24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਚੌਕਾਂ ਅਤੇ ਹੋਰ ਵੱਖ - ਵੱਖ ਥਾਵਾਂ ’ ਤੇ ਸੁੱਟੇ ਕੂੜੇ ਤੋਂ ਅੱਕੇ ਲੋਕ - ਰਾਣਾ

ਚੁਗਿੱਟੀ/ ਜੰਡੂਸਿੰਘਾ 23 ਅਗਸਤ (ਨਰਿੰਦਰ ਲਾਗੂ)-ਸ਼ਹਿਰ ਅੰਦਰ ਮੁਲਾਜ਼ਮ ਜਥੇਬੰਦੀਆਂ ਵੱਲੋਂ ਪਿਛਲੇ ਕਾਫੀ ਲੰਬੇ ਸਮੇਂ ਤੋਂ ਕੀਤੇ ਜਾ ਰਹੇ ਸੰਘਰਸ਼ ਤੇ ਉਹਨਾਂ ਦੀਆਂ ਮੰਗਾਂ ਸਬੰਧੀ ਪੰਜਾਬ ਦੀ ਮੌਜੂਦਾ ਸਰਕਾਰ ਕੁੰਭ ਕਰਨ ਦੀ ਨੀਂਦ ਸੁੱਤੀ ਪਈ ਹੈ। ਸਰਕਾਰ ਦੇ ਡਾਢੇ ਸਤਾਏ ਹੋਏ ਮੁਲਾਜ਼ਮ ਪਿਛਲੇ ਚਾਰ ਦਿਨਾਂ ਤੋਂ ਸਰਕਾਰ ਵਿਰੁੱਧ ਤਿੱਖਾ ਰੋਸ ਜਾਹਿਰ ਕਰਦੇ ਹੋਏ ਜਲੰਧਰ ਸ਼ਹਿਰ ਦੇ ਵੱਖ-ਵੱਖ ਚੌਂਕਾਂ ਅਤੇ ਰੋਡਾਂ ’ਤੇ ਕੂੜਾ ਸੁੱਟ ਕੇ ਸਰਕਾਰ ਵਿਰੁੱਧ ਆਪਣਾ ਰੋਸ ਜ਼ਾਹਰ ਕਰ ਰਹੇ ਹਨ ।

Ad Position 21
No active advertisement
ਅਜੀਤ ਡੈਸਕ 24-08-2026
ਚੁਗਿੱਟੀ/ ਜੰਡੂਸਿੰਘਾ 23 ਅਗਸਤ (ਨਰਿੰਦਰ ਲਾਗੂ)-ਸ਼ਹਿਰ ਅੰਦਰ ਮੁਲਾਜ਼ਮ ਜਥੇਬੰਦੀਆਂ ਵੱਲੋਂ ਪਿਛਲੇ ਕਾਫੀ ਲੰਬੇ ਸਮੇਂ ਤੋਂ ਕੀਤੇ ਜਾ ਰਹੇ ਸੰਘਰਸ਼ ਤੇ ਉਹਨਾਂ ਦੀਆਂ ਮੰਗਾਂ ਸਬੰਧੀ ਪੰਜਾਬ ਦੀ ਮੌਜੂਦਾ ਸਰਕਾਰ ਕੁੰਭ ਕਰਨ ਦੀ ਨੀਂਦ ਸੁੱਤੀ ਪਈ ਹੈ। ਸਰਕਾਰ ਦੇ ਡਾਢੇ ਸਤਾਏ ਹੋਏ ਮੁਲਾਜ਼ਮ ਪਿਛਲੇ ਚਾਰ ਦਿਨਾਂ ਤੋਂ ਸਰਕਾਰ ਵਿਰੁੱਧ ਤਿੱਖਾ ਰੋਸ ਜਾਹਿਰ ਕਰਦੇ ਹੋਏ ਜਲੰਧਰ ਸ਼ਹਿਰ ਦੇ ਵੱਖ-ਵੱਖ ਚੌਂਕਾਂ ਅਤੇ ਰੋਡਾਂ ’ਤੇ ਕੂੜਾ ਸੁੱਟ ਕੇ ਸਰਕਾਰ ਵਿਰੁੱਧ ਆਪਣਾ ਰੋਸ ਜ਼ਾਹਰ ਕਰ ਰਹੇ ਹਨ । ਉੱਥੇ ਦੂਜੇ ਪਾਸੇ ਸ਼ਹਿਰ ਦੀ ਆਮ ਜਨਤਾ ਦਾ ਰੋਡਾਂ ’ਤੇ ਚੱਲਣਾ ਫਿਰਨਾ ਦੁਰਗੰਧ ਦੇ ਨਾਲ ਹਾਲੋ ਬੇਹਾਲ ਹੋਇਆ ਪਿਆ ਹੈ। ਇਹ ਵਿਚਾਰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਰਣਜੀਤ ਸਿੰਘ ਰਾਣਾ ਨੇ ਆਪਣੀ ਟੀਮ ਨਾਲ ਵੱਖ-ਵੱਖ ਚੌਂਕਾਂ ਕਿਸ਼ਨਪੁਰਾ, ਲੰਮਾ ਪਿੰਡ , ਦੁਆਬਾ ਚੌਂਕ, ਪਠਾਨਕੋਟ ਚੌਂਕ ਦਾ ਦੌਰਾ ਉਚੇਚੇ ਤੌਰ ’ਤੇ ਕਰਦਿਆਂ ਪ੍ਰੈਸ ਦੇ ਨਾਲ ਸਾਂਝੇ ਕਰਦਿਆਂ ਕਹੇ। ਉਹਨਾਂ ਮੁਲਾਜ਼ਮ ਜਥੇਬੰਦੀਆਂ ਦੀ ਪੁਰਜੋਰ ਹਮਾਇਤ ਕਰਦਿਆਂ ਕਿਹਾ ਕਿ ਉਹਨਾਂ ਦੇ ਹੱਕੀ ਮਸਲੇ ਅਤੇ ਸਮੱਸਿਆਵਾਂ ਨੂੰ ਸਰਕਾਰ ਨੂੰ ਤੁਰੰਤ ਹੱਲ ਕਰਨ ਦੀ ਪਹਿਲ ਕਰਨੀ ਚਾਹੀਦੀ ਹੈ। ਰਾਣਾ ਨੇ ਕਿਹਾ ਕਿ ਅਸੀਂ ਮੁਲਾਜ਼ਮ ਜਥੇਬੰਦੀਆਂ ਦੇ ਨਾਲ ਪੂਰਨ ਤੌਰ ’ਤੇ ਸਮਰਥਨ ਕਰਦੇ ਹਾਂ ਅਤੇ ਨਾਲ ਹੀ ਬੇਨਤੀ ਕਰਦੇ ਹਾਂ ਕਿ ਜੇ ਪ੍ਰਦਰਸ਼ਨ ਕਰਨਾ ਹੀ ਹੈ ਜਲੰਧਰ ਦੇ ਮੇਅਰ ਵਨੀਤ ਧੀਰ , ਹਰਜੋਤ ਸਿੰਘ ਬੈਂਸ ਤੇ ਸਬੰਧਤ ਮੰਤਰੀ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਘਰਾਂ ਅੱਗੇ ਜਾ ਕੇ ਅਜਿਹੀ ਕਾਰਵਾਈ ਹੋਣੀ ਚਾਹੀਦੀ ਹੈ ਨਾ ਕਿ ਜਨਤਾ ਨੂੰ ਪਰੇਸ਼ਾਨ ਕੀਤੀ ਜਾਵੇ। ਇਸ ਮੌਕੇ ਉਹਨਾਂ ਨਾਲ ਸਤਿੰਦਰ ਸਿੰਘ ਪੀਤਾ ਸੀਨੀਅਰ ਅਕਾਲੀ ਆਗੂ ਸਰਕਲ ਪ੍ਰਧਾਨ ਸੋਢਲ ਜਗਜੀਤ ਸਿੰਘ ਖਾਲਸਾ ਸਰਕਲ ਪ੍ਰਧਾਨ ਕਿਸ਼ਨਪੁਰਾ, ਮਹਿੰਦਰ ਸਿੰਘ ਜੰਬਾ ਸਰਕਲ ਪ੍ਰਧਾਨ ਸੰਤੋਖਪੁਰਾ, ਦਿਲਜੀਤ ਸਿੰਘ ਲੰਮਾ ਪਿੰਡ ,ਹਰਪ੍ਰੀਤ ਸਿੰਘ ਉਰਫ ਅਕਾਲ ਸਿੰਘ, ਸੁਰਿੰਦਰ ਸਿੰਘ ਰਾਜ ,ਸੁਰਿੰਦਰ ਪਾਲ ਪਪਾ ਤੇ ਰਾਜਵੀਰ ਸਿੰਘ ਖਾਲਸਾ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਤਨ ਨਗਰ ਵਿਚ ਪਾਣੀ ਦੀ ਮੋਟਰ ਖ਼ਰਾਬ , ਲੋਕਾਂ ਨੂੰ ਪਾਣੀ ਦੀ ਸਪਲਾਈ ਵਿਚ ਆ ਰਹੀ ਦਿੱਕਤ ਅਗਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਹਰ ਪੰਜਾਬੀ ਅਤੇ ਇਨਸਾਫ਼ ਪਸੰਦ ਵਿਅਕਤੀ ਆਵਾਜ਼ ਕਰੇ ਬੁਲੰਦ - ਸਿੱਖ ਜਥੇਬੰਦੀਆਂ
Ad Position 24