27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਮਹੀਨਾ ਪਹਿਲਾਂ ਜੇਲ੍ਹ ’ ਚੋਂ ਜ਼ਮਾਨਤ ’ ਤੇ ਬਾਹਰ ਆਈ ਔਰਤ 201 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

ਜਲੰਧਰ, 26 ਅਗਸਤ (ਜਤਿੰਦਰ ਪੰਮੀ)–ਸੀ. ਆਈ.

Ad Position 21
No active advertisement
ਅਜੀਤ ਡੈਸਕ 27-08-2026
ਜਲੰਧਰ, 26 ਅਗਸਤ (ਜਤਿੰਦਰ ਪੰਮੀ)–ਸੀ. ਆਈ. ਏ. ਸਟਾਫ ਦਿਹਾਤੀ ਦੀ ਪੁਲਿਸ ਇਕ ਔਰਤ, ਜੋ ਕਿ ਮਹੀਨਾ ਪਹਿਲਾਂ ਹੀ ਜੇਲ੍ਹ ਵਿਚੋਂ ਜ਼ਮਾਨਤ ’ਤੇ ਬਾਹਰ ਆਈ ਸੀ, ਨੂੰ 201 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਕਾਬੂ ਕੀਤੀ ਗਈ ਔਰਤ ਦੀ ਪਛਾਣ ਰਾਣੀ ਬਾਈ ਉਰਫ਼ ਰਾਜ ਉਰਫ਼ ਕਾਲੋ ਵਾਸੀ ਰਣੀਆ ਝੁੱਗੀ ਜ਼ਿਲ੍ਹਾ ਸਿਰਸਾ ਹਾਸ ਵਾਸੀ ਪਿੰਡ ਠੇਕਰਾਵਾਸ ਜ਼ਿਲ੍ਹਾ ਭਰਤਪੁਰ ਰਾਜਸਥਾਨ ਵਜੋਂ ਹੋਈ ਹੈ। ਮੁਲਜ਼ਮ ਖ਼ਿਲਾਫ਼ ਥਾਣਾ ਨੂਰਮਹਿਲ ਵਿਖੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੀ. ਆਈ. ਏ. ਸਟਾਫ ਦੇ ਇੰਚਾਰਜ ਪੁਸ਼ਪ ਬਾਲੀ ਨੇ ਦੱਸਿਆ ਕਿ ਐੱਸ. ਆਈ. ਕਸ਼ਮੀਰ ਸਿੰਘ ਦੀ ਅਗਵਾਈ ’ਚ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਨੂਰਮਹਿਲ-ਤਲਵਣ ਰੋਡ ’ਤੇ ਪਿੰਡ ਕੰਦੋਲਾ ਕੋਲ ਸ਼ੱਕੀ ਹਾਲਤ ’ਚ ਖੜ੍ਹੀ ਔਰਤ ਕੋਲੋਂ ਪੁੱਛਗਿੱਛ ਕੀਤੀ ਤਾਂ ਉਸ ਨੇ ਆਪਣਾ ਨਾਂ ਰਾਣੀ ਬਾਈ ਉਰਫ਼ ਰਾਜ ਉਰਫ਼ ਕਾਲੋ ਪਤਨੀ ਲੇਟ ਸ਼ਾਮ ਸੁੰਦਰ ਪੁੱਤਰੀ ਲਖਬੀਰ ਸਿੰਘ ਦੱਸਿਆ। ਮਹਿਲਾ ਮੁਲਾਜ਼ਮਾਂ ਵਲੋਂ ਲਈ ਗਈ ਤਲਾਸ਼ੀ ਦੌਰਾਨ ਉਸ ਕੋਲੋਂ 201 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ’ਤੇ ਪੁਲਿਸ ਨੇ ਉਸ ਖਿਲਾਫ਼ ਕੇਸ ਦਰਜ ਕਰ ਲਿਆ। ਇੰਸਪੈਕਟਰ ਪੁਸ਼ਪ ਬਾਲੀ ਨੇ ਦੱਸਿਆ ਕਿ ਪੁੱਛਗਿੱਛ ਗਦੌਰਾਨ ਰਾਣੀ ਬਾਈ ਨੇ ਦੱਸਿਆ ਕਿ ਆਪਣੇ ਪਤੀ ਦੀ ਮੌਤ ਤੋਂ ਬਾਅਦ ਉਸ ਨੇ ਨਸ਼ਾ ਵੇਚਣਾ ਸ਼ੁਰੂ ਕਰ ਦਿੱਤਾ। ਉਸ ਖ਼ਿਲਾਫ਼ ਪਿਛਲੇ ਸਾਲ ਥਾਣਾ ਮਹਿਤਪੁਰ ਵਿੱਚ ਪਾਬੰਦੀਸ਼ੁਦਾ ਗੋਲੀਆਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ’ਚ ਵਿੱਚ ਉਸ ਨੂੰ ਜੇਲ੍ਹ ਹੋਈ ਸੀ ਅਤੇ ਉਹ ਕਰੀਬ ਇਕ ਮਹੀਨਾ ਪਹਿਲਾਂ ਹੀ ਜੇਲ੍ਹ ਵਿਚੋਂ ਜ਼ਮਾਨਤ ’ਤੇ ਰਿਹਾਅ ਹੋ ਕੇ ਬਾਹਰ ਆਈ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਅਤੇ ਹੋਰ ਰਿਮਾਂਡ ਦੌਰਾਨ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਸਵਿੰਦਰ ਸੰਧੂ ਦੀ ਪੁਸਤਕ ‘ ਜਿਊਂਦੇ ਸ਼ਹੀਦ ’ ’ ਤੇ ਹੋਈ ਵਿਚਾਰ ਚਰਚਾ ਅਗਲੀ ਖ਼ਬਰ ਐਚ.ਡੀ.ਐਫ.ਸੀ. ਬੈਂਕ ਪਰਿਵਰਤਨ ਨੇ ਪੰਜਾਬ ਵਿਚ 37 ਲੱਖ ਤੋਂ ਵੱਧ ਲੋਕਾਂ ਦੀ ਜ਼ਿੰਦਗੀ ਨੂੰ ਪ੍ਰਭਾਵਿਤ ਕੀਤਾ
Ad Position 24