25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਮੀਟਿੰਗ ’ ਚ ਡੀ . ਸੀ . ਤੇ ਪੁਲਿਸ ਕਮਿਸ਼ਨਰ ਦੇ ਨਾ ਪਹੁੰਚਣ ’ ਤੇ ਭੜਕੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਕਿਹਾ, ਮਨੀਸ਼ ਸਿਸੋਦੀਆ ਦੀ ਕੰਪਨੀ ਨੂੰ ਕਰੋੜਾਂ ਰੁਪਏ ਦਾ ਫਾਇਦਾ ਕਰਵਾਉਣ ਦੇ ਚੱਕਰ ’ਚ ਸ਼ਹਿਰ ਦੀਆਂ ਸੜਕਾਂ ’ਤੇ ਲੱਗੇ ਕੂੜੇ ਦੇ ਢੇਰ

ਜਲੰਧਰ, 24 ਅਗਸਤ (ਪਵਨ ਖਰਬੰਦਾ)-ਕੇਂਦਰ ਦੀਆਂ ਸਕੀਮਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਦਫਤਰ ’ਚ ਦਿਸ਼ਾ ਕਮੇਟੀ ਵਲੋਂ ਕੀਤੀ ਜਾਣ ਵਾਲੀ ਮੀਟਿੰਗ ’ਚ ਅੱਜ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ਪੁਲਿਸ ਕਮਿਸ਼ਨਰੇਟ ਦੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਸਮੇਤ ਹੋਰ ਉੱਚ ਅਧਿਕਾਰੀਆਂ ਦੇ ਨਾਂ ਆਉਣ ’ਤੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਭੜਕ ਗਏ ਤੇ ਉਨ੍ਹਾਂ ਨੇ ਰੋਸ ਜਤਾਉਂਦੇ ਹੋਏ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਦਿਸ਼ਾ ਕਮੇਟੀ ਦੀ ਇਸ ਮੀਟਿੰਗ ’ਚ ਕੇਂਦਰ ਵਲੋਂ ਦਿੱਤੇ ਜਾਣ ਵਾਲੇ ਫੰਡਾਂ ਅਤੇ ਸਕੀਮਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਜਾਂਦਾ ਹੈ ਤੇ ਇਹ ਮੀਟਿੰਗ ਬਹੁਤ ਹੀ ਅਹਿਮ ਹੁੰਦੀ ਹੈ ਪ੍ਰੰਤੂ ਅੱਜ ਪੰਜਾਬ ਸਰਕਾਰ ਦੇ ਦਬਾਅ ਕਾਰਨ ਇਸ ਮੀਟਿੰਗ ’ਚ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਤੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਸਮੇਤ ਹੋਰ ਸੀਨੀਅਰ ਅਧਿਕਾਰੀਆਂ ਨੂੰ ਮੀਟਿੰਗ ’ਚ ਆਉਣ ਤੋਂ ਰੋਕ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ’ਚ ਕੇਵਲ ਛੋਟੇ ਅਧਿਕਾਰੀਆਂ ਨੂੰ ਹੀ ਭੇਜ ਦਿੱਤਾ ਗਿਆ, ਜਿਸ ਕਾਰਨ ਇਹ ਮੀਟਿੰਗ ਪੂਰੀ ਤਰ੍ਹਾਂ ਬੇਸਿੱਟਾ ਰਹੀ।

Ad Position 21
No active advertisement
