26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਸ਼ਹਿਰ ’ ਚ ਨਹੀਂ ਰੁਕ ਰਹੀਆਂ ਲੁੱਟ - ਖੋਹ ਦੀਆਂ ਵਾਰਦਾਤਾਂ

ਮਕਸੂਦਾਂ, 25 ਅਗਸਤ (ਸੌਰਵ ਮਹਿਤਾ)- ਸ਼ਹਿਰ ‘ਚ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਲੈ ਕੇ ਲੋਕਾਂ ‘ਚ ਚਿੰਤਾ ਲਗਾਤਾਰ ਵਧ ਰਹੀ ਹੈ | ਮੱਸਾ ਕਾਲੋਨੀ ‘ਚ ਸਾਹਮਣੇ ਆਈ ਤਾਜ਼ਾ ਘਟਨਾ ਨੇ ਵੀ ਇਲਾਕੇ ਦੀ ਸੁਰੱਖਿਆ ਵਿਵਸਥਾ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ | ਇੱਥੇ ਕੰਮ ਤੋਂ ਘਰ ਪਰਤ ਰਹੇ ਇਕ ਪ੍ਰਵਾਸੀ ਨੌਜਵਾਨ ਨੂੰ ਰਸਤੇ ‘ਚ ਘੇਰ ਕੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਨ ਅਤੇ ਉਸ ਕੋਲੋਂ ਨਕਦੀ ਖੋਹਣ ਦੇ ਦੋਸ਼ ਲੱਗੇ ਹਨ | ਹਮਲੇ ‘ਚ ਨੌਜਵਾਨ ਦੇ ਸਿਰ ‘ਤੇ ਗੰਭੀਰ ਸੱਟਾਂ ਲੱਗੀਆਂ ਅਤੇ ਉਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਦਾਖ਼ਲ ਕਰਵਾਉਣਾ ਪਿਆ | ਮੱਸਾ ਕਾਲੋਨੀ ਵਾਸੀ ਸੁਭਾਸ਼ ਠਾਕੁਰ ਨੇ ਦੱਸਿਆ ਕਿ 23 ਅਗਸਤ ਦੀ ਰਾਤ ਕਰੀਬ ਪੌਣੇ 10 ਵਜੇ ਉਸ ਦਾ ਭਰਾ ਰਾਜੀਵ ਠਾਕੁਰ ਕੰਮ ਤੋਂ ਘਰ ਵਾਪਸ ਆ ਰਿਹਾ ਸੀ | ਜਦੋਂ ਉਹ ਗਲੀ ਨੰਬਰ-2 ‘ਚ ਪਹੁੰਚਿਆ ਤਾਂ ਇਲਾਕੇ ‘ਚ ਰਹਿਣ ਵਾਲੇ ਨਿਹੰਗ ਸਿੰਘ ਅਤੇ ਉਸ ਦੇ ਇਕ ਸਾਥੀ ਨੇ ਉਸ ਨੂੰ ਰਸਤੇ ‘ਚ ਰੋਕ ਲਿਆ | ਦੋਸ਼ ਹੈ ਕਿ ਦੋਵਾਂ ਨੇ ਰਾਜੀਵ ਨਾਲ ਤਕਰਾਰ ਸ਼ੁਰੂ ਕਰ ਦਿੱਤੀ | ਇਸ ਦੌਰਾਨ ਮਾਮਲਾ ਵਧ ਗਿਆ ਅਤੇ ਨਿਹੰਗ ਸਿੰਘ ਨੇ ਕਥਿਤ ਤੌਰ ‘ਤੇ ਤੇਜ਼ਧਾਰ ਹਥਿਆਰ ਨਾਲ ਰਾਜੀਵ ਦੇ ਸਿਰ ‘ਤੇ ਵਾਰ ਕਰ ਦਿੱਤਾ | ਹਮਲੇ ਕਾਰਨ ਰਾਜੀਵ ਦੇ ਸਿਰ ‘ਚੋਂ ਖੂਨ ਵਗਣ ਲੱਗ ਪਿਆ ਅਤੇ ਉਹ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਿਆ | ਸ਼ਿਕਾਇਤਕਰਤਾ ਅਨੁਸਾਰ ਹਮਲੇ ਤੋਂ ਬਾਅਦ ਦੋਵੇਂ ਨੌਜਵਾਨ ਉਸ ਦੀ ਜੇਬ ‘ਚੋਂ ਕਰੀਬ 3 ਹਜ਼ਾਰ ਰੁਪਏ ਦੀ ਨਕਦੀ ਕੱਢ ਕੇ ਮੌਕੇ ਤੋਂ ਫ਼ਰਾਰ ਹੋ ਗਏ | ਰਾਹਗੀਰਾਂ ਨੇ ਜਦੋਂ ਰਾਜੀਵ ਨੂੰ ਖੂਨ ਨਾਲ ਲਥਪਥ ਦੇਖਿਆ ਤਾਂ ਉਸ ਦੇ ਪਰਿਵਾਰ ਨੂੰ ਸੂਚਿਤ ਕੀਤਾ | ਪਰਿਵਾਰਕ ਮੈਂਬਰਾਂ ਨੇ ਉਸ ਨੂੰ ਤੁਰੰਤ ਨਿੱਜੀ ਹਸਪਤਾਲ ਪਹੁੰਚਾਇਆ, ਜਿੱਥੇ ਉਸ ਦੇ ਸਿਰ ‘ਤੇ ਅੱਧੀ ਦਰਜਨ ਤੋਂ ਵੱਧ ਟਾਂਕੇ ਲੱਗੇ | ਘਟਨਾ ਸਬੰਧੀ ਥਾਣਾ ਨੰਬਰ 1 ਦੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਹੈ | ਪੁਲਿਸ ਵਲੋਂ ਪੀੜਤ ਦੇ ਬਿਆਨ ਦਰਜ ਕਰਨ ਲਈ ਹਸਪਤਾਲ ਪਹੁੰਚ ਕੀਤੀ ਗਈ ਪਰ ਡਾਕਟਰਾਂ ਨੇ ਉਸ ਨੂੰ ਬਿਆਨ ਦੇਣ ਲਈ ਅਨਫਿੱਟ ਦੱਸਿਆ| ਸ਼ਹਿਰ ‘ਚ ਲਗਾਤਾਰ ਸਾਹਮਣੇ ਆ ਰਹੀਆਂ ਲੁੱਟ-ਖੋਹ ਅਤੇ ਹਮਲਿਆਂ ਦੀਆਂ ਘਟਨਾਵਾਂ ਕਾਰਨ ਆਮ ਲੋਕਾਂ ‘ਚ ਸੁਰੱਖਿਆ ਨੂੰ ਲੈ ਕੇ ਚਿੰਤਾ ਪਾਈ ਜਾ ਰਹੀ ਹੈ | ਲੋਕਾਂ ਦੀ ਮੰਗ ਹੈ ਕਿ ਅਜਿਹੀਆਂ ਵਾਰਦਾਤਾਂ ਨੂੰ ਰੋਕਣ ਲਈ ਸੰਵੇਦਨਸ਼ੀਲ ਇਲਾਕਿਆਂ ‘ਚ ਪੁਲਿਸ ਗਸ਼ਤ ਵਧਾਈ ਜਾਵੇ |

Ad Position 21
No active advertisement
ਅਜੀਤ ਡੈਸਕ 26-08-2026

Ad Position 22
No active advertisement
ਪਿਛਲੀ ਖ਼ਬਰ ਡਾ . ਸੁਰਿੰਦਰ ਜਗਤ ਬਣੇ ਰੋਟਰੀ ਕਲੱਬ ਜਲੰਧਰ ਸਿਟੀ ਦੇ ਨਵੇਂ ਪ੍ਰਧਾਨ ਅਗਲੀ ਖ਼ਬਰ ਅਵਤਾਰ ਨਗਰ ’ਚ ਬਿਊਟੀ ਪਾਰਲਰ ਅੰਦਰ ਲੱਗੀ ਅੱਗ ਨਾਲ ਹੋਇਆ ਨੁਕਸਾਨ
Ad Position 24