਰ ਹਥਿਆਰ ਦਿਖਾ ਕੇ ਉਸ ਨਾਲ ਕਥਿਤ ਤੌਰ ‘ਤੇ ਕੁੱਟਮਾਰ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਤਿੰਨ ਨਾਬਾਲਗਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਨਾਬਾਲਗ ਮੁਲਜ਼ਮਾਂ ਵਲੋਂ ਵਾਰਦਾਤ ਦੌਰਾਨ ਵਰਤਿਆ ਤੇਜ਼ਧਾਰ ਹਥਿਆਰ ਤੇ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਹੈ।
ਜਲੰਧਰ, 21 ਅਗਸਤ (ਜਤਿੰਦਰ ਪੰਮੀ)–ਬਸਤੀ ਬਾਵਾ ਖੇਲ ਥਾਣੇ ਦੇ ਇਲਾਕੇ ਵਿਚ ਇਕ ਔਰਤ ਕੋਲੋਂ ਝਪਟਮਾਰੀ ਦੀ ਕੋਸ਼ਿਸ਼ ਕਰਨ ਤੇ ਤੇਜ਼ਧਾਰ ਹਥਿਆਰ ਦਿਖਾ ਕੇ ਉਸ ਨਾਲ ਕਥਿਤ ਤੌਰ ‘ਤੇ ਕੁੱਟਮਾਰ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਤਿੰਨ ਨਾਬਾਲਗਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਨਾਬਾਲਗ ਮੁਲਜ਼ਮਾਂ ਵਲੋਂ ਵਾਰਦਾਤ ਦੌਰਾਨ ਵਰਤਿਆ ਤੇਜ਼ਧਾਰ ਹਥਿਆਰ ਤੇ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ਸਿਟੀ-2 ਮਾਧਵੀ ਸ਼ਰਮਾ ਨੇ ਦੱਸਿਆ ਕਿ ਥਾਣਾ ਬਸਤੀ ਬਾਵਾ ਖੇਲ ਅਧੀਨ ਪੈਂਦੇ ਮੁਹੱਲਾ ਬਾਬੂ ਲਾਭ ਸਿੰਘ ਨਗਰ ਵਿਖੇ ਮੋਟਰਸਾਈਕਲ ਸਵਾਰ ਤਿੰਨ ਨਾਬਾਲਗਾਂ ਵੱਲੋਂ ਸ਼ੁੱਕਰਵਾਰ ਸਵੇਰੇ ਕਰੀਬ 6 ਵਜੇ ਇਕ ਔਰਤ ਕੋਲੋਂ ਝਪਟਮਾਰੀ ਕਰਨ ਦੀ ਕੋਸ਼ਿਸ਼ ਕੀਤੀ ਗਈ ਅਤੇ ਤੇਜ਼ਧਾਰ ਹਥਿਆਰ ਦਿਖਾ ਕੇ ਉਸ ਨਾਲ ਕਥਿਤ ਤੌਰ ‘ਤੇ ਹਮਲਾ ਕੀਤਾ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮਾਂ ਨੇ ਤੁਰੰਤ ਕਾਰਵਾਈ ਕਰਦਿਆਂ ਮਾਮਲੇ ਵਿਚ ਸ਼ਾਮਿਲ ਤਿੰਨਾਂ ਨਾਬਾਲਗਾਂ ਨੂੰ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਵਾਰਦਾਤ ਲਈ ਕਥਿਤ ਤੌਰ ‘ਤੇ ਵਰਤਿਆ ਤੇਜ਼ਧਾਰ ਹਥਿਆਰ ਅਤੇ ਮੋਟਰਸਾਈਕਲ ਵੀ ਆਪਣੇ ਕਬਜ਼ੇ ਵਿਚ ਲੈ ਲਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਕਮਿਸ਼ਨਰੇਟ ਪੁਲਿਸ ਨੇ ਕਿਹਾ ਕਿ ਸ਼ਹਿਰ ਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਿਲ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਤੁਰੰਤ ਕਾਰਵਾਈ ਕੀਤੀ ਜਾਵੇਗੀ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਅਪਰਾਧ ਜਾਂ ਐਮਰਜੈਂਸੀ ਦੀ ਸੂਚਨਾ ਤੁਰੰਤ ਪੁਲਿਸ ਹੈਲਪਲਾਈਨ ਨੰਬਰ 112 ‘ਤੇ ਦਿੱਤੀ ਜਾਵੇ, ਤਾਂ ਜੋ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ। ਇਸ ਮੌਕੇ ਉਨ੍ਹਾਂ ਨਾਲ ਏ. ਸੀ. ਪੀ. ਵੈਸਟ ਆਤਿਸ਼ ਭਾਟੀਆ ਵੀ ਮੌਜੂਦ ਸਨ।