ਮਾਤਾ ਗੁਜਰੀ ਜੀ ਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ 2 ਅਕਤੂਬਰ ਤੋਂ ਆਰੰਭ ਹੋਣਗੇ
ਕਰਤਾਰਪੁਰ, 23 ਅਗਸਤ (ਜਨਕ ਰਾਜ ਗਿੱਲ) - ਇਤਿਹਾਸਕ ਨਗਰੀ ਕਰਤਾਰਪੁਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਜਗਤ ਮਾਤਾ ਗੁਜਰ ਕੌਰ ਜੀ ਸੇਵਾ ਸੁਸਾਇਟੀ ਵਲੋਂ 12ਵੇਂ ਜਗਤ ਮਾਤਾ ਗੁਜਰੀ ਜੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਵਿਆਹ ਪੁਰਬ ਦੇ ਸੰਬੰਧ ’ਚ ਉਲੀਕੇ ਜਾਣ ਵਾਲੇ ਧਾਰਮਿਕ ਸਮਾਗਮਾਂ ਦੀਆਂ ਤਿਆਰੀਆਂ ਜੋਰਾਂ ’ਤੇ ਹਨ ਅਤੇ 2 ਅਕਤੂਬਰ ਨੂੰ ਸ਼ਾਨੋ ਸ਼ੌਖਤ ਦੇ ਨਾਲ ਆਰੰਭ ਹੋਣਗੇ। ਇਹ ਜਾਣਕਾਰੀ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਜਗਤ ਮਾਤਾ ਗੁਜਰ ਕੌਰ ਜੀ ਸੁਸਾਇਟੀ ਦੇ ਪ੍ਰਧਾਨ ਜਥੇ: ਰਣਜੀਤ ਸਿੰਘ ਕਾਹਲੋਂ, ਜਿਲ੍ਹਾ ਮੀਤ ਪ੍ਰਧਾਨ ਸੇਵਾ ਸਿੰਘ ਅਤੇ ਭਾਈ ਬਲਵਿੰਦਰ ਸਿੰਘ ਤਿੰਮੋਵਾਲ ਅਤੇ ਯੂਥ ਅਕਾਲੀ ਆਗੂ ਹਰਵਿੰਦਰ ਸਿੰਘ ਰਿੰਕੂ ਵਲੋਂ ਦਿੱਤੀ ਗਈ।
ਮ
ਮੀਟਿੰਗ ’ਚ ਪਤਵੰਤਿਆਂ ਨਾਲ ਵਿਚਾਰ ਵਟਾਂਦਰਾ ਕਰਦੇ ਹੋਏ ਜਥੇ: ਕਾਹਲੋਂ ਅਤੇ ਜਥੇ: ਸੇਵਾ ਸਿੰਘ। ਤਸਵੀਰ ਜਨਕ ਰਾਜ ਗਿੱਲ
24-08-2026
ਕਰਤਾਰਪੁਰ, 23 ਅਗਸਤ (ਜਨਕ ਰਾਜ ਗਿੱਲ) - ਇਤਿਹਾਸਕ ਨਗਰੀ ਕਰਤਾਰਪੁਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਜਗਤ ਮਾਤਾ ਗੁਜਰ ਕੌਰ ਜੀ ਸੇਵਾ ਸੁਸਾਇਟੀ ਵਲੋਂ 12ਵੇਂ ਜਗਤ ਮਾਤਾ ਗੁਜਰੀ ਜੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਵਿਆਹ ਪੁਰਬ ਦੇ ਸੰਬੰਧ ’ਚ ਉਲੀਕੇ ਜਾਣ ਵਾਲੇ ਧਾਰਮਿਕ ਸਮਾਗਮਾਂ ਦੀਆਂ ਤਿਆਰੀਆਂ ਜੋਰਾਂ ’ਤੇ ਹਨ ਅਤੇ 2 ਅਕਤੂਬਰ ਨੂੰ ਸ਼ਾਨੋ ਸ਼ੌਖਤ ਦੇ ਨਾਲ ਆਰੰਭ ਹੋਣਗੇ। ਇਹ ਜਾਣਕਾਰੀ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਜਗਤ ਮਾਤਾ ਗੁਜਰ ਕੌਰ ਜੀ ਸੁਸਾਇਟੀ ਦੇ ਪ੍ਰਧਾਨ ਜਥੇ: ਰਣਜੀਤ ਸਿੰਘ ਕਾਹਲੋਂ, ਜਿਲ੍ਹਾ ਮੀਤ ਪ੍ਰਧਾਨ ਸੇਵਾ ਸਿੰਘ ਅਤੇ ਭਾਈ ਬਲਵਿੰਦਰ ਸਿੰਘ ਤਿੰਮੋਵਾਲ ਅਤੇ ਯੂਥ ਅਕਾਲੀ ਆਗੂ ਹਰਵਿੰਦਰ ਸਿੰਘ ਰਿੰਕੂ ਵਲੋਂ ਦਿੱਤੀ ਗਈ। ਇਸ ਮੌਕੇ ਵਿਆਹ ਪੁਰਬ ਦੇ ਸਬੰਧ ’ਚ ਉਲੀਕੀ ਗਈ ਵਿਸ਼ੇਸ਼ ਮੀਟਿੰਗ ਦੌਰਾਣ ਆਗੂਆਂ ਨੇ ਇਹ ਵੀ ਦੱਸਿਆ ਕਿ ਨਿੱਕੇ ਜਿਹੇ ਵਿਸ਼ੇਸ਼ ਧਾਰਮਿਕ ਉਪਰਾਲੇ ਜੋ ਅੱਜ ਸੂਬਾ ਪੱਧਰੀ ਹੀ ਨਹੀਂ ਸਗੋਂ ਅੰਤਰ ਰਾਸ਼ਟਰੀ ਪੱਧਰ ’ਤੇ ਪਹੁੰਚ ਚੁੱਕੇ ਜਗਤ ਮਾਤਾ ਗੁਜਰੀ ਜੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਜਿਨਾਂ ਦਾ ਸਿੱਖ ਸੰਗਤਾਂ ਦੇਸ਼ਾ ਵਿਦੇਸ਼ਾਂ ਤੋਂ ਬੇਸਬਰੀ ਨਾਲ ਉਡੀਕ ਕਰਦੀਆਂ ਹਨ ਅਤੇ ਇਸ ਵਾਰ ਦੇ 12ਵੇਂ ਸਾਲਾਨਾ ਸੂਬਾ ਪੱਧਰੀ ਧਾਰਮਿਕ ਸਮਾਗਮ ਇਸ ਵਾਰ 2 ਅਕਤੂਬਰ ਤੋਂ ਸ਼ਾਨੋ ਸ਼ੌਖਤ ਦੇ ਨਾਲ ਗੁਰੂ ਨਗਰੀ ’ਚ ਆਰੰਭ ਹੋਣਗੇ ਅਤੇ ਇਨਾਂ ਸਮਾਗਮਾਂ ਦਾ ਆਗਾਜ ਵਿਆਹ ਅਸਥਾਨ ਗੁਰਦੁਆਰਾ ਮਾਤਾ ਗੁਜਰੀ ਜੀ ਤੋਂ ਸ੍ਰੀ ਆਖੰਡ ਪਾਠਾਂ ਦੀ ਲੜੀ ਅਤੇ ਵਿਸ਼ਾਲ ਨਗਰ ਕੀਰਤਨ ਦੇ ਨਾਲ ਹਰ ਸਾਲ ਦੀ ਤਰਾਂ ਹੋਣਗੇ ਅਤੇ 4 ਅਕਤੂਬਰ ਨੂੰ ਸੂਬਾ ਪੱਧਰੀ ਧਾਰਮਿਕ ਸਮਾਗਮ ਸ੍ਰੀ ਗੁਰੂ ਅਰਜਨ ਦੇਵ ਪਬਲਿਕ ਸਕੂਲ ਵਿਖੇ ਕਰਵਾਏ ਜਾਣਗੇ। ਇਸ ਮੌਕੇ ਤੇ ਅਕਾਲੀ ਆਗੂ ਅਜੀਤ ਸਿੰਘ ਸਰਾਏ,ਸ਼ਹਿਰੀ ਪ੍ਰਧਾਨ ਮਨਜੀਤ ਸਿੰਘ ਸੂਚਾ ਸਿੰਘ ਭੁੱਲਰ,ਸਾਬਕਾ ਕੌਂਸਲਰ ਕੁਲਵਿੰਦਰ ਸਿੰਘ ਲੁੱਡੀ, ਰਛਪਾਲ ਸਿੰਘ, ਸ਼ਮਸ਼ੇਰ ਸਿੰਘ,ਹਰਿ ਰਾਜ ਸਿੰਘ, ਗੁਰਪ੍ਰਤਾਪ ਸਿੰਘ,ਬਲਵਿੰਦਰ ਸਿੰਘ, ਪਰਵੀਤ ਸਿੰਘ ਆਦਿ ਵਲੋਂ ਵੀ ਆਪੋ ਆਪਣੇ ਵਿਚਾਰਾਂ ਦੀ ਸਾਂਝ ਧਾਰਮਿਕ ਸਮਾਗਮਾਂ ਦੀ ਰੂਪ ਰੇਖਾ ਪ੍ਰਤੀ ਪਾਈ।