ਬਰਤਾਨੀਆ ਦੇ ਸੰਸਦ ਮੈਂਬਰ ਢੇਸੀ ਵਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤ
ਚੰਡੀਗੜ੍ਹ, 22 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਰਵਜੋਤ ਸਿੰਘ ਅਤੇ ਯੂ. ਕੇ.
ਪ
ਪੰਜਾਬ ਦੇ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨਾਲ ਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਂਸੀ ਮੁਲਾਕਾਤ ਦੌਰਾਨ। ਅਜੀਤ ਤਸਵੀਰ
23-08-2026
ਚੰਡੀਗੜ੍ਹ, 22 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਰਵਜੋਤ ਸਿੰਘ ਅਤੇ ਯੂ.ਕੇ. ਦੇ ਸੰਸਦ ਮੈਂਬਰ ਤੇ ਬਰਤਾਨਵੀ ਸੰਸਦ ਦੀ ਰੱਖਿਆ ਕਮੇਟੀ ਦੇ ਚੇਅਰਮੈਨ ਤਨਮਨਜੀਤ ਸਿੰਘ ਢੇਸੀ ਨੇ ਚੰਡੀਗੜ੍ਹ ਵਿਖੇ ਮੁਲਾਕਾਤ ਕਰਕੇ ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਿਤ ਅਹਿਮ ਮੁੱਦਿਆਂ, ਪੰਜਾਬ ਨਾਲ ਹਵਾਈ ਸੰਪਰਕ, ਨਿਵੇਸ਼ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਦੀ ਸੁਰੱਖਿਆ ਸਮੇਤ ਕਈ ਮਾਮਲਿਆਂ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਪਰਮਜੀਤ ਸਿੰਘ ਰਾਏਪੁਰ ਵੀ ਮੌਜੂਦ ਸਨ। ਮੀਟਿੰਗ ਦੌਰਾਨ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ, ਅੰਮ੍ਰਿਤਸਰ ਅਤੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ, ਚੰਡੀਗੜ੍ਹ ਤੋਂ ਹੋਰ ਕੌਮਾਂਤਰੀ ਉਡਾਣਾਂ ਸ਼ੁਰੂ ਕਰਨ ਅਤੇ ਮੌਜੂਦਾ ਸਿੱਧੀਆਂ ਹਵਾਈ ਸੇਵਾਵਾਂ ਵਿੱਚ ਵਾਧਾ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ । ਤਨਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਪੰਜਾਬ ਅਤੇ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਦਰਮਿਆਨ ਆਰਥਿਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਬਿਹਤਰ ਹਵਾਈ ਅਤੇ ਕਾਰਗੋ ਸੰਪਰਕ ਬਹੁਤ ਜ਼ਰੂਰੀ ਹੈ। ਇਸ ਨਾਲ ਹੋਰਨਾਂ ਸੂਬਿਆਂ ਸਮੇਤ ਪੰਜਾਬ ਦੇ ਉਦਯੋਗ, ਖੇਤੀਬਾੜੀ, ਵਪਾਰ, ਸੈਰ-ਸਪਾਟਾ ਅਤੇ ਰੁਜ਼ਗਾਰ ਦੇ ਮੌਕਿਆਂ ਨੂੰ ਵੱਡਾ ਹੁਲਾਰਾ ਮਿਲਣ ਦੇ ਨਾਲ-ਨਾਲ ਪ੍ਰਵਾਸੀ ਪੰਜਾਬੀਆਂ ਵੱਲੋਂ ਸੂਬੇ ਵਿੱਚ ਨਿਵੇਸ਼ ਨੂੰ ਵੀ ਉਤਸ਼ਾਹਿਤ ਕੀਤਾ ਜਾ ਸਕਦਾ ਹੈ। ਮੀਟਿੰਗ ਦੌਰਾਨ ਪ੍ਰਵਾਸੀ ਪੰਜਾਬੀਆਂ ਨਾਲ ਸਬੰਧਤ ਜ਼ਮੀਨ ਅਤੇ ਜਾਇਦਾਦ ਦੇ ਵਿਵਾਦਾਂ ਦਾ ਮੁੱਦਾ ਵੀ ਵਿਸ਼ੇਸ਼ ਤੌਰ ’ਤੇ ਉਠਾਇਆ ਗਿਆ। ਢੇਸੀ ਨੇ ਅਜਿਹੇ ਮਾਮਲਿਆਂ ਦਾ ਮਿਥੇ ਸਮੇਂ ਅੰਦਰ ਨਿਪਟਾਰਾ ਕਰਨ ਅਤੇ ਐਨ.ਆਰ.ਆਈਜ਼ ਨੂੰ ਵਾਰ-ਵਾਰ ਪੰਜਾਬ ਆਉਣ ਜਾਂ ਲੰਬੇ ਸਮੇਂ ਤੱਕ ਅਦਾਲਤੀ ਅਤੇ ਪ੍ਰਸ਼ਾਸਨਿਕ ਪ੍ਰਕਿਰਿਆਵਾਂ ਵਿੱਚ ਉਲਝਣ ਤੋਂ ਬਚਾਉਣ ਲਈ ਪ੍ਰਭਾਵਸ਼ਾਲੀ ਪ੍ਰਬੰਧ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਮੌਕੇ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀ ਕਾਰੋਬਾਰੀਆਂ, ਉਦਯੋਗਪਤੀਆਂ ਅਤੇ ਖੇਡ ਪ੍ਰਮੋਟਰਾਂ ਨੂੰ ਮਿਲ ਰਹੀਆਂ ਧਮਕੀਆਂ ਅਤੇ ਫਿਰੌਤੀ ਦੀਆਂ ਮੰਗਾਂ ’ਤੇ ਵੀ ਚਿੰਤਾ ਪ੍ਰਗਟ ਕੀਤੀ ਗਈ। ਢੇਸੀ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀ ਸੁਰੱਖਿਆ ਅਤੇ ਉਨ੍ਹਾਂ ਦੇ ਕਾਰੋਬਾਰੀ ਹਿੱਤਾਂ ਦੀ ਰੱਖਿਆ ਨਾਲ ਜੁੜੇ ਮਾਮਲਿਆਂ ਨੂੰ ਕੇਂਦਰ ਸਰਕਾਰ ਅਤੇ ਸਬੰਧਤ ਸੁਰੱਖਿਆ ਏਜੰਸੀਆਂ ਦੇ ਧਿਆਨ ਵਿੱਚ ਲਿਆਉਣਾ ਜ਼ਰੂਰੀ ਹੈ। ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨੇ ਪ੍ਰਵਾਸੀ ਪੰਜਾਬੀਆਂ ਨਾਲ ਸਬੰਧਤ ਮੁੱਦਿਆਂ ਨੂੰ ਪੰਜਾਬ ਸਰਕਾਰ ਵੱਲੋਂ ਗੰਭੀਰਤਾ ਨਾਲ ਲੈਣ ਅਤੇ ਸਬੰਧਤ ਮਾਮਲਿਆਂ ਨੂੰ ਢੁਕਵੇਂ ਪੱਧਰ ’ਤੇ ਉਠਾਉਣ ਦਾ ਭਰੋਸਾ ਦਿੱਤਾ।