ਅਜੀਤ ਡੈਸਕ 25-08-2026
ਜਲੰਧਰ, 24 ਅਗਸਤ (ਪਵਨ ਖਰਬੰਦਾ)-ਕੇਂਦਰ ਦੀਆਂ ਸਕੀਮਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਦਫਤਰ ’ਚ ਦਿਸ਼ਾ ਕਮੇਟੀ ਵਲੋਂ ਕੀਤੀ ਜਾਣ ਵਾਲੀ ਮੀਟਿੰਗ ’ਚ ਅੱਜ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ਪੁਲਿਸ ਕਮਿਸ਼ਨਰੇਟ ਦੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਸਮੇਤ ਹੋਰ ਉੱਚ ਅਧਿਕਾਰੀਆਂ ਦੇ ਨਾਂ ਆਉਣ ’ਤੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਭੜਕ ਗਏ ਤੇ ਉਨ੍ਹਾਂ ਨੇ ਰੋਸ ਜਤਾਉਂਦੇ ਹੋਏ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਦਿਸ਼ਾ ਕਮੇਟੀ ਦੀ ਇਸ ਮੀਟਿੰਗ ’ਚ ਕੇਂਦਰ ਵਲੋਂ ਦਿੱਤੇ ਜਾਣ ਵਾਲੇ ਫੰਡਾਂ ਅਤੇ ਸਕੀਮਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਜਾਂਦਾ ਹੈ ਤੇ ਇਹ ਮੀਟਿੰਗ ਬਹੁਤ ਹੀ ਅਹਿਮ ਹੁੰਦੀ ਹੈ ਪ੍ਰੰਤੂ ਅੱਜ ਪੰਜਾਬ ਸਰਕਾਰ ਦੇ ਦਬਾਅ ਕਾਰਨ ਇਸ ਮੀਟਿੰਗ ’ਚ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਤੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਸਮੇਤ ਹੋਰ ਸੀਨੀਅਰ ਅਧਿਕਾਰੀਆਂ ਨੂੰ ਮੀਟਿੰਗ ’ਚ ਆਉਣ ਤੋਂ ਰੋਕ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ’ਚ ਕੇਵਲ ਛੋਟੇ ਅਧਿਕਾਰੀਆਂ ਨੂੰ ਹੀ ਭੇਜ ਦਿੱਤਾ ਗਿਆ, ਜਿਸ ਕਾਰਨ ਇਹ ਮੀਟਿੰਗ ਪੂਰੀ ਤਰ੍ਹਾਂ ਬੇਸਿੱਟਾ ਰਹੀ। ਇਸ ਦੌਰਾਨ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਕੂੜਾ ਚੁੱਕਣ ਵਾਲੀ ਕੰਪਨੀ ਨੂੰ 608 ਕਰੋੜ ਰੁਪਏ ਦਾ ਫਾਇਦਾ ਦੁਆਉਣ ਲਈ ਸਫਾਈ ਕਰਮਚਾਰੀਆਂ ਨਾਲ ਧੱਕੇਸ਼ਾਹੀ ਕਰ ਰਹੀ ਹੈ, ਜਿਸ ਕਾਰਨ ਰੋਸ ਵਜੋਂ ਸ਼ਹਿਰ ਦੇ ਕਿਸੇ ਵੀ ਹਿੱਸੇ ’ਚੋਂ ਕੂੜਾ ਨਹੀਂ ਚੁੱਕਿਆ ਜਾ ਰਿਹਾ ਹੈ ਤੇ ਸ਼ਹਿਰ ਦੀਆਂ ਮੁੱਖ ਸੜਕਾਂ ਅਤੇ ਮੁਹੱਲਿਆਂ ਆਦਿ ’ਚ ਕੂੜੇ ਦੇ ਢੇਰ ਲੱਗ ਚੁੱਕੇ ਹਨ, ਜਿਸ ਕਾਰਨ ਬਿਮਾਰੀਆਂ ਫੈਲਣ ਦਾ ਖ਼ਤਰਾ ਪੂਰੀ ਤਰ੍ਹਾਂ ਬਣ ਚੁੱਕਿਆ ਹੈ। ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸਰਕਾਰ ਨੂੰ ਕੋਈ ਫਰਕ ਨਹੀ ਪੈ ਰਿਹਾ ਹੈ ਤੇ ਉਨ੍ਹਾਂ ਦੀ ਇਸ ਅਣਗਿਹਲੀ ਕਾਰਨ ਸਫਾਈ ਕਰਮਚਾਰੀ ਪ੍ਰੇਸ਼ਾਨ ਹੋ ਰਹੇ ਹਨ । ਉਨ੍ਹਾਂ ਕਿਹਾ ਕਿ ਜਲੰਧਰ ਦੇ ਅਧੀਨ ਆਉਂਦੇ 9 ਹਲਕਿਆਂ ’ਚ ਵਿਕਾਸ ਕਾਰਜਾਂ ਦਾ ਬੂਰਾ ਹਾਲ ਹੈ। ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਹੋਣ ਦੇ ਨਾਤੇ ਮੈਂ 2 ਟਿਊਬਲ ਲਾਉਣ ਲਈ ਪੈਸੇ ਦਿੱਤੇ ਹਨ ਪ੍ਰੰਤੂ ਇਨ੍ਹਾਂ ਨੂੰ ਟਿਊਬਲ ਲਾਉਣ ਦੀ ਥਾਂ ਹੀ ਨਹੀਂ ਮਿਲ ਰਹੀ ਹੈ। ਸ. ਚੰਨੀ ਨੇ ਕਿਹਾ ਕਿ ਆਦਮਪੁਰ ’ਚ ਫਲਾਈਓਵਰ ਅਤੇ ਸੜਕ ਬਨਾਉਣ ਲਈ ਸਾਡੇ ਵਲੋਂ ਕੇਂਦਰ ਸਰਕਾਰ ਤੋਂ ਪੈਸੇ ਮਨਜ਼ੂਰ ਕਰਵਾ ਲਏ ਗਏ ਹਨ ਪ੍ਰੰਤੂ ਪੰਜਾਬ ਸਰਕਾਰ ਨੇ ਇਹ ਕੰਮ ਆਪਣੇ ਹੱਥਾਂ ’ਚ ਲਿਆ ਹੋਇਆ ਹੈ, ਜਿਸ ਕਾਰਨ ਲੋਕ ਕਈ ਸਾਲਾਂ ਤੋਂ ਪ੍ਰੇਸ਼ਾਨ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਨੈਸ਼ਨਲ ਹਾਈਵੇ ’ਤੇ ਬਰਸਾਤਾਂ ਦਾ ਪਾਣੀ ਖੜ੍ਹਾ ਹੋਣ ਤੋਂ ਰੋਕਣ ਲਈ ਵੀ ਪੈਸੇ ਪਾਸ ਕਰਵਾਏ ਗਏ ਹਨ ਪ੍ਰੰਤੂ ਅਜੇ ਤੱਕ ਕੋਈ ਵੀ ਕੰਮ ਨਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਿਕਿ ਵੱਖ ਵੱਖ ਹਲਕਿਆਂ ਦੀਆਂ ਵੱਖ ਵੱਖ ਸਮੱਸਿਆਵਾਂ ਸੰਬੰਧੀ ਅੱਜ ਮੀਟਿੰਗ ਕੀਤੀ ਜਾਣੀ ਸੀ ਪ੍ਰੰਤੂ ਉੱਚ ਅਧਿਕਾਰੀਆਂ ਦੇ ਭੱਜ ਜਾਣ ਕਾਰਨ ਅੱਜ ਇਹ ਮੀਟਿੰਗ ਨਹੀਂ ਹੋ ਸਕੀ ਹੈ ਤੇ ਆਉਣ ਵਾਲੇ ਸੋਮਵਾਰ ਉਹ ਮੁੜ ਮੀਟਿੰਗ ਕਰਨਗੇ ਤੇ ਜੇਕਰ ਫਿਰ ਵੀ ਮੀਟਿੰਗ ਨਹੀਂ ਕੀਤੀ ਗਈ ਤਾਂ ਉਹ ਇਹ ਮਸਲਾ ਸੰਸਦ ’ਚ ਰੱਖਣਗੇ ਤੇ ਕੇਂਦਰ ਸਰਕਾਰ ਨੂੰ ਵੀ ਜਾਣੂ ਕਰਵਾਉਣਗੇ । ਵੱਖ ਵੱਖ ਜਥੇਬੰਦੀਆਂ ਵਲੋਂ 27 ਅਗਸਤ ਨੂੰ ਸੂਬਾ ਪੱਧਰੀ ਕੀਤੀ ਜਾ ਰਹੀ ਹੜਤਾਲ ਬਾਰੇ ਬੋਲਦਿਆਂ ਸ. ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਆਰਥਿਕ ਪੱਖੋਂ ਪੂਰੀ ਤਰ੍ਹਾਂ ਫੈਲ ਹੋ ਚੁੱਕੀ ਹੈ ਤੇ ਪੰਜਾਬ ਸਰਕਾਰ ਪਾਸ ਇਸ ਸਮੇਂ ਮੁਲਾਜ਼ਮਾਂ ਦਾ ਡੀ.ਏ ਤੇ ਤਨਖਾਹਾਂ ਤੱਕ ਦੇਣ ਲਈ ਪੈਸਾ ਨਹੀਂ ਹੈ, ਜਿਸ ਕਾਰਨ ਸਾਰੀਆਂ ਹੀ ਮੁਲਾਜ਼ਮ ਜਥੇਬੰਦੀਆਂ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਮੇਸ਼ਾ ਦਾਅਵਾ ਕਰਦੀ ਸੀ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਕੋਈ ਮੁਲਾਜ਼ਮ ਜਥੇਬੰਦੀ ਧਰਨਾ ਪ੍ਰਦਰਸ਼ਨ ਨਹੀਂ ਕਰੇਗੀ ਪ੍ਰੰਤੂ ਹੁਣ ਇਹ ਸਰਕਾਰ ਧਰਨਾ ਪ੍ਰਦਰਸ਼ਨ ਕਰਨ ਵਾਲੇ ਮੁਲਾਜ਼ਮਾਂ ਦੀ ਕੁੱਟਮਾਰ ਕਰਕੇ ਉਨ੍ਹਾਂ ਦੇ ਕੱਪੜੇ ਤੱਕ ਵੀ ਫਾੜ ਰਹੀ ਹੈ, ਜਿਸ ਨਾਲ ਲੋਕਾਂ ’ਚ ਆਮ ਆਦਮੀ ਪਾਰਟੀ ਪ੍ਰਤੀ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ। ਇਸ ਉਪਰੰਤ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਸ਼ਹਿਰ ਦੇ ਵੱਖ ਵੱਖ ਹਿੱਸਿਆਂ ’ਚ ਲੱਗੇ ਹੋਏ ਕੂੜੇ ਦੇ ਢੇਰਾਂ ਦਾ ਵੀ ਦੌਰਾ ਕੀਤਾ ਤੇ ਸਰਕਾਰ ਨੂੰ ਕਿਹਾ ਇਸ ਸਮੱਸਿਆ ਦਾ ਪਹਿਲ ਦੇ ਆਧਾਰ ’ਤੇ ਹੱਲ੍ਹ ਕੀਤਾ ਜਾਵੇ ਨਹੀਂ ਤਾਂ ਆਉਣ ਵਾਲੇ ਦਿਨਾਂ ’ਚ ਸ਼ਹਿਰ ’ਚ ਬਿਮਾਰੀਆਂ ਫੈਲ ਸਕਦੀਆਂ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਜਿੰਦਰ ਬੇਰੀ, ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਵਿਧਾਇਕ ਪਰਗਟ ਸਿੰਘ, ਹਲਕਾ ਇੰਚਾਰਜ ਰਜਿੰਦਰ ਸਿੰਘ ਸਾਬਕਾ ਐਸਐਸਪੀ, ਹਲਕਾ ਇੰਚਾਰਜ ਡਾ. ਨਵਜੋਤ ਸਿੰਘ ਦਾਹੀਆ ਆਦਿ ਹਾਜ਼ਰ ਸਨ।­
Ad Position 22
No active advertisement
ਪਿਛਲੀ ਖ਼ਬਰ ਵੱਡੀ ਗਿਣਤੀ ਕਿਸਾਨਾਂ ਵਲੋਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ’ ਚ ਸ਼ਾਮਿਲ ਹੋਣ ਦਾ ਐਲਾਨ ਅਗਲੀ ਖ਼ਬਰ ਸਫਾਈ ਸੇਵਕਾਂ ਨਾਲ ਮਿਲ ਕੇ ਸ਼ਹਿਰ ਦੀ ਸਫਾਈ ਵਿਵਸਥਾ ਯਕੀਨੀ ਬਣਾਈ ਜਾਵੇਗੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਸਮੇਤ ਚੇਅਰਮੈ...
Ad Position 24