25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਅਕਾਲ ਅਕੈਡਮੀ ਬੋਪਾਰਾਏ ਕਲਾਂ ਵਿਖੇ ਇੰਟਰ - ਹਾਊਸ ਭਾਸ਼ਨ ਮੁਕਾਬਲੇ

ਜਲੰਧਰ, 24 ਅਗਸਤ (ਜਸਪਾਲ ਸਿੰਘ)-ਕਲਗੀਧਰ ਟਰੱਸਟ, ਬੜੂ ਸਾਹਿਬ ਦੀ ਸਰਪ੍ਰਸਤੀ ਹੇਠ ਚੱਲ ਰਹੀ ਅਕਾਲ ਅਕੈਡਮੀ ਬੋਪਾਰਾਏ ਕਲਾਂ ਵਿਖੇ ਵਿਦਿਆਰਥੀਆਂ ਦੇ ਗਿਆਨ, ਤਰਕਸ਼ਕਤੀ, ਸੰਚਾਰ ਕੌਸ਼ਲ ਅਤੇ ਆਤਮ-ਵਿਸ਼ਵਾਸ ਨੂੰ ਨਿਖਾਰਨ ਦੇ ਉਦੇਸ਼ ਨਾਲ ਇੰਟਰ-ਹਾਊਸ ਇੰਗਲਿਸ਼ ਡਿਬੇਟ ਮੁਕਾਬਲਾ ਕਰਵਾਇਆ ਗਿਆ । ਮੁਕਾਬਲੇ ਵਿੱਚ ਵੱਖ-ਵੱਖ ਹਾਊਸਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਅਤੇ ਆਤਮ-ਵਿਸ਼ਵਾਸ ਨਾਲ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 25-08-2026
ਜਲੰਧਰ, 24 ਅਗਸਤ (ਜਸਪਾਲ ਸਿੰਘ)-ਕਲਗੀਧਰ ਟਰੱਸਟ, ਬੜੂ ਸਾਹਿਬ ਦੀ ਸਰਪ੍ਰਸਤੀ ਹੇਠ ਚੱਲ ਰਹੀ ਅਕਾਲ ਅਕੈਡਮੀ ਬੋਪਾਰਾਏ ਕਲਾਂ ਵਿਖੇ ਵਿਦਿਆਰਥੀਆਂ ਦੇ ਗਿਆਨ, ਤਰਕਸ਼ਕਤੀ, ਸੰਚਾਰ ਕੌਸ਼ਲ ਅਤੇ ਆਤਮ-ਵਿਸ਼ਵਾਸ ਨੂੰ ਨਿਖਾਰਨ ਦੇ ਉਦੇਸ਼ ਨਾਲ ਇੰਟਰ-ਹਾਊਸ ਇੰਗਲਿਸ਼ ਡਿਬੇਟ ਮੁਕਾਬਲਾ ਕਰਵਾਇਆ ਗਿਆ । ਮੁਕਾਬਲੇ ਵਿੱਚ ਵੱਖ-ਵੱਖ ਹਾਊਸਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਅਤੇ ਆਤਮ-ਵਿਸ਼ਵਾਸ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਦਿੱਤੇ ਗਏ ਵਿਸ਼ੇ ’ਤੇ ਆਪਣੇ ਵਿਚਾਰ ਅੰਗਰੇਜ਼ੀ ਭਾਸ਼ਾ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤੇ। ਉਨ੍ਹਾਂ ਨੇ ਆਪਣੇ ਤਰਕਾਂ, ਵਿਚਾਰਾਂ ਅਤੇ ਪ੍ਰਭਾਵਸ਼ਾਲੀ ਬੋਲਣ ਦੀ ਕਲਾ ਰਾਹੀਂ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ । ਇਸ ਮੌਕੇ ਅਕਾਲ ਅਕੈਡਮੀ ਬੋਪਾਰਾਏ ਕਲਾਂ ਦੀ ਮੁੱਖ ਅਧਿਆਪਕਾ ਗਗਨਮੀਤ ਕੌਰ ਨੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਦਾ ਉਦੇਸ਼ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ, ਤਰਕਸ਼ਕਤੀ ਅਤੇ ਪ੍ਰਭਾਵਸ਼ਾਲੀ ਸੰਚਾਰ ਕੌਸ਼ਲ ਦਾ ਵਿਕਾਸ ਕਰਨਾ ਹੈ।
Ad Position 22
No active advertisement
ਪਿਛਲੀ ਖ਼ਬਰ ਸਟੇਟ ਪਬਲਿਕ ਸਕੂਲ ਕੈਂਟ ਦੀਆਂ ਵਿਦਿਆਰਥਣਾਂ ਦਾ ਵੱਖ - ਵੱਖ ਖੇਡਾਂ ’ ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਅਚੀਵਰਜ਼ ਗਰੁੱਪ ਦੇ ਹਰਪ੍ਰੀਤ ਸਿੰਘ ਗੋਲਡੀ ਦਾ ਨਿਰਵਿਰੋਧ ਜੁਆਇੰਟ ਸੈਕਟਰੀ ਚੁਣੇ ਜਾਣਾ ਤੈਅ
Ad Position 24