ਜਲੰਧਰ ’ ਚ ਆਮ ਆਦਮੀ ਪਾਰਟੀ ਦੇ ਕਾਰਜਕਾਲ ’ ਚ ਸਫਾਈ ਵਿਵਸਥਾ ਪੂਰੀ ਤਰ੍ਹਾਂ ਹੋਈ ਫੇਲ੍ਹ - ਸੁਰਿੰਦਰ ਕੌਰ
ਜਲੰਧਰ, 24 ਅਗਸਤ (ਪਵਨ ਖਰਬੰਦਾ)-ਸਾਬਕਾ ਸੀਨੀਅਰ ਡਿਪਟੀ ਮੇਅਰ ਅਤੇ ਜਲੰਧਰ ਵੈਸਟ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੀ ਇੰਚਾਰਜ ਸੁਰਿੰਦਰ ਕੌਰ ਨੇ ਸ਼ਹਿਰ ਦੀਆਂ ਸੜਕਾਂ ‘ਤੇ ਲੱਗੇ ਕੂੜੇ ਦੇ ਢੇਰਾਂ ‘ਤੇ ਗਹਿਰੀ ਚਿੰਤਾ ਜਤਾਉਂਦੇ ਹੋਏ ਕਿਹਾ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਾਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਲਿਆ ਕੇ ਵਾਲਮੀਕਿ ਸਮਾਜ ਦੇ ਲੋਕਾਂ ਦੇ ਹੱਕ ਖੋਹ ਰਹੀ ਹੈ। ਸੁਰਿੰਦਰ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸ਼ੁਰੂ ਤੋਂ ਹੀ ਧੱਕੇਸ਼ਾਹੀ ਕਰਦੀ ਆ ਰਹੀ ਹੈ।
ਜਲੰਧਰ, 24 ਅਗਸਤ (ਪਵਨ ਖਰਬੰਦਾ)-ਸਾਬਕਾ ਸੀਨੀਅਰ ਡਿਪਟੀ ਮੇਅਰ ਅਤੇ ਜਲੰਧਰ ਵੈਸਟ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੀ ਇੰਚਾਰਜ ਸੁਰਿੰਦਰ ਕੌਰ ਨੇ ਸ਼ਹਿਰ ਦੀਆਂ ਸੜਕਾਂ ‘ਤੇ ਲੱਗੇ ਕੂੜੇ ਦੇ ਢੇਰਾਂ ‘ਤੇ ਗਹਿਰੀ ਚਿੰਤਾ ਜਤਾਉਂਦੇ ਹੋਏ ਕਿਹਾ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਾਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਲਿਆ ਕੇ ਵਾਲਮੀਕਿ ਸਮਾਜ ਦੇ ਲੋਕਾਂ ਦੇ ਹੱਕ ਖੋਹ ਰਹੀ ਹੈ। ਸੁਰਿੰਦਰ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸ਼ੁਰੂ ਤੋਂ ਹੀ ਧੱਕੇਸ਼ਾਹੀ ਕਰਦੀ ਆ ਰਹੀ ਹੈ। ਬਰਨਾਲਾ ਵਿਚ ਵਾਲਮੀਕਿ ਸਮਾਜ ਦੇ ਲੋਕਾਂ ‘ਤੇ ਪਹਿਲਾਂ ਲਾਠੀਚਾਰਜ ਕੀਤਾ ਗਿਆ ਅਤੇ ਉਸ ਤੋਂ ਬਾਅਦ ਉਨ੍ਹਾਂ ਨੂੰ ਕਾਰਵਾਈ ਦਾ ਭਰੋਸਾ ਦੇ ਕੇ ਗੁੰਮਰਾਹ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹੁਣ ਸ਼ਹਿਰ ਵਿਚ ਕੂੜੇ ਦੇ ਢੇਰ ਲੱਗ ਗਏ ਹਨ ਪਰ ਨਗਰ ਨਿਗਮ ਪ੍ਰਸ਼ਾਸਨ ਅਤੇ ਸਰਕਾਰ ਯੂਨੀਅਨਾਂ ਦੀਆਂ ਮੰਗਾਂ ਨਹੀਂ ਮੰਨ ਰਹੀ । ਬਰਸਾਤ ਦੇ ਮੌਸਮ ਵਿੱਚ ਕੂੜੇ ਦੇ ਇਹ ਢੇਰ ਬਿਮਾਰੀਆਂ ਫੈਲਣ ਦਾ ਕਾਰਨ ਬਣ ਸਕਦੇ ਹਨ । ਸੜਕਾਂ ‘ਤੇ ਕੂੜੇ ਕਾਰਨ ਸ਼ਹਿਰ ਵਿੱਚ ਬਿਮਾਰੀ ਫੈਲਣ ਦਾ ਖਤਰਾ ਹੈ, ਅਜਿਹੇ ਵਿੱਚ ਆਮ ਆਦਮੀ ਪਾਰਟੀ ਸਰਕਾਰ ਨੂੰ ਯੂਨੀਅਨਾਂ ਦੀ ਮੰਗ ਤੁਰੰਤ ਮੰਨ ਕੇ ਇਹ ਪ੍ਰੋਜੈਕਟ ਰੱਦ ਕਰ ਦੇਣਾ ਚਾਹੀਦਾ ਹੈ। ਸੁਰਿੰਦਰ ਕੌਰ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਵੋਟ ਬੈਂਕ ਦੀ ਖਾਤਰ ਔਰਤਾਂ ਦੇ ਖਾਤਿਆਂ ਵਿੱਚ ਪੈਸੇ ਪਾ ਰਹੀ ਹੈ, ਉਥੇ ਹੀ ਪ੍ਰਾਈਵੇਟ ਕੰਪਨੀਆਂ ਨੂੰ ਕੰਮ ‘ਤੇ ਲਗਾ ਕੇ ਲੋਕਾਂ ਦਾ ਰੁਜ਼ਗਾਰ ਖੋਹ ਰਹੀ ਹੈ। ਸ਼ਹਿਰ ਨੂੰ ਪੂਰੀ ਤਰ੍ਹਾਂ ਬਰਬਾਦ ਕੀਤਾ ਜਾ ਰਿਹਾ ਹੈ ।