24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਯੂਥ ਰਨ ਤੋਂ ਪਹਿਲਾਂ ਸ਼ਹਿਰ ਵਾਸੀਆਂ ਦੀ ਸਿਹਤ ਦੀ ਵੀ ਚਿੰਤਾ ਕਰੋ ਮੇਅਰ ਸਾਹਿਬ - ਰਜਿੰਦਰ ਬੇਰੀ ਕਿਹਾ, ਸ਼ਹਿਰ ਦੇ ਹਾਲਾਤ ਬਦ ਤੋਂ ਬਦਤਰ ਹੋਏ

ਜਲੰਧਰ, 23 ਅਗਸਤ (ਪਵਨ ਖਰਬੰਦਾ)-ਸ਼ਹਿਰ ਦੇ ਮੁੱਖ ਚੌਂਕਾਂ ਅਤੇ ਸੜਕਾਂ ਦੇ ਵਿਚਕਾਰ ਲੱਗੇ ਕੂੜੇ ਦੇ ਢੇਰਾਂ ਤੋਂ ਨੇੜਿਓਂ ਯੂਥ ਰਨ ਪ੍ਰੋਗਰਾਮ ਵਾਲੀਆਂ ਟੀ ਸ਼ਰਟਾਂ ਪਾ ਕੇ , ਕੂੜੇ ਦੇ ਢੇਰਾਂ ਨੇੜੇ ਪਹੁੰਚੇ ਕਾਂਗਰਸੀਆਂ ਨੇ ਨਗਰ ਨਿਗਮ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕਰਦਿਆਂ ਕਿਹਾ ਕਿ ਅੱਜ ਜੋ ਆਮ ਆਦਮੀ ਪਾਰਟੀ ਵਲੋਂ ਯੂਥ ਫ਼ਾਰ ਰਨ ਪ੍ਰੋਗਰਾਮ ਕੀਤਾ ਗਿਆ ਹੈ, ਉਸ ਦੇ ਨਾਲ ਨਾਲ ਆਮ ਆਦਮੀ ਪਾਰਟੀ ਦੇ ਨੁਮਾਇਦਿਆਂ ਅਤੇ ਜਲੰਧਰ ਨਗਰ ਨਿਗਮ ਦੇ ਮੇਅਰ ਨੂੰ ਇਹ ਦੇਖਣਾ ਚਾਹੀਦਾ ਹੈ ਕਿ ਪਿਛਲੇ ਕਈ ਦਿਨਾਂ ਤੋ ਸ਼ਹਿਰ ਦੇ ਹਾਲਾਤ ਬਦ ਤੋਂ ਬਦਤਰ ਬਣ ਗਏ ਹਨ, ਥਾਂ ਥਾਂ ’ਤੇ ਕੂੜੇ ਦੇ ਢੇਰ ਲੱਗੇ ਹੋਏ ਹਨ । ਹੁਣ ਤਾਂ ਸ਼ਹਿਰ ਦੀਆਂ ਕਈ ਸੜਕਾਂ ਦੇ ਵਿਚਕਾਰ ਕੂੜੇ ਦੇ ਢੇਰ ਲੱਗ ਗਏ ਹਨ ।

Ad Position 21
No active advertisement
ਅਜੀਤ ਡੈਸਕ 24-08-2026
ਜਲੰਧਰ, 23 ਅਗਸਤ (ਪਵਨ ਖਰਬੰਦਾ)-ਸ਼ਹਿਰ ਦੇ ਮੁੱਖ ਚੌਂਕਾਂ ਅਤੇ ਸੜਕਾਂ ਦੇ ਵਿਚਕਾਰ ਲੱਗੇ ਕੂੜੇ ਦੇ ਢੇਰਾਂ ਤੋਂ ਨੇੜਿਓਂ ਯੂਥ ਰਨ ਪ੍ਰੋਗਰਾਮ ਵਾਲੀਆਂ ਟੀ ਸ਼ਰਟਾਂ ਪਾ ਕੇ , ਕੂੜੇ ਦੇ ਢੇਰਾਂ ਨੇੜੇ ਪਹੁੰਚੇ ਕਾਂਗਰਸੀਆਂ ਨੇ ਨਗਰ ਨਿਗਮ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕਰਦਿਆਂ ਕਿਹਾ ਕਿ ਅੱਜ ਜੋ ਆਮ ਆਦਮੀ ਪਾਰਟੀ ਵਲੋਂ ਯੂਥ ਫ਼ਾਰ ਰਨ ਪ੍ਰੋਗਰਾਮ ਕੀਤਾ ਗਿਆ ਹੈ, ਉਸ ਦੇ ਨਾਲ ਨਾਲ ਆਮ ਆਦਮੀ ਪਾਰਟੀ ਦੇ ਨੁਮਾਇਦਿਆਂ ਅਤੇ ਜਲੰਧਰ ਨਗਰ ਨਿਗਮ ਦੇ ਮੇਅਰ ਨੂੰ ਇਹ ਦੇਖਣਾ ਚਾਹੀਦਾ ਹੈ ਕਿ ਪਿਛਲੇ ਕਈ ਦਿਨਾਂ ਤੋ ਸ਼ਹਿਰ ਦੇ ਹਾਲਾਤ ਬਦ ਤੋਂ ਬਦਤਰ ਬਣ ਗਏ ਹਨ, ਥਾਂ ਥਾਂ ’ਤੇ ਕੂੜੇ ਦੇ ਢੇਰ ਲੱਗੇ ਹੋਏ ਹਨ । ਹੁਣ ਤਾਂ ਸ਼ਹਿਰ ਦੀਆਂ ਕਈ ਸੜਕਾਂ ਦੇ ਵਿਚਕਾਰ ਕੂੜੇ ਦੇ ਢੇਰ ਲੱਗ ਗਏ ਹਨ । ਸ਼ਹਿਰ ਵਿਚ ਭਿਆਨਕ ਬਿਮਾਰੀਆਂ ਫੈਲਣ ਦਾ ਡਰ ਹੈ । ਸ਼ਹਿਰ ਦੀਆਂ ਕਈ ਮੇਨ ਸੜਕਾਂ ਕੂੜੇ ਦੇ ਢੇਰਾਂ ਨਾਲ ਬੰਦ ਹੋ ਗਈਆਂ ਹਨ । ਸਰਕਾਰ ਨੂੰ ਚਾਹੀਦਾ ਹੈ ਕਿ ਹੜਤਾਲ ’ਤੇ ਗਏ ਮੁਲਾਜਮਾਂ ਦੀਆਂ ਮੰਗਾਂ ਜਲਦ ਤੋ ਜਲਦ ਮੰਗ ਕੇ ਸ਼ਹਿਰ ਵਿਚ ਸਾਫ਼ ਸਫਾਈ ਕਰਵਾਈ ਜਾਵੇ ਤਾਂ ਜੋ ਸ਼ਹਿਰ ਵਾਸੀਆਂ ਨੂੰ ਇਨਾਂ ਗੰਦਗੀ ਦੇ ਢੇਰਾਂ ਤੋਂ ਨਿਜ਼ਾਤ ਦਵਾਈ ਜਾ ਸਕੇ । ਇਸ ਮੌਕੇ ਤੇ ਜਗਦੀਪ ਸਿੰਘ ਸੋਨੂੰ ਸੰਧਰ , ਮੁਨੀਸ਼ ਪਾਹਵਾ, ਹੈਦਰ ਅਲੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸੱਜਣ ਕੁਮਾਰ ਦੀ ਵਡਿਆਈ 1984 ਦੇ ਪੀੜਤਾਂ ਨਾਲ ਬੇਇਨਸਾਫ਼ੀ - ਇੰਟਰਨੈਸ਼ਨਲ ਸਿੱਖ ਕੌਂਸਲ ਅਗਲੀ ਖ਼ਬਰ ਗੁਰਿੰਦਰ ਸਿੰਘ ਸ਼ੇਰਗਿੱਲ ਜਲੰਧਰ ਕੈਂਟ ਮਾਰਕੀਟ ਕਮੇਟੀ ਦੇ ਚੇਅਰਮੈਨ ਨਿਯੁਕਤ
Ad Position 24