23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਢੀਂਡਸਾ ਤੇ ਸਾਥੀਆਂ ਵਲੋਂ ਸ਼੍ਰੋਮਣੀ ਅਕਾਲੀ ਦਲ ( ਬ ) ਦੇ ਕੌਮੀ ਮੀਤ ਪ੍ਰਧਾਨ ਰਾਣਾ ਦਾ ਸਨਮਾਨ

ਜਲੰਧਰ, 22 ਅਗਸਤ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਵਿਧਾਨ ਸਭਾ ਹਲਕਾ ਜਲੰਧਰ ਉੱਤਰੀ ਦੇ ਇੰਚਾਰਜ ਹਰਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਪਾਰਟੀ ਦੇ ਨਵ ਨਿਯੁਕਤ ਕੌਮੀ ਮੀਤ ਪ੍ਰਧਾਨ ਰਣਜੀਤ ਸਿੰਘ ਰਾਣਾ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਰਿੰਦਰ ਸਿੰਘ ਢੀਂਡਸਾ ਨੇ ਰਣਜੀਤ ਸਿੰਘ ਰਾਣਾ ਦੀ ਨਿਯੁਕਤੀ ’ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਸਮੇਤ ਹੋਰਨਾਂ ਸੀਨੀਅਰ ਆਗੂਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪਾਰਟੀ ਹਾਈਕਮਾਨ ਵਲੋਂ ਰਣਜੀਤ ਸਿੰਘ ਰਾਣਾ ਦੀਆਂ ਪਾਰਟੀ ਤੇ ਪੰਥ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਇਹ ਵੱਡੀ ਜ਼ਿੰਮੇਵਾਰੀ ਸੌਂਪੀ ਹੈ।

Ad Position 21
No active advertisement
ਅਜੀਤ ਡੈਸਕ 23-08-2026
ਜਲੰਧਰ, 22 ਅਗਸਤ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਵਿਧਾਨ ਸਭਾ ਹਲਕਾ ਜਲੰਧਰ ਉੱਤਰੀ ਦੇ ਇੰਚਾਰਜ ਹਰਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਪਾਰਟੀ ਦੇ ਨਵ ਨਿਯੁਕਤ ਕੌਮੀ ਮੀਤ ਪ੍ਰਧਾਨ ਰਣਜੀਤ ਸਿੰਘ ਰਾਣਾ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਰਿੰਦਰ ਸਿੰਘ ਢੀਂਡਸਾ ਨੇ ਰਣਜੀਤ ਸਿੰਘ ਰਾਣਾ ਦੀ ਨਿਯੁਕਤੀ ’ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਸਮੇਤ ਹੋਰਨਾਂ ਸੀਨੀਅਰ ਆਗੂਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪਾਰਟੀ ਹਾਈਕਮਾਨ ਵਲੋਂ ਰਣਜੀਤ ਸਿੰਘ ਰਾਣਾ ਦੀਆਂ ਪਾਰਟੀ ਤੇ ਪੰਥ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਇਹ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਇਸ ਮੌਕੇ ਕੌਮੀ ਮੀਤ ਪ੍ਰਧਾਨ ਰਣਜੀਤ ਸਿੰਘ ਰਾਣਾ ਨੇ ਹਰਿੰਦਰ ਸਿੰਘ ਢੀਂਡਸਾ ਤੇ ਉਨ੍ਹਾਂ ਦੀ ਸਮੁੱਚੀ ਟੀਮ ਅਤੇ ਅਕਾਲੀ ਵਰਕਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਸਾਰੇ ਹੀ ਮੇਰੇ ਸਾਥੀ ਵਰਕਰ ਵਧਾਈ ਦੇ ਹੱਕਦਾਰ ਹਨ ਤੇ ਇਨ੍ਹਾਂ ਦੀ ਬਦੌਲਤ ਹੀ ਪਾਰਟੀ ਦੀਆਂ ਗਤੀਵਿਧੀਆਂ ਨੂੰ ਬੁਲੰਦੀਆਂ ਤੱਕ ਲਿਜਾਣ ਲਈ ਹਮੇਸ਼ਾ ਯਤਨਸ਼ੀਲ ਰਿਹਾ ਹਾਂ। ਇਸ ਮੌਕੇ ਸਰਕਲ ਪ੍ਰਧਾਨਾਂ ਵਿੱਚ ਸਤਿੰਦਰ ਸਿੰਘ ਪੀਤਾ, ਜਗਜੀਤ ਸਿੰਘ ਖਾਲਸਾ, ਮਹਿੰਦਰ ਸਿੰਘ ਜੰਬਾ, ਕਰਤਾਰ ਸਿੰਘ ਬਿੱਲਾ, ਜਗਦੀਪ ਸਿੰਘ ਬਿਰਦੀ, ਸਤਪਾਲ ਸਿੰਘ ਨੀਲਾਮਹਿਲ, ਮੇਜਰ ਸਿੰਘ ਕਾਹਲੋ, ਪਰਮਿੰਦਰ ਸਿੰਘ ਭਾਟੀਆ ਅਤੇ ਹਲਕਾ ਉਤਰੀ ਵਿਧਾਨ ਸਭਾ ਹਲਕਾ ਬੀਸੀ ਵਿੰਗ ਦੇ ਪ੍ਰਧਾਨ ਤਰਲੋਚਨ ਸਿੰਘ, ਐਸਸੀ ਵਿੰਗ ਬਾਲ ਕ੍ਰਿਸ਼ਨ ਬਾਲਾ, ਇਸਤਰੀ ਅਕਾਲੀ ਦਲ ਦੇ ਪ੍ਰਧਾਨ ਬੀਬੀ ਸਤਨਾਮ ਕੌਰ, ਯੂਥ ਅਕਾਲੀ ਦਲ ਦੇ ਪ੍ਰਧਾਨ ਗੁਰਸੇਵਕ ਸਿੰਘ ਗਿੱਲ, ਕਰਤਾਰ ਸਿੰਘ ਬਿੱਲਾ, ਦਿਲਜੀਤ ਸਿੰਘ ਲੰਮਾ ਪਿੰਡ, ਰਣਜੀਤ ਸਿੰਘ ਉਬਰਾਏ, ਹਰਪ੍ਰੀਤ ਸਿੰਘ ਉਰਫ ਅਕਾਲ ਸਿੰਘ, ਜਤਿੰਦਰ ਸਿੰਘ ਰਿੰਕਾ, ਸੁਰਿੰਦਰ ਸਿੰਘ, ਰਾਜ ਗੁਣਤਾਜ ਸਿੰਘ ਢੀਂਡਸਾ, ਰਾਜ ਕੁਮਾਰ ਜਸਵਾਲ, ਦਿਲਬਾਗ ਸਿੰਘ, ਪਲਵਿੰਦਰ ਸਿੰਘ ਬਬਲੂ ਤੇ ਹੋਰ ਬਹੁਤ ਸਾਰੇ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹੇਮਕੁੰਟ ਪਬਲਿਕ ਸਕੂਲ ’ਚ ਧੂਮਧਾਮ ਨਾਲ ਮਨਾਇਆ ਤੀਜ ਦਾ ਤਿਉਹਾਰ ਅਗਲੀ ਖ਼ਬਰ ਹਲਕਾ ਵਿਧਾਇਕ ਵਲੋਂ ਰੰਗਲਾ ਪੰਜਾਬ ਵਿਕਾਸ ਅਧੀਨ ਕਰਤਾਰਪੁਰ ’ਚ 26 ਪਿੰਡਾਂ ਨੂੰ ਵੰਡੇ 5 ਕਰੋੜ
Ad Position 24