ਸੇਂਟ ਸੋਲਜਰ ਇੰਸਟੀਚਿਊਟ ਆਫ਼ ਹੋਟਲ ਮੈਨੇਜਮੈੈਟ ’ ਚ ਐਂਟੀ ਰੈਗਿੰਗ ਜਾਗਰੂਕਤਾ ਪ੍ਰੋਗਰਾਮ ਕਰਵਾਇਆ
ਸੂਬੇ ਦੀ ਤਰੱਕੀ ਤੇ ਵਿਕਾਸ ਲਈ ਅਕਾਲੀ-ਭਾਜਪਾ ਗੱਠਜੋੜ ਜ਼ਰੂਰੀ-ਢੀਂਡਸਾ
ਜਲੰਧਰ, 22 ਅਗਸਤ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਹਰਜਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਜਪਾ ਦਾ ਗੱਠਜੋੜ ਪੰਜਾਬ ਦੇ ਵਡੇਰੇ ਹਿੱਤਾਂ ਲਈ ਇੱਕ ਮਹੱਤਵਪੂਰਨ ਕਦਮ ਸਾਬਤ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇਸ ਸਮੇਂ ਕਈ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਅਜਿਹੇ ਸਮੇਂ ਵਿੱਚ ਸੂਬੇ ਦੇ ਹਿੱਤਾਂ ਨੂੰ ਪਹਿਲ ਦੇ ਕੇ ਸਿਆਸੀ ਪਾਰਟੀਆਂ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ ।
ਜਲੰਧਰ, 22 ਅਗਸਤ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਹਰਜਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਜਪਾ ਦਾ ਗੱਠਜੋੜ ਪੰਜਾਬ ਦੇ ਵਡੇਰੇ ਹਿੱਤਾਂ ਲਈ ਇੱਕ ਮਹੱਤਵਪੂਰਨ ਕਦਮ ਸਾਬਤ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇਸ ਸਮੇਂ ਕਈ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਅਜਿਹੇ ਸਮੇਂ ਵਿੱਚ ਸੂਬੇ ਦੇ ਹਿੱਤਾਂ ਨੂੰ ਪਹਿਲ ਦੇ ਕੇ ਸਿਆਸੀ ਪਾਰਟੀਆਂ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ । ਢੀਂਡਸਾ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ, ਨੌਜਵਾਨਾਂ, ਵਪਾਰੀਆਂ ਅਤੇ ਆਮ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਮਜ਼ਬੂਤੀ ਨਾਲ ਉਠਾਉਣਾ ਸਮੇਂ ਦੀ ਲੋੜ ਹੈ। ਅਕਾਲੀ ਦਲ ਅਤੇ ਭਾਜਪਾ ਜੇਕਰ ਪੰਜਾਬ ਦੇ ਹਿੱਤਾਂ ਨੂੰ ਕੇਂਦਰ ਵਿੱਚ ਰੱਖ ਕੇ ਸਾਂਝੀ ਰਣਨੀਤੀ ਨਾਲ ਅੱਗੇ ਵਧਦੇ ਹਨ ਤਾਂ ਇਸ ਨਾਲ ਸੂਬੇ ਦੀ ਆਵਾਜ਼ ਨੂੰ ਹੋਰ ਮਜ਼ਬੂਤੀ ਮਿਲ ਸਕਦੀ ਹੈ। ਉਨ੍ਹਾਂ ਕਿਹਾ ਕਿ ਗੱਠਜੋੜ ਦਾ ਮਕਸਦ ਸਿਰਫ਼ ਸਿਆਸੀ ਸਾਂਝ ਨਹੀਂ ਹੋਣਾ ਚਾਹੀਦਾ, ਸਗੋਂ ਪੰਜਾਬ ਦੀ ਤਰੱਕੀ, ਅਮਨ-ਸ਼ਾਂਤੀ ਅਤੇ ਲੋਕਾਂ ਦੀ ਭਲਾਈ ਲਈ ਠੋਸ ਕੰਮ ਕਰਨਾ ਹੋਣਾ ਚਾਹੀਦਾ ਹੈ। ਇਸ ਦੇ ਨਾਲ ਹੀ ਸ. ਢੀਂਡਸਾ ਨੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਲੋਕਤੰਤਰਿਕ ਦੇਸ਼ ਵਿਚ ਹਿੰਸਾ ਲਈ ਕੋਈ ਥਾਂ ਨਹੀਂ ਹੈ। ਰਾਜਨੀਤਿਕ ਵਿਰੋਧ ਆਪਣੀ ਥਾਂ ਹੈ, ਪਰ ਕਿਸੇ ਵੀ ਆਗੂ ਜਾਂ ਵਿਅਕਤੀ ’ਤੇ ਗੁਰੂ ਘਰ ਅੰਦਰ ਹਮਲਾ ਕਰਨਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ ।