24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਸੱਜਣ ਕੁਮਾਰ ਦੀ ਵਡਿਆਈ 1984 ਦੇ ਪੀੜਤਾਂ ਨਾਲ ਬੇਇਨਸਾਫ਼ੀ - ਇੰਟਰਨੈਸ਼ਨਲ ਸਿੱਖ ਕੌਂਸਲ

ਜਲੰਧਰ, 23 ਅਗਸਤ (ਐੱਮ. ਐੱਸ.

Ad Position 21
No active advertisement
ਅਜੀਤ ਡੈਸਕ 24-08-2026
ਜਲੰਧਰ, 23 ਅਗਸਤ (ਐੱਮ. ਐੱਸ. ਲੋਹੀਆ) - ਇੰਟਰਨੈਸ਼ਨਲ ਸਿੱਖ ਕੌਂਸਲ ਨੇ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਮੌਤ ਤੋਂ ਬਾਅਦ ਉਨ੍ਹਾਂ ਨੂੰ ‘ਹੀਰੋ’ ਜਾਂ ‘ਰੋਲ ਮਾਡਲ’ ਵਜੋਂ ਪੇਸ਼ ਕਰਨ ਦੀਆਂ ਕਥਿਤ ਕੋਸ਼ਿਸ਼ਾਂ ’ਤੇ ਸਖ਼ਤ ਨਾਰਾਜ਼ਗੀ ਪ੍ਰਗਟ ਕਰਦੇ ਹੋਏ ਕੌਂਸਲ ਦੇ ਪ੍ਰਧਾਨ ਮਨਦੀਪ ਸਿੰਘ ਮਿੱਠੂ ਅਤੇ ਮਨਪ੍ਰੀਤ ਸਿੰਘ ਗਾਬਾ ਨੇ ਕਿਹਾ ਕਿ 1984 ਦੇ ਸਿੱਖ ਵਿਰੋਧੀ ਕਤਲੇਆਮ ਦੌਰਾਨ ਹਜ਼ਾਰਾਂ ਸਿੱਖ ਪਰਿਵਾਰਾਂ ਨੇ ਆਪਣੇ ਪਿਆਰੇ ਗੁਆਏ ਅਤੇ ਅੱਜ ਵੀ ਪੀੜਤ ਪਰਿਵਾਰ ਇਨਸਾਫ਼ ਦੀ ਉਡੀਕ ਕਰ ਰਹੇ ਹਨ। ਅਦਾਲਤ ਵਲੋਂ 1984 ਨਾਲ ਸੰਬੰਧਿਤ ਮਾਮਲਿਆਂ ’ਚ ਸੱਜਣ ਕੁਮਾਰ ਨੂੰ ਦੋਸ਼ੀ ਠਹਿਰਾ ਕੇ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਅਜਿਹੇ ਵਿਅਕਤੀ ਨੂੰ ਹੀਰੋ ਜਾਂ ਆਦਰਸ਼ ਵਜੋਂ ਪੇਸ਼ ਕਰਨਾ ਪੀੜਤ ਪਰਿਵਾਰਾਂ ਦੇ ਜ਼ ਖ਼ਮਾਂ ’ਤੇ ਲੂਣ ਛਿੜਕਣ ਦੇ ਬਰਾਬਰ ਹੈ। ਆਗੂਆਂ ਨੇ ਕਿਹਾ ਕਿ ਕਿਸੇ ਦੀ ਮੌਤ ’ਤੇ ਖੁਸ਼ੀ ਮਨਾਉਣਾ ਸਿੱਖੀ ਦੀ ਮਰਯਾਦਾ ਨਹੀਂ, ਪਰ 1984 ਦੇ ਪੀੜਤਾਂ ਦਾ ਦਰਦ ਅਤੇ ਇਤਿਹਾਸਕ ਸੱਚ ਵੀ ਭੁਲਾਇਆ ਨਹੀਂ ਜਾ ਸਕਦਾ। ਕਾਂਗਰਸ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਅਜਿਹੀਆਂ ਪ੍ਰਸ਼ੰਸਾਤਮਕ ਟਿੱਪਣੀਆਂ ਨਾਲ ਪਾਰਟੀ ਸਹਿਮਤ ਹੈ ਜਾਂ ਨਹੀਂ। ਇਸ ਮੌਕੇ ਮਨਜੀਤ ਸਿੰਘ ਬਿੱਲਾ, ਮਨਦੀਪ ਸਿੰਘ ਮੌਂਟੂ, ਜੀਵਨ ਸਿੰਘ, ਹਰਪ੍ਰੀਤ ਸਿੰਘ ਹੈਪੀ, ਦਵਿੰਦਰ ਸਿੰਘ ਰੈਕਸੀ, ਗੁਰਪ੍ਰੀਤ ਸਿੰਘ ਭਾਟੀਆ, ਇੰਦਰਜੀਤ ਸਿੰਘ ਨਿਹੰਗ, ਸ਼ੇਰ ਸਿੰਘ ਨਿਹੰਗ (ਬੁੱਢਾ ਦਲ), ਬੂਟਾ ਸਿੰਘ ਨਿਹੰਗ, ਗਗਨਪ੍ਰੀਤ ਸਿੰਘ, ਕੁਲਵਿੰਦਰ ਸਿੰਘ ਮਾਨ, ਪਰਮਜੀਤ ਸਿੰਘ ਮਿੱਠੂ, ਦਰਸ਼ਨ ਸਿੰਘ ਅਤੇ ਰਾਜਿੰਦਰ ਪਾਲ ਸਿੰਘ ਰਾਣਾ ਰੰਧਾਵਾ, ਸਾਬਕਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਕਪੂਰਥਲਾ ਨੇ ਵੀ ਸਖ਼ਤ ਵਿਰੋਧ ਪ੍ਰਗਟ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਹਰ ਪੰਜਾਬੀ ਅਤੇ ਇਨਸਾਫ਼ ਪਸੰਦ ਵਿਅਕਤੀ ਆਵਾਜ਼ ਕਰੇ ਬੁਲੰਦ - ਸਿੱਖ ਜਥੇਬੰਦੀਆਂ ਅਗਲੀ ਖ਼ਬਰ ਯੂਥ ਰਨ ਤੋਂ ਪਹਿਲਾਂ ਸ਼ਹਿਰ ਵਾਸੀਆਂ ਦੀ ਸਿਹਤ ਦੀ ਵੀ ਚਿੰਤਾ ਕਰੋ ਮੇਅਰ ਸਾਹਿਬ - ਰਜਿੰਦਰ ਬੇਰੀ ਕਿਹਾ, ਸ਼ਹਿਰ ਦੇ ਹਾਲਾਤ...
Ad Position 24