26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ 5 ਸਤੰਬਰ ਤੋਂ ਜਲ

ਸ਼ਾਹਕੋਟ, 25 ਅਗਸਤ (ਸੁਖਦੀਪ ਸਿੰਘ)- ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ (ਰਜਿ. 26) ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਦਰਸ਼ਵੀਰ ਸਿੰਘ ਰਾਣਾ ਅਤੇ ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਸੰਗਰੂਰ ਦੀ ਅਗਵਾਈ ਹੇਠ ਹੋਈ।

Ad Position 21
No active advertisement
ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ (ਰਜਿ. 26) ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਉਪਰੰਤ ਜਾਣਕਾਰੀ ਦਿੰਦੇ ਸੂਬਾ ਆਗੂ। ਤਸਵੀਰ- ਸੁਖਦੀਪ ਸਿੰਘ 26-08-2026
ਸ਼ਾਹਕੋਟ, 25 ਅਗਸਤ (ਸੁਖਦੀਪ ਸਿੰਘ)- ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ (ਰਜਿ. 26) ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਦਰਸ਼ਵੀਰ ਸਿੰਘ ਰਾਣਾ ਅਤੇ ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਸੰਗਰੂਰ ਦੀ ਅਗਵਾਈ ਹੇਠ ਹੋਈ। ਮੀਟਿੰਗ ’ਚ ਵੱਖ-ਵੱਖ ਜ਼ਿਲ੍ਹਾ ਕਮੇਟੀਆਂ ਤੇ ਬ੍ਰਾਂਚ ਕਮੇਟੀਆਂ ਦੇ ਆਗੂਆਂ ਅਤੇ ਸੂਬਾ ਆਗੂਆਂ ਨੇ ਸ਼ਮੂਲੀਅਤ ਕੀਤੀ। ਜਾਣਕਾਰੀ ਦਿੰਦਿਆਂ ਸੂਬਾ ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਸ਼ੀਰਾ ਨੇ ਦੱਸਿਆ ਕਿ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਦੌਰਾਨ ਵਰਕਰਾਂ ਦੇ ਹੱਕਾਂ ਅਤੇ ਲੰਬਿਤ ਮੰਗਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ 26 ਅਗਸਤ ਤੋਂ 30 ਅਗਸਤ ਤੱਕ ਜ਼ਿਲ੍ਹਾ ਅਤੇ ਬ੍ਰਾਂਚ ਪੱਧਰ ’ਤੇ ਮੀਟਿੰਗਾਂ ਕਰਕੇ ਵਰਕਰਾਂ ਦੀ ਲਾਮਬੰਦੀ ਕੀਤੀ ਜਾਵੇਗੀ। ਸੂਬਾ ਪ੍ਰਧਾਨ ਦਰਸ਼ਵੀਰ ਸਿੰਘ ਰਾਣਾ ਨੇ ਦੱਸਿਆ ਕਿ 5 ਸਤੰਬਰ ਤੋਂ ਜਲ ਸਪਲਾਈ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਹਲਕੇ ਸਾਹਨੇਵਾਲ ’ਚ ਲਗਾਤਾਰ ਮੋਰਚਾ ਲਗਾਇਆ ਜਾਵੇਗਾ। ਇਹ ਮੋਰਚਾ ਉਦੋਂ ਤੱਕ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ ਹੈ, ਜਦੋਂ ਤੱਕ ਜਲ ਸਪਲਾਈ ਵਿਭਾਗ ਦੇ ਇਨਲਿਸਟਮੈਂਟ ਅਤੇ ਆਊਟਸੋਰਸਿੰਗ ਕਾਮਿਆਂ ਨੂੰ ਸਿੱਧਾ ਵਿਭਾਗੀ ਕੰਟਰੈਕਟ ਜਾਰੀ ਕਰਨ ਸਬੰਧੀ ਲੋੜੀਂਦੀਆਂ ਹਦਾਇਤਾਂ ਹੇਠਲੇ ਪੱਧਰ ਤੱਕ ਜਾਰੀ ਨਹੀਂ ਕੀਤੀਆਂ ਜਾਂਦੀਆਂ। ਆਗੂਆਂ ਨੇ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪੰਜਾਬ ਸਰਕਾਰ ਦੀ ਸਬ-ਕਮੇਟੀ ਵਲੋਂ ਵਰਕਰਾਂ ਨਾਲ ਤੈਅ ਕੀਤੀ ਮੀਟਿੰਗ ਮੁਲਤਵੀ ਕੀਤੇ ਜਾਣ ਕਾਰਨ ਵਰਕਰਾਂ ’ਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੀ ਵਰਕਰਾਂ ਨਾਲ ਵਾਅਦਾ-ਖਿਲਾਫ਼ੀ ਜਾਂ ਧੋਖਾ ਕੀਤਾ ਤਾਂ ਜਥੇਬੰਦੀ ਨੂੰ ਮਜ਼ਬੂਰਨ ਤਿੱਖੇ ਅਤੇ ਆਰ-ਪਾਰ ਦੇ ਸੰਘਰਸ਼ ਦਾ ਐਲਾਨ ਕਰਨਾ ਪਵੇਗਾ । ਇਸ ਮੌਕੇ ਸੂਬਾ ਮੀਤ ਪ੍ਰਧਾਨ ਜਰਨੈਲ ਸਿੰਘ ਨਲੀਨਾ ਫਤਿਹਗੜ੍ਹ ਸਾਹਿਬ, ਗੁਰਪ੍ਰੀਤ ਸਿੰਘ ਬਾਲੇਵਾਲ, ਗੁਰਮੀਤ ਸਿੰਘ ਫਤਿਹਗੜ੍ਹ ਸਾਹਿਬ, ਲਾਲ ਸਿੰਘ ਗੁਰਦਾਸਪੁਰ, ਸੂਬਾ ਸਲਾਹਕਾਰ ਪਵਿੱਤਰ ਸਿੰਘ ਮੋਗਾ, ਮੁੱਖ ਸਲਾਹਕਾਰ ਰਜਿੰਦਰ ਕੁਮਾਰ ਛਾਪੋਲਾ, ਸੂਬਾ ਪ੍ਰਚਾਰ ਸਕੱਤਰ ਇੰਦਰਜੀਤ ਸਿੰਘ ਕਪੂਰਥਲਾ, ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਬਾਲੇਵਾਲ ਮਲੇਰਕੋਟਲਾ/ਸੰਗਰੂਰ, ਗੁਰਵਿੰਦਰ ਸਿੰਘ ਦੋਦਾ ਬ੍ਰਾਂਚ ਪ੍ਰਧਾਨ ਨਾਭਾ, ਲਖਵੀਰ ਸਿੰਘ, ਗੁਰਦਰਸ਼ਨ ਸਿੰਘ ਪੇਧਨੀ, ਵਰਿੰਦਰ ਕੁਮਾਰ ਢਿੰਗੀ, ਜ਼ਿਲ੍ਹਾ ਪ੍ਰਧਾਨ ਹੁਸ਼ਿਆਰਪੁਰ ਪ੍ਰਦੀਪ ਸਿੰਘ ਖੱਖ, ਕਮਲਜੀਤ ਸਿੰਘ ਜੋੜਾ, ਰਵਿੰਦਰ ਕੁਮਾਰ ਜਨਰਲ ਸਕੱਤਰ ਬ੍ਰਾਂਚ ਗੜ੍ਹਦੀਵਾਲ, ਗੁਰਪ੍ਰੀਤ ਕੁਮਾਰ ਜ਼ਿਲ੍ਹਾ ਪ੍ਰਧਾਨ ਫਾਜ਼ਿਲਕਾ, ਤਰਸੇਮ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ ਫ਼ਤਹਿਗੜ੍ਹ ਸਾਹਿਬ, ਮਿੰਟੂ ਜ਼ਿਲ੍ਹਾ ਪ੍ਰੈੱਸ ਸਕੱਤਰ ਸੰਗਰੂਰ, ਮੱਖਣ ਸਿੰਘ ਦਿਤੂਪੁਰ ਪਟਿਆਲਾ, ਜਸਪ੍ਰੀਤ ਸਿੰਘ ਲੁਧਿਆਣਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੜਕਾਂ ਕਿਨਾਰੇ ਡਿੱਗੇ ਅਤੇ ਕੱਟੇ ਪਏ ਦਰੱਖ਼ਤ ਬਣ ਰਹੇ ਹਨ ਜਾਨਲੇਵਾ ਹਾਦਸਿਆਂ ਦਾ ਸਬੱਬ ਪ੍ਰਸ਼ਾਸਨ ਅਤੇ ਵਿਭਾਗ ਕੁੰਭਕਰਨੀ ਨ... ਅਗਲੀ ਖ਼ਬਰ ਸਰੂਪ ਪਬਲਿਕ ਸਕੂਲ ਸਰੂਪ ਨਗਰ ਵਿਖੇ ਤੀਆਂ ਦਾ ਤਿਉਹਾਰ ਮਨਾਇਆ
Ad Position 